ਪੰਜਾਬ ‘ਚ ਗ੍ਰੀਨ ਇਨਰਜੀ ਦਾ ਦਿਖੀਆ ਅਸਰ, 300 ਯੂਨਿਟ ਮੁਫ਼ਤ ਬਿਜਲੀ, ਭਗਵੰਤ ਮਾਨ ਦਾ ਐਲਾਨ – ਕਿਸਾਨਾਂ ਨੂੰ ਵੀ ਮਿਲੇਗਾ ਲਾਭ
CM Bhagwant Singh Mann Announcement: ਪੰਜਾਬ ਸਰਕਾਰ ਗ੍ਰੀਨ ਏਨਰਜੀ ਨੂੰ ਉਤਸ਼ਾਹਿਤ ਕਰ ਰਹੀ ਹੈ। ਇਸ ਨਾਲ ਲੰਬੇ ਸਮੇਂ ਤੱਕ ਸਸਤੀ ਬਿਜਲੀ ਮਿਲਦੀ ਹੈ। ਸਰਕਾਰ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾ ਰਹੀ ਹੈ। ਹੁਣ ਕਿਸਾਨਾਂ ਦੀਆਂ ਮੋਟਰਾਂ ਨੂੰ ਸੂਰਜੀ ਊਰਜਾ ਨਾਲ ਜੋੜਨ ਦਾ ਫੈਸਲਾ ਕੀਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ (ਦੋ ਮਹੀਨੇ ਦੇ ਚੱਕਰ ‘ਤੇ 600 ਯੂਨਿਟ) ਮੁਹੱਈਆ ਕਰਾਉਣ ਦੇ ਨਾਲ-ਨਾਲ ਹਰੀ ਊਰਜਾ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਸਸਤੀ ਬਿਜਲੀ ਖਰੀਦ ਰਹੀ ਹੈ। ਇਸ ਦੇ ਲਈ ਪੰਜਾਬ ਸਰਕਾਰ ਨੇ ਸੌਰ ਅਤੇ ਪੌਣ ਊਰਜਾ ਤੋਂ ਪੈਦਾ ਹੋਣ ਵਾਲੀ ਬਿਜਲੀ ਸਭ ਤੋਂ ਘੱਟ ਕੀਮਤ ‘ਤੇ ਖਰੀਦਣ ਲਈ ਸਮਝੌਤਾ ਕੀਤਾ ਹੈ। ਹੁਣ ਕਿਸਾਨਾਂ ਦੀਆਂ ਮੋਟਰਾਂ ਨੂੰ ਸੂਰਜੀ ਊਰਜਾ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਘੱਟ ਕੀਮਤ ‘ਤੇ ਬਿਜਲੀ ਖਰੀਦਣ ਦੇ ਸਮਝੌਤੇ ਨਾਲ ਨਾ ਸਿਰਫ ਆਮ ਲੋਕਾਂ ‘ਚ ਗ੍ਰੀਨ ਏਨਰਜੀ ਪ੍ਰਤੀ ਉਤਸ਼ਾਹ ਵਧਿਆ ਹੈ ਸਗੋਂ ਸਰਕਾਰ ਨੂੰ ਸਸਤੇ ਭਾਅ ‘ਤੇ ਬਿਜਲੀ ਵੀ ਮਿਲੀ ਹੈ। ਪੰਜਾਬ ਸਰਕਾਰ ਦੇ ਇਸ ਸਮਝੌਤੇ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।
ਸਰਾਕਰ ਨੇ 300 ਯੂਨਿਟ ਮੁਫ਼ਤ ਬਿਜਲੀ ਦਿੱਤੀ- CM ਮਾਨ
ਪੰਜਾਬ ਸਰਕਾਰ ਪਹਿਲਾਂ ਇਹ ਸੂਰਜੀ ਊਰਜਾ 14 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਖਰੀਦਦੀ ਸੀ। ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਿੱਚ ਆਮ ਜਨਤਾ ਦੇ ਹਿੱਤ ਵਿੱਚ ਫੈਸਲੇ ਲਏ ਗਏ ਹਨ। ਮਾਨ ਸਰਕਾਰ ਨੇ ਕਿਹਾ ਕਿ ਉਨ੍ਹਾਂ ਦੇ ਇਰਾਦੇ ਸਾਫ਼ ਹਨ। ਅਸੀਂ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾ ਕੇ ਨਾ ਸਿਰਫ਼ ਵਿੱਤੀ ਤੌਰ ‘ਤੇ ਮਦਦ ਕਰ ਰਹੇ ਹਾਂ ਸਗੋਂ ਬਿਜਲੀ ਖੇਤਰ ਨੂੰ ਬਿਹਤਰ ਬਣਾਉਣ ਲਈ ਪ੍ਰੋਗਰਾਮ ਵੀ ਲਾਗੂ ਕਰ ਰਹੇ ਹਾਂ।
ਅੱਜ ਪੰਜਾਬ ਦੇ ਕਿਸਾਨਾਂ ਦੀਆਂ ਮੋਟਰਾਂ ਲਈ ਬਿਜਲੀ ਵੀ ਮੁਫ਼ਤ ਹੈ। ਹੁਣ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੋਟਰਾਂ ਨੂੰ ਹੌਲੀ-ਹੌਲੀ ਸੂਰਜੀ ਊਰਜਾ ਨਾਲ ਜੋੜਨ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਇਸ ਨੂੰ ਪੜਾਅਵਾਰ ਕਰੇਗੀ। ਪੰਜਾਬ ਨੇ 2047 ਤੱਕ 80 ਫੀਸਦੀ ਖੇਤੀ ਮੋਟਰਾਂ ਨੂੰ ਸੂਰਜੀ ਊਰਜਾ ਨਾਲ ਜੋੜਨ ਦੀ ਯੋਜਨਾ ਬਣਾਈ ਹੈ। ਤਾਂ ਜੋ ਵਾਢੀ ਦੇ ਸੀਜ਼ਨ ਦੌਰਾਨ ਕਿਸਾਨ ਮੁਫ਼ਤ ਬਿਜਲੀ ਦੀ ਵਰਤੋਂ ਕਰ ਸਕਣ, ਬਾਅਦ ਵਿੱਚ ਸੂਬੇ ਦੇ ਲੋਕ ਸੂਰਜੀ ਊਰਜਾ ਤੋਂ ਪੈਦਾ ਹੋਣ ਵਾਲੀ ਊਰਜਾ ਦਾ ਲਾਭ ਲੈ ਸਕਣ।