ਪੰਜਾਬ ਰਾਜ ਸਹਿਕਾਰੀ ਬੈਂਕ ਨੇ ਗਾਹਕਾਂ ਲਈ ਸ਼ੁਰੂ ਕੀਤੀ UPI ਸੇਵਾ, ਬੈਂਕ ਦੇ ਕੰਮਕਾਜ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣਾ ਹੈ ਮਕਸਦ

Updated On: 

30 Sep 2024 18:37 PM

UPI Service for Cooperative Sector: ਸ਼ੁਰੂਆਤ 'ਚ ਇਸ ਸਹੂਲਤ ਰਾਹੀਂ ਗਾਹਕ ਹਰ ਰੋਜ਼ 50,000 ਰੁਪਏ ਤੱਕ ਦਾ ਲੈਣ-ਦੇਣ ਕਰ ਸਕਣਗੇ। ਪਰ ਛੇਤੀ ਹੀ ਇਸਨੂੰ ਵਧਾ ਕੇ 1 ਲੱਖ ਰੁਪਏ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ​​ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਪੰਜਾਬ ਰਾਜ ਸਹਿਕਾਰੀ ਬੈਂਕ ਨੇ ਗਾਹਕਾਂ ਲਈ ਸ਼ੁਰੂ ਕੀਤੀ UPI ਸੇਵਾ, ਬੈਂਕ ਦੇ ਕੰਮਕਾਜ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣਾ ਹੈ ਮਕਸਦ

ਪੰਜਾਬ ਕੈਬਨਿਟ (ਪੁਰਾਣੀ ਤਸਵੀਰ)

Follow Us On

ਸਹਿਕਾਰੀ ਖੇਤਰ ਵਿੱਚ ਬੈਂਕਿੰਗ ਸੇਵਾ ਵਿੱਚ ਇੱਕ ਨਵਾਂ ਮੀਲ ਪੱਥਰ ਕਾਇਮ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਆਨਲਾਈਨ ਲੈਣ-ਦੇਣ ਦੀ ਸਹੂਲਤ ਦੇਣ ਲਈ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ UPI ਸੇਵਾ ਸ਼ੁਰੂ ਕੀਤੀ ਹੈ।

ਇਸ ਪਹਿਲਕਦਮੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਹੂਲਤ ਸਹਿਕਾਰੀ ਬੈਂਕਾਂ ਵਿੱਚ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਿਤ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬੈਂਕ ਦੀਆਂ 18 ਸ਼ਾਖਾਵਾਂ ਵਿੱਚ ਯੂਪੀਆਈ ਸਹੂਲਤ ਸ਼ੁਰੂ ਕੀਤੀ ਹੈ। ਇਸ ਦਾ ਉਦੇਸ਼ ਬੈਂਕ ਦੇ ਕੰਮਕਾਜ ਨੂੰ ਹੋਰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹੁਣ ਬੈਂਕ ਦੇ ਗਾਹਕ ਗੂਗਲ ਪੇ, ਵਟਸਐਪ, ਫੋਨ ਪੇ, ਪੇਟੀਐਮ, ਭੀਮ ਅਤੇ ਹੋਰ ਐਪਸ ਰਾਹੀਂ ਲੈਣ-ਦੇਣ ਕਰ ਸਕਣਗੇ।

ਛੇਤੀ ਹੀ ਡੇਲੀ ਲਿਮਿਟ ‘ਚ ਹੋਵੇਗਾ ਵਾਧਾ

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਹੂਲਤ ਨਾਲ ਬੈਂਕ ਦੇ ਗਾਹਕ ਦੂਜੇ ਬੈਂਕ ਖਾਤਿਆਂ ਤੋਂ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤਿਆਂ ਵਿੱਚ ਪੈਸੇ ਭੇਜ ਅਤੇ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਸ਼ੁਰੂਆਤ ‘ਚ ਗਾਹਕ UPI ਰਾਹੀਂ ਪ੍ਰਤੀ ਦਿਨ 50,000 ਰੁਪਏ ਤੱਕ ਦਾ ਲੈਣ-ਦੇਣ ਕਰ ਸਕਣਗੇ, ਜਿਸ ਨੂੰ ਆਉਣ ਵਾਲੇ ਦਿਨਾਂ ‘ਚ ਵਧਾ ਕੇ 1 ਲੱਖ ਰੁਪਏ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ​​ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਇਸ ਦੌਰਾਨ ਬੈਂਕ ਦੇ ਚੇਅਰਮੈਨ ਜਗਦੇਵ ਸਿੰਘ ਬਾਮ ਨੇ ਕਿਹਾ ਕਿ ਇਹ ਸਹੂਲਤ ਬੈਂਕ ਦੇ ਗਾਹਕਾਂ ਲਈ ਵੱਡਾ ਤੋਹਫਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਸਹੂਲਤ ਬੈਂਕ ਦੀਆਂ ਹੋਰ ਸ਼ਾਖਾਵਾਂ ਵਿੱਚ ਵੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਬੈਂਕ ਪਹਿਲਾਂ ਹੀ ਮੋਬਾਈਲ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ, ਜਿਸ ਰਾਹੀਂ ਗਾਹਕ IMPS ਅਤੇ RTGS ਰਾਹੀਂ ਲੈਣ-ਦੇਣ ਕਰ ਸਕਦੇ ਹਨ।

Exit mobile version