AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

8 ਮਾਰਚ ਨੂੰ ਆਵੇਗਾ ਪੰਜਾਬ ਦਾ ਬਜਟ, CM ਮਾਨ ਨੇ ਟੈਕਸਾਂ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

CM Mann on Punjab Budget: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 8 ਮਾਰਚ ਨੂੰ ਵਿਧਾਨ ਸਭਾ ਵਿੱਚ ਆਪਣਾ ਸਾਲਾਨਾ ਬਜਟ ਪੇਸ਼ ਕਰਨ ਜਾ ਰਹੀ ਹੈ। ਇਸ ਗੱਲ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਗੁਜਰਾਤ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਕਿ ਪੰਜਾਬ ਸਰਕਾਰ ਇਸ ਵਾਰ ਸੂਬੇ ਦੇ ਲੋਕਾਂ 'ਤੇ ਕੋਈ ਵੀ ਨਵਾਂ ਟੈਕਸ ਨਹੀਂ ਲਗਾਏਗੀ ਅਤੇ ਨਾ ਹੀ ਮੌਜੂਦਾ ਟੈਕਸ ਦਰਾਂ ਵਿੱਚ ਕੋਈ ਵਾਧਾ ਕੀਤਾ ਜਾਵੇਗਾ।

8 ਮਾਰਚ ਨੂੰ ਆਵੇਗਾ ਪੰਜਾਬ ਦਾ ਬਜਟ, CM ਮਾਨ ਨੇ ਟੈਕਸਾਂ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ
8 ਮਾਰਚ ਨੂੰ ਆਵੇਗਾ ਬਜਟ, CM ਮਾਨ ਨੇ ਟੈਕਸਾਂ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ
amanpreet-kaur
| Updated On: 02 Mar 2026 15:32 PM IST

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 8 ਮਾਰਚ ਨੂੰ ਵਿਧਾਨ ਸਭਾ ਵਿੱਚ ਆਪਣਾ ਸਾਲਾਨਾ ਬਜਟ ਪੇਸ਼ ਕਰਨ ਜਾ ਰਹੀ ਹੈ। ਇਸ ਗੱਲ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਗੁਜਰਾਤ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਕਿ ਪੰਜਾਬ ਸਰਕਾਰ ਇਸ ਵਾਰ ਸੂਬੇ ਦੇ ਲੋਕਾਂ ‘ਤੇ ਕੋਈ ਵੀ ਨਵਾਂ ਟੈਕਸ ਨਹੀਂ ਲਗਾਏਗੀ ਅਤੇ ਨਾ ਹੀ ਮੌਜੂਦਾ ਟੈਕਸ ਦਰਾਂ ਵਿੱਚ ਕੋਈ ਵਾਧਾ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਗੁਜਰਾਤ ਦੇ ਦੌਰੇ ‘ਤੇ ਹਨ, ਜਿੱਥੇ ‘ਆਪ’ ਵੱਲੋਂ ਦੇਸ਼ ਅਤੇ ਗੁਜਰਾਤ ਦੇ ਬਜਟ ‘ਤੇ ਚਰਚਾ ਕਰਨ ਲਈ ਵੱਖ-ਵੱਖ ਸ਼ਹਿਰਾਂ ਵਿੱਚ ਪ੍ਰੋਗਰਾਮ ਕੀਤੇ ਜਾ ਰਹੇ ਹਨ।

ਕੇਂਦਰੀ ਅਤੇ ਗੁਜਰਾਤ ਬਜਟ ‘ਤੇ ਤਿੱਖੇ ਹਮਲੇ

ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦਾ ਕੇਂਦਰੀ ਬਜਟ ਅਤੇ ਗੁਜਰਾਤ ਦਾ ਬਜਟ ਇੱਕੋ ਜਿਹਾ ਹੈ, ਜਿਸ ਵਿੱਚ ਆਮ ਲੋਕਾਂ, ਕਿਸਾਨਾਂ, ਗ਼ਰੀਬਾਂ, ਔਰਤਾਂ ਅਤੇ ਛੋਟੇ ਵਪਾਰੀਆਂ ਲਈ ਕੁਝ ਵੀ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਬਜਟ ਸਿਰਫ਼ ਕੁਝ ਵੱਡੇ ਕਾਰਪੋਰੇਟ ਘਰਾਣਿਆਂ ਦੇ ਫਾਇਦੇ ਲਈ ਤਿਆਰ ਕੀਤੇ ਗਏ ਹਨ।

ਗੁਜਰਾਤ ਦੀ ਸਿਆਸਤ ਅਤੇ ਬਜਟ ‘ਤੇ ਚੁੱਕੇ ਸਵਾਲ

ਗੁਜਰਾਤ ਵਿੱਚ ਵਿਰੋਧੀ ਧਿਰ ਦੀ ਘਾਟ: ਮਾਨ ਨੇ ਕਿਹਾ ਕਿ ਗੁਜਰਾਤ ਵਿੱਚ ਕੋਈ ਅਸਲ ਵਿਰੋਧੀ ਧਿਰ ਨਹੀਂ ਹੈ। ਕਾਂਗਰਸ ਅਤੇ ਭਾਜਪਾ ਵਿਚਾਲੇ ਕਾਰੋਬਾਰੀ ਭਾਈਵਾਲੀ ਹੈ, ਜਿਸ ਕਾਰਨ ਕਾਂਗਰਸ ਭਾਜਪਾ ਨਾਲ ਮਿਲ ਕੇ ਕੰਮ ਕਰ ਰਹੀ ਹੈ। ਜਦੋਂ ਵਿਰੋਧੀ ਧਿਰ ਕਮਜ਼ੋਰ ਹੁੰਦੀ ਹੈ, ਤਾਂ ਸਰਕਾਰਾਂ ਆਪਣੀ ਮਰਜ਼ੀ ਅਨੁਸਾਰ ਬਜਟ ਬਣਾਉਂਦੀਆਂ ਹਨ, ਜਿਵੇਂ ਗੁਜਰਾਤ ਵਿੱਚ ਪਿਛਲੇ 30 ਸਾਲਾਂ ਤੋਂ ਹੋ ਰਿਹਾ ਹੈ।

ਟੈਕਸ ਦਾ ਪੈਸਾ ਅਤੇ ਜਨਤਾ: ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਸਵੇਰੇ ਉੱਠਣ ਤੋਂ ਲੈ ਕੇ ਰਾਤ ਨੂੰ ਸੌਣ ਤੱਕ ਹਰ ਚੀਜ਼ ‘ਤੇ ਟੈਕਸ ਦਿੰਦਾ ਹੈ ਚਾਹੇ ਉਹ ਖਾਣ-ਪੀਣ ਦੀਆਂ ਚੀਜ਼ਾਂ ਹੋਣ, ਬਿਜਲੀ, ਪਾਣੀ ਜਾਂ ਸੜਕਾਂ। ਉਨ੍ਹਾਂ ਕਿਹਾ ਕਿ ਜਨਤਾ ਦੇ ਟੈਕਸ ਦਾ ਪੈਸਾ ਉਨ੍ਹਾਂ ਦੀਆਂ ਸਹੂਲਤਾਂ ‘ਤੇ ਖਰਚ ਹੋਣਾ ਚਾਹੀਦਾ ਹੈ, ਨਾ ਕਿ ਚੋਣਵੇਂ ਘਰਾਣਿਆਂ ਕੋਲ ਜਾਣਾ ਚਾਹੀਦਾ ਹੈ।

ਦਿੱਲੀ ਅਤੇ ਪੰਜਾਬ ਦਾ ਮਾਡਲ: ਮਾਨ ਨੇ ਉਦਾਹਰਣ ਦਿੱਤੀ ਕਿ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਨੇ ਟੈਕਸ ਦੇ ਪੈਸੇ ਨਾਲ ਲੋਕਾਂ ਨੂੰ ਮੁਫ਼ਤ ਇਲਾਜ, ਬਿਜਲੀ ਅਤੇ ਸ਼ਾਨਦਾਰ ਸਕੂਲ ਦਿੱਤੇ ਹਨ। ਪੰਜਾਬ ਵਿੱਚ ਵੀ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ਨਿੱਜੀ ਸਕੂਲ ਛੱਡ ਕੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਰਹੇ ਹਨ।

ਕੇਂਦਰ ਵੱਲੋਂ ਫੰਡ ਰੋਕਣ ਦਾ ਲਾਇਆ ਦੋਸ਼

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ 66 ਹਜ਼ਾਰ ਕਿਲੋਮੀਟਰ ਸੜਕਾਂ ਵਿੱਚੋਂ 43 ਹਜ਼ਾਰ ਕਿਲੋਮੀਟਰ ਸੜਕਾਂ ਨੂੰ ਨਵੇਂ ਸਿਰੇ ਤੋਂ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿੱਥੇ ਭਾਜਪਾ ਦੀਆਂ ਸਰਕਾਰਾਂ ਨਹੀਂ ਹਨ, ਉੱਥੇ ਕੇਂਦਰੀ ਫੰਡ ਰੋਕੇ ਜਾ ਰਹੇ ਹਨ। ਪੰਜਾਬ ਦਾ ਆਰ.ਡੀ.ਐਫ. (RDF) ਵੀ ਕੇਂਦਰ ਵੱਲੋਂ ਰੋਕਿਆ ਗਿਆ ਹੈ।

‘ਡਿਜੀਟਲ ਜਨਤਾ’ ਅਤੇ AI ‘ਤੇ ਤੰਜ

ਭਾਜਪਾ ‘ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਇਹ ਲੋਕ ਆਪਣੀ ਮਰਜ਼ੀ ਅਨੁਸਾਰ ਵੋਟਾਂ ਬਣਵਾ ਰਹੇ ਹਨ। ਕਦੇ ਗੁਜਰਾਤ ਵਿੱਚ ਵੋਟਾਂ ਬਣਦੀਆਂ ਹਨ, ਫਿਰ ਉਹੀ ਲੋਕਾਂ ਦੀਆਂ ਵੋਟਾਂ ਯੂਪੀ ਅਤੇ ਪੰਜਾਬ ਵਿੱਚ ਬਣ ਜਾਂਦੀਆਂ ਹਨ। ਉਨ੍ਹਾਂ ਵਿਅੰਗ ਕਰਦਿਆਂ ਕਿਹਾ, “ਭਾਜਪਾ ਨੇ ਤਾਂ ‘ਡਿਜੀਟਲ ਜਨਤਾ’ ਬਣਾ ਦਿੱਤੀ ਹੈ, ਅਸਲ ਏਆਈ ਤਾਂ ਇਹ ਲੋਕ ਹੀ ਚਲਾ ਰਹੇ ਹਨ।” ਉਨ੍ਹਾਂ ਅਖੀਰ ਵਿੱਚ ਕਿਹਾ ਕਿ ਅਸੀਂ ਗੈਰ-ਸਿਆਸੀ ਲੋਕ ਹਾਂ ਜੋ ਸਿਸਟਮ ਸੁਧਾਰਨ ਲਈ ਰਾਜਨੀਤੀ ਵਿੱਚ ਆਏ ਹਾਂ। ਗੁਜਰਾਤ ਦੇ ਲੋਕ ਹੁਣ ਆਰਥਿਕ ਬੋਝ ਹੇਠ ਦੱਬੇ ਹੋਏ ਹਨ ਅਤੇ ਉਹ ਬਦਲਾਅ ਲਈ ਆਮ ਆਦਮੀ ਪਾਰਟੀ ਵੱਲ ਦੇਖ ਰਹੇ ਹਨ।

Follow Us
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...