ਸ਼ੁਭਕਰਨ ਦੇ ਪਰਿਵਾਰ ਨੂੰ CM ਨੇ ਸੌਂਪਿਆ 1 ਕਰੋੜ ਦਾ ਚੈੱਕ, ਭੈਣ ਨੂੰ ਮਿਲੀ ਨੌਕਰੀ – Punjabi News

ਸ਼ੁਭਕਰਨ ਦੇ ਪਰਿਵਾਰ ਨੂੰ CM ਨੇ ਸੌਂਪਿਆ 1 ਕਰੋੜ ਦਾ ਚੈੱਕ, ਭੈਣ ਨੂੰ ਮਿਲੀ ਨੌਕਰੀ

Updated On: 

09 Jul 2024 14:00 PM

ਮੁੱਖ ਮੰਤਰੀ ਭਗਵੰਤ ਮਾਨ ਨੇ ਕਥਿਤ ਸੰਘਰਸ਼ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ ਗਿਆ ਹੈ। ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਿਸਾਨਾਂ ਨੇ 12 ਜੁਲਾਈ ਨੂੰ ਬਠਿੰਡਾ ਵਿਖੇ ਹੋਣ ਵਾਲਾ ਧਰਨਾ ਰੱਦ ਕਰ ਦਿੱਤਾ ਹੈ।

ਸ਼ੁਭਕਰਨ ਦੇ ਪਰਿਵਾਰ ਨੂੰ CM ਨੇ ਸੌਂਪਿਆ 1 ਕਰੋੜ ਦਾ ਚੈੱਕ, ਭੈਣ ਨੂੰ ਮਿਲੀ ਨੌਕਰੀ
Follow Us On

Bhagwant Mann: ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਥਿਤ ਸੰਘਰਸ਼ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ ਗਿਆ ਹੈ। ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਿਸਾਨਾਂ ਨੇ 12 ਜੁਲਾਈ ਨੂੰ ਬਠਿੰਡਾ ਵਿਖੇ ਹੋਣ ਵਾਲਾ ਧਰਨਾ ਰੱਦ ਕਰ ਦਿੱਤਾ ਹੈ।

ਸ਼ੁਭਕਰਨ ਦੇ ਨਾਲ ਧਰਨੇ ‘ਚ ਬੈਠੇ ਚਰਨਜੀਤ ਨੇ ਦੱਸਿਆ ਸੀ ਕਿ ਉਹ ਸ਼ੁਭਕਰਨ ਤੋਂ ਮਹਿਜ਼ ਪੰਜ ਕਦਮ ਦੀ ਦੂਰੀ ‘ਤੇ ਹੀ ਸਨ ਕਿ ਗੋਲੀ ਉਸ ਦੇ ਸਿਰ ਦੇ ਪਿੱਛੇ ਲੱਗੀ। ਜਿਸ ਤੋਂ ਬਾਅਦ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ। ਕਰੀਬ ਇੱਕ ਘੰਟੇ ਬਾਅਦ ਪਿੰਡ ਵਿੱਚ ਫ਼ੋਨ ਆਇਆ ਕਿ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਰੂਸੀ ਫੌਜ ਚ ਕੰਮ ਕਰ ਰਹੇ ਭਾਰਤੀ ਆਉਣਗੇ ਵਾਪਸ, PM ਮੋਦੀ ਦੀ ਪੁਤਿਨ ਨਾਲ ਮੁਲਾਕਾਤ

10 ਫਰਵਰੀ ਨੂੰ ਕੀਤਾ ਸੀ ਦਿੱਲੀ ਕੂਚ ਦਾ ਐਲਾਨ

ਇਸ ਸਾਲ 10 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ ਪਰ ਹਰਿਆਣਾ ਪੁਲੀਸ ਨੇ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕ ਦਿੱਤਾ ਸੀ। ਇਸ ਕਾਰਨ ਕਿਸਾਨਾਂ ਨੇ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ‘ਤੇ ਧਰਨਾ ਦਿੱਤਾ। ਇਸ ਦੇ ਨਾਲ ਹੀ ਹਰਿਆਣਾ-ਪੰਜਾਬ ਦੀਆਂ ਹੋਰ ਸਰਹੱਦਾਂ ਤੇ ਵੀ ਕਿਸਾਨਾਂ ਵੱਲੋਂ ਧਰਨੇ ਦਿੱਤੇ ਗਏ। ਜਾਣਕਾਰੀ ਮੁਤਾਬਕ ਸ਼ੁਭਕਰਨ ਸਿੰਘ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਿਹਾ ਸੀ ਤਾਂ ਉਸ ਨੂੰ ਗੋਲੀ ਮਾਰ ਦਿੱਤੀ ਗਈ। ਕਿਸਾਨ ਜਥੇਬੰਦੀਆਂ ਦਾ ਮੰਨਣਾ ਹੈ ਕਿ ਇਹ ਗੋਲੀ ਹਰਿਆਣਾ ਪੁਲਿਸ ਵੱਲੋਂ ਚਲਾਈ ਗਈ ਹੈ, ਜਦਕਿ ਇਸ ਸਬੰਧੀ ਰਿਪੋਰਟ ਆਉਣੀ ਬਾਕੀ ਹੈ।

Exit mobile version