CM ਮਾਨ ਅੱਜ 586 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ, ਸਿਹਤ ਵਿਭਾਗ ‘ਚ ਕਰਨਗੇ ਜੁਆਇਨਿੰਗ

Updated On: 

24 Sep 2024 14:57 PM IST

Bhagwant Mann: ਸਰਕਾਰ ਵੱਲੋਂ ਇਹ ਸਮਾਗਮ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਕਰਵਾਇਆ ਗਿਆ ਹੈ। ਇਸ ਦੌਰਾਨ ਸਿਹਤ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਦੂਜੇ ਪਾਸੇ ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਸੂਬੇ ਵਿੱਚ ਸਾਡੀ ਸਰਕਾਰ ਨੂੰ ਸੱਤਾ ਵਿੱਚ ਆਏ 30 ਮਹੀਨੇ ਹੋ ਗਏ ਹਨ।

CM ਮਾਨ ਅੱਜ 586 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ, ਸਿਹਤ ਵਿਭਾਗ ਚ ਕਰਨਗੇ ਜੁਆਇਨਿੰਗ
Follow Us On

Bhagwant Mann: ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਤਹਿਤ ਅੱਜ (ਮੰਗਲਵਾਰ) ਮੁੱਖ ਮੰਤਰੀ ਭਗਵੰਤ ਮਾਨ 586 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਸ ਸਬੰਧੀ ਚੰਡੀਗੜ੍ਹ ਵਿਖੇ ਪ੍ਰੋਗਰਾਮ ਕਰਵਾਇਆ ਜਾਵੇਗਾ। ਪ੍ਰੋਗਰਾਮ ਦੁਪਹਿਰ 1 ਵਜੇ ਸ਼ੁਰੂ ਹੋਵੇਗਾ। ਸਰਕਾਰ ਦਾ ਦਾਅਵਾ ਹੈ ਕਿ ਹੁਣ ਤੱਕ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਨੌਜਵਾਨਾਂ ਦੀ ਭਰਤੀ ਪ੍ਰਕਿਰਿਆ ਯੋਗਤਾ ਦੇ ਆਧਾਰ ‘ਤੇ ਕੀਤੀ ਗਈ ਹੈ।

ਸਰਕਾਰ ਵੱਲੋਂ ਇਹ ਸਮਾਗਮ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਕਰਵਾਇਆ ਗਿਆ ਹੈ। ਇਸ ਦੌਰਾਨ ਸਿਹਤ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਦੂਜੇ ਪਾਸੇ ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਸੂਬੇ ਵਿੱਚ ਸਾਡੀ ਸਰਕਾਰ ਨੂੰ ਸੱਤਾ ਵਿੱਚ ਆਏ 30 ਮਹੀਨੇ ਹੋ ਗਏ ਹਨ। ਸਾਡੀ ਕਿਸੇ ਵੀ ਭਰਤੀ ਪ੍ਰਕਿਰਿਆ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਨੌਜਵਾਨ ਆਪਣਾ ਕੰਮ ਵਧੀਆ ਢੰਗ ਨਾਲ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਕੋਈ ਸਰਕਾਰੀ ਨੌਕਰੀ ਲਈ ਪੈਸੇ ਮੰਗਦਾ ਹੈ ਤਾਂ ਵਿਭਾਗ ਦੀ ਹੈਲਪਲਾਈਨ ‘ਤੇ ਸ਼ਿਕਾਇਤ ਦਿੱਤੀ ਜਾ ਸਕਦੀ ਹੈ। ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਜਾਵੇਗਾ। ਇਹ ਵੀ ਪੜ੍ਹੋ: ਅੰਮ੍ਰਿਤਸਰ ਚ ਵੀ ਮੋਰਚਾ ਲਾਉਣ ਦੀਆਂ ਤਿਆਰੀਆਂ ਚ ਕਿਸਾਨ, ਪਿਪਲੀ ਚ ਰੈਲੀ ਅੱਜ

ਪੰਜਾਬ ਨੂੰ ਰੰਗਲਾ ਬਣਾਉਣ ਦੀ ਮੁਹਿੰਮ

ਤੁਹਾਨੂੰ ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ ਸੂਬੇ ਦੇ ਕਈ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਮਿਸ਼ਨ ਦੀ ਸ਼ੁਰੂਆਤ ਵਿੱਚ ਹੀ ਸੀਐਮ ਮਾਨ ਨੇ ਆਪਣਾ ਉਦੇਸ਼ ਸਪੱਸ਼ਟ ਕਰਦਿਆਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਇਸ ਦੇ ਲਈ ਸੀਐਮ ਮਾਨ ਲਗਾਤਾਰ ਕੰਮ ਕਰ ਰਹੇ ਹਨ ਅਤੇ ਨਵੇਂ ਕਦਮ ਚੁੱਕ ਰਹੇ ਹਨ। ਸੀਐਮ ਮਾਨ ਨੇ ਕਿਹਾ ਸੀ ਕਿ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨਾ ਜਾ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਚਾਹੀਦਾ ਹੈ।