ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

SC ਭਾਈਚਾਰੇ ਦਾ 68 ਕਰੋੜ ਦਾ ਕਰਜ਼ਾ ਮੁਆਫ, CM ਮਾਨ ਨੇ ਵੰਡੇ ਸਰਟੀਫਿਕੇਟ

ਸੀਐਮ ਮਾਨ ਨੇ ਕਿਹਾ ਕਿ ਇਸ ਨਾਲ ਨਾ ਸਿਰਫ਼ ਕਿਸਾਨਾਂ ਨੂੰ ਵਿੱਤੀ ਰਾਹਤ ਮਿਲੀ ਹੈ, ਸਗੋਂ ਉਨ੍ਹਾਂ ਦਾ ਮਨੋਬਲ ਵੀ ਵਧਿਆ ਹੈ। ਸਰਕਾਰ ਦਾ ਉਦੇਸ਼ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨਾ ਤੇ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਸੁਧਾਰਨਾ ਹੈ। ਮੁੱਖ ਮੰਤਰੀ ਦਾ ਇਹ ਪ੍ਰੋਗਰਾਮ ਸੂਬੇ ਵਿੱਚ ਖੇਤੀਬਾੜੀ ਨੀਤੀ ਦੀ ਦਿਸ਼ਾ ਅਤੇ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

SC ਭਾਈਚਾਰੇ ਦਾ  68 ਕਰੋੜ ਦਾ ਕਰਜ਼ਾ ਮੁਆਫ, CM ਮਾਨ ਨੇ ਵੰਡੇ ਸਰਟੀਫਿਕੇਟ
CM Bhagwant Mann
Follow Us
lalit-sharma
| Updated On: 08 Jun 2025 18:15 PM

CM Bhagwant Mann: ਐਤਵਾਰ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚੇ ਹਨ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਹਾਲ ਵਿਖੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (ਪਾਸਕਾਰਡ) ਵੱਲੋਂ ਮੁਆਫ਼ ਕੀਤੇ ਗਏ ਕਰਜ਼ਿਆਂ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਸਰਟੀਫਿਕੇਟ ਵੰਡੇ ਹਨ।

ਇਸ ਦੌਰਾਨ ਸੀਐਮ ਭਗਵੰਤ ਮਾਨ ਨੇ 4727 ਪਰਿਵਾਰਾਂ ਦੇ 67.84 ਕਰੋੜ ਰੁਪਏ ਮੁਆਫ਼ ਕੀਤੇ ਹਨ। ਇਸ ਪ੍ਰੋਗਰਾਮ ਨੂੰ ਪੰਜਾਬ ਸਰਕਾਰ ਦੀ ਕਿਸਾਨ ਭਲਾਈ ਨੀਤੀ ਦਾ ਇੱਕ ਮਹੱਤਵਪੂਰਨ ਹਿੱਸਾ ਦੱਸਿਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਕਰਜ਼ੇ ਮੁਆਫ਼ ਕੀਤੇ ਹਨ। ਇਸ ਪਹਿਲਕਦਮੀ ਨਾਲ ਪੰਜਾਬ ਦੇ ਹਜ਼ਾਰਾਂ ਕਿਸਾਨ ਪਰਿਵਾਰਾਂ ਨੂੰ ਰਾਹਤ ਮਿਲੀ ਹੈ ਅਤੇ ਕਰਜ਼ਾ ਮੁਆਫ਼ੀ ਯੋਜਨਾ ਸੂਬਾ ਸਰਕਾਰ ਦੀਆਂ ਤਰਜਿਹਾਂ ਵਿੱਚੋਂ ਇੱਕ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਨਾਲ ਨਾ ਸਿਰਫ਼ ਕਿਸਾਨਾਂ ਨੂੰ ਵਿੱਤੀ ਰਾਹਤ ਮਿਲੀ ਹੈ, ਸਗੋਂ ਉਨ੍ਹਾਂ ਦਾ ਮਨੋਬਲ ਵੀ ਵਧਿਆ ਹੈ। ਸਰਕਾਰ ਦਾ ਉਦੇਸ਼ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨਾ ਤੇ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਸੁਧਾਰਨਾ ਹੈ। ਮੁੱਖ ਮੰਤਰੀ ਦਾ ਇਹ ਪ੍ਰੋਗਰਾਮ ਸੂਬੇ ਵਿੱਚ ਖੇਤੀਬਾੜੀ ਨੀਤੀ ਦੀ ਦਿਸ਼ਾ ਅਤੇ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਪ੍ਰੋਗਰਾਮ ਕਿਸਾਨਾਂ ਨੂੰ ਇੱਕ ਉਤਸ਼ਾਹਜਨਕ ਸੰਦੇਸ਼ ਦੇਵੇਗਾ ਅਤੇ ਭਵਿੱਖ ਦੀਆਂ ਯੋਜਨਾਵਾਂ ਦੀ ਰੂਪਰੇਖਾ ਵੀ ਦੇਵੇਗਾ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਟ ਮੰਤਰੀ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇੱਕ ਵਧੀਆ ਉਪਰਾਲਾ ਹੈ। ਇਸ ਦੇ ਤਹਿਤ 4727 ਪਰਿਵਾਰਾਂ ਦਾ 68 ਕਰੋੜ ਦੇ ਕਰੀਬ ਕਰਜ਼ਾ ਮਾਫ ਕੀਤਾ ਗਿਆ। ਉਹਨਾਂ ਨੂੰ ਐਨਓਸੀ ਵੀ ਦਿੱਤੀ ਗਈ ਹੈ ਤਾਂ ਜੋ ਕਿ ਉਹਨਾਂ ਨੂੰ ਅੱਗੇ ਕਰਜ਼ਾ ਲੈਣ ਦੇ ਵਿੱਚ ਕਿਸੇ ਤਰੀਕੇ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਦੇ ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਫ਼ਿਲਹਾਲ ਐਸੀ ਪਰਿਵਾਰਾਂ ਦੇ ਹੀ ਕਰਜ਼ੇ ਮੁਆਫ਼ ਕੀਤੇ ਗਏ ਹਨ। ਕਿਸਾਨਾਂ ਦਾ ਜੋ ਕਰਜ਼ਾ ਮੁਆਫ਼ੀ ਜਾਂ ਹੋਰ ਮੰਗਾਂ ਹੈ ਉਹ ਕਿਸਾਨਾਂ ਦੀ ਬੀਜੇਪੀ ਨਾਲ ਚੱਲ ਰਹੇ ਵਿਵਾਦ ਕਰਕੇ ਕਿਸਾਨਾਂ ਦੀਆਂ ਮੰਗਾਂ ਨਹੀਂ ਪੂਰੀਆਂ ਹੋ ਰਹੀਆਂ।

Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ....
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ.......
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ...
WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ
WORLD EXCLUSIVE REPORT: ਅਮਰੀਕਾ-ਮੈਕਸੀਕੋ ਸਰਹੱਦ ਤੋਂ 'ਡੰਕੀ' ਰੂਟ...
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ
ਪੰਜਾਬ ਦੀ ਪੰਥਕ ਰਾਜਨੀਤੀ 'ਚ ਵੱਡਾ ਬਦਲਾਅ, ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੀ ਇਹ ਵੱਡੀ ਜਿੰਮੇਵਾਰੀ...
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?...
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ...
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ...
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ...
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ...