ਮੁੱਖ ਮੰਤਰੀ ਮਾਨ ਦਾ ਮਿਸ਼ਨ ਰੁਜ਼ਗਾਰ, 520 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ
ਨੌਜਵਾਨਾਂ ਨੂੰ ਸਹਿਕਾਰਤਾ ਵਿਭਾਗ ਵਿੱਚ ਨਿਯੁਕਤ ਕੀਤੇ ਜਾਣ ਦੇ ਨਿਯੁਕਤੀ ਪੱਤਰ ਦਿੱਤੇ ਸਨ। ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਵਿਰੋਧੀਆਂ ਦੇ ਪੱਲੇ ਕੁਝ ਨਹੀਂ ਹੈ ਉਹ ਸਿਰਫ਼ ਵਿਰੋਧ ਕਰਨਾ ਜਾਣਦੇ ਹਨ। ਇਸ ਮੌਕੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਅੱਜ 520 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਅਤੇ 18 ਜਨਵਰੀ ਨੂੰ 500 ਹੋਰ ਨਿਯੁਕਤੀ ਪੱਤਰ ਦਿੱਤੇ ਜਾਣਗੇ।

ਪੰਜਾਬ ਦੇ ਸਰਕਾਰ ਦੇ ਮਿਸ਼ਨ ਰੋਜਗਾਰ ਤਹਿਤ ਨੌਜਵਾਨਾਂ ਲਈ ਸੂਬੇ ਦੇ ਨੌਜਵਾਨਾਂ ਲਈ ਰੁਜਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸੇ ਤਹਿਤ ਭਗਵੰਤ ਮਾਨ (Bhagwant Mann) ਨੇ ਅੱਜ ਚੰਡੀਗੜ੍ਹ ਦੇ ਸੈਕਟਰ-18 ਸਥਿਤ ਟੈਗੋਰ ਥੀਏਟਰ ਵਿੱਚ 520 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਉਨ੍ਹਾਂ ਇਨ੍ਹਾਂ ਨੌਜਵਾਨਾਂ ਨੂੰ ਸਹਿਕਾਰਤਾ ਵਿਭਾਗ ਵਿੱਚ ਨਿਯੁਕਤ ਕੀਤੇ ਜਾਣ ਦੇ ਨਿਯੁਕਤੀ ਪੱਤਰ ਦਿੱਤੇ ਸਨ। ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਵਿਰੋਧੀਆਂ ਦੇ ਪੱਲੇ ਕੁਝ ਨਹੀਂ ਹੈ ਉਹ ਸਿਰਫ਼ ਵਿਰੋਧ ਕਰਨਾ ਜਾਣਦੇ ਹਨ। ਉਨ੍ਹਾਂ ਕਿਹਾ ਕਿ ਖਾਲੀ ਡੱਬੇ ਜਿਆਦਾ ਖੜਕੇ ਹੁੰਦੇ ਹਨ। ਇਸ ਮੌਕੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ 520 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਅਤੇ 18 ਜਨਵਰੀ ਨੂੰ 500 ਹੋਰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਮੌਕੇ ਭਾਜਪਾ ਆਗੂ ਸੁਨੀਲ ਜਾਖੜ ‘ਤੇ ਵੀ ਮੁੱਖ ਮੰਤਰੀ ਨੇ ਤੰਜ ਕੱਸੇ। ਉਨ੍ਹਾਂ ਕਿਹਾ ਕਿ ਉਹ ਝਾਕੀਆਂ ਤੇ ਉਨ੍ਹਾਂ ਦੀਆਂ ਫੋਟੋਆਂ ‘ਤੇ ਗੱਲ ਕਰਦੇ ਰਹੇ ਹਨ, ਜਦੋਂ ਸੱਚਾਈ ਸਾਹਮਣੇ ਆਉਂਦੀ ਹੈ ਤਾਂ ਇਹ ਸਾਰੇ ਲੋਕ ਆਪਣੇ ਨਿੱਜੀ ਵਿਚਾਰਾਂ ਦਾ ਹਵਾਲਾ ਦਿੰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜੋ ਵੀ ਕੰਮ ਕਰ ਰਹੀ ਹੈ, ਜੋ ਵੀ ਆਯੋਜਨ ਕਰਦੀ ਹੈ ਤਾਂ ਇਹ ਉਨ੍ਹਾਂ ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੰਦੇ ਹਨ।
ਮਿਸ਼ਨ ਰੁਜ਼ਗਾਰ !! ਸਹਿਕਾਰਤਾ ਵਿਭਾਗ ਦੇ 520 ਨਵ-ਨਿਯੁਕਤ ਕਲਰਕ-ਕਮ-ਡਾਟਾ ਐਂਟਰੀ ਆਪਰੇਟਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਚੰਡੀਗੜ੍ਹ ਤੋਂ Live.. https://t.co/gEVxIktDZT
— Bhagwant Mann (@BhagwantMann) January 9, 2024
ਇਹ ਵੀ ਪੜ੍ਹੋ
ਇਹ ਵੀ ਪੜ੍ਹੋ: 2 ਹੋਰ ਥਰਮਲ ਪਲਾਂਟ ਖਰੀਦਣ ਦੀ ਤਿਆਰੀ ਚ ਪੰਜਾਬ ਸਰਕਾਰ, CM ਭਗਵੰਤ ਮਾਨ ਦਾ ਐਲਾਨ
ਨੌਜਵਾਨਾਂ ਦੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ
ਨਿਯੁਕਤੀ ਪੱਤਰ ਮਿਲਣ ਤੋਂ ਬਾਅਦ ਨੌਜਵਾਨਾਂ ਨੇ ਕਿਹਾ ਕਿ ਪੰਜਾਬ ‘ਚ ਮਾਨ ਸਰਕਾਰ ਵੱਲੋਂ ਜੋ ਮਾਣ-ਸਨਮਾਨ ਦਿੱਤਾ ਗਿਆ ਹੈ ਉਹ ਪਹਿਲਾਂ ਦੀਆਂ ਸਰਕਰਾਂ ਸਮੇਂ ਨਹੀਂ ਮਿਲਿਆ। ਇੱਕ ਨੌਜਵਾਨ ਨੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਉਹ ਇਸ ਨੌਕਰੀ ਦੀ ਲੰਬੇ ਸਮੇਂ ਤੋਂ ਉਡੀਕ ਕਰ ਰਿਹਾ ਸੀ। ਉਸਨੂੰ ਯਕੀਨ ਨਹੀਂ ਹੋ ਰਿਹਾ ਸੀ ਕਿ ਉਸ ਨੂੰ ਇਹ ਨੌਕਰੀ ਇੰਨੀ ਜਲਦੀ ਮਿਲ ਗਈ ਹੈ।