ਚੰਡੀਗੜ੍ਹ ‘ਚ CM ਮਾਨ ਅੱਜ ਵੰਡਣਗੇ ਨਿਯੁਕਤੀ ਪੱਤਰ, ਜੰਗਲੀ ਜੀਵ ਸੰਭਾਲ ਵਿਭਾਗ ਵਿੱਚ ਹੋਵੇਗੀ ਭਰਤੀ
ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਮੁਤਾਬਕ ਇਸ ਮੌਕੇ ਵਿਭਾਗ ਦੇ ਨਵੇਂ ਰੈਗੂਲਰ ਕਰਮਚਾਰੀਆਂ ਨੂੰ ਨਿੱਜੀ ਤੌਰ 'ਤੇ ਨਿਯੁਕਤੀ ਪੱਤਰ ਦਿੱਤੇ ਜਾਣਗੇ। ਸਰਕਾਰ ਦਾ ਉਦੇਸ਼ ਵਿਭਾਗ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਥਾਈ ਸੇਵਾ ਦਾ ਲਾਭ ਦੇ ਕੇ ਪ੍ਰੇਰਿਤ ਕਰਨਾ ਅਤੇ ਵਿਭਾਗ ਦੀ ਕੁਸ਼ਲਤਾ ਨੂੰ ਹੋਰ ਮਜ਼ਬੂਤ ਕਰਨਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਵਿਭਾਗ ਵਿੱਚ ਹਾਲ ਹੀ ਵਿੱਚ ਰੈਗੂਲਰ ਹੋਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਹ ਪ੍ਰੋਗਰਾਮ ਸਵੇਰੇ 11 ਵਜੇ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਹੋਵੇਗਾ। ਇਸ ਤੋਂ ਪਹਿਲਾਂ ਸੀਐਮ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਲਈ ਵੰਡੇ ਨਿਯੁਕਤੀ ਪੱਤਰਾਂ ਦੇ ਪ੍ਰੋਗਰਾਮ ਇੱਥੇ ਕਰਵਾਏ ਗਏ ਹਨ।
ਨਵੇਂ ਰੈਗੂਲਰ ਕਰਮਚਾਰੀਆਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ
ਮੁੱਖ ਮੰਤਰੀ ਦਫ਼ਤਰ ਮੁਤਾਬਕ ਇਸ ਮੌਕੇ ਵਿਭਾਗ ਦੇ ਨਵੇਂ ਰੈਗੂਲਰ ਕਰਮਚਾਰੀਆਂ ਨੂੰ ਨਿੱਜੀ ਤੌਰ ‘ਤੇ ਨਿਯੁਕਤੀ ਪੱਤਰ ਦਿੱਤੇ ਜਾਣਗੇ। ਸਰਕਾਰ ਦਾ ਉਦੇਸ਼ ਵਿਭਾਗ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਥਾਈ ਸੇਵਾ ਦਾ ਲਾਭ ਦੇ ਕੇ ਪ੍ਰੇਰਿਤ ਕਰਨਾ ਅਤੇ ਵਿਭਾਗ ਦੀ ਕੁਸ਼ਲਤਾ ਨੂੰ ਹੋਰ ਮਜ਼ਬੂਤ ਕਰਨਾ ਹੈ।
ਜੰਗਲੀ ਜੀਵ ਸੰਭਾਲ ਦੇ ਕੰਮ ਵਿੱਚ ਤੇਜ਼ੀ ਆਵੇਗੀ
ਚੰਡੀਗੜ੍ਹ ਸਥਿਤ ਸਾਰੇ ਮਾਨਤਾ ਪ੍ਰਾਪਤ ਮੀਡੀਆ ਪ੍ਰਤੀਨਿਧੀਆਂ ਨੂੰ ਪ੍ਰੋਗਰਾਮ ਲਈ ਸੱਦਾ ਦਿੱਤਾ ਗਿਆ ਹੈ, ਤਾਂ ਜੋ ਇਸ ਮਹੱਤਵਪੂਰਨ ਮੌਕੇ ਦੀ ਕਵਰੇਜ ਨੂੰ ਯਕੀਨੀ ਬਣਾਇਆ ਜਾ ਸਕੇ। ਸਰਕਾਰ ਦਾ ਕਹਿਣਾ ਹੈ ਕਿ ਇਸ ਪਹਿਲਕਦਮੀ ਨਾਲ ਕਰਮਚਾਰੀਆਂ ਦਾ ਮਨੋਬਲ ਵਧੇਗਾ ਅਤੇ ਸੂਬੇ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਦੇ ਕੰਮ ਵਿੱਚ ਤੇਜ਼ੀ ਆਵੇਗੀ।
ਪਿਛਲੀਆਂ ਸਰਕਾਰ ਨੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ- ਸੀਐਮ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਸਰ ਕਹਿੰਦੇ ਹਨ ਕਿ ਪਿਛਲੀਆਂ ਸਰਕਾਰਾਂ ਦੀਆਂ ਭ੍ਰਿਸ਼ਟ ਅਤੇ ਹੋਰ ਨੀਤੀਆਂ ਨੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ। ਉਹ ਇਹ ਵੀ ਕਹਿੰਦੇ ਹਨ ਕਿ ਬਹੁਤ ਸਾਰੇ ਨੌਜਵਾਨਾਂ ਨੂੰ ਨੌਕਰੀਆਂ ਦੇਰੀ ਨਾਲ ਮਿਲੀਆਂ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਕੋਈ ਦਿਲਚਸਪੀ ਨਹੀਂ ਦਿਖਾਈ, ਜਿਸ ਨਾਲ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਹੋਇਆ। ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਤਰ੍ਹਾਂ ਦੀ ਭਰਤੀ ਕਰ ਪੰਜਾਬ ਦੇ ਨੌਜਵਾਨ ਪੀੜੀ ਨੂੰ ਮੌਕੇ ਦੇ ਰਹੀ ਹੈ। ਇਸ ਨਾਲ ਲੋਕਾਂ ਨੂੰ ਰੋਜ਼ਗਾਰ ਤਾਂ ਮਿਲੇਗਾ ਹੀ ਇਸ ਦੇ ਨਾਲ ਪੰਜਾਬ ਦਾ ਵੀ ਵਿਕਾਸ ਹੋਵੇਗਾ।


