ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਅਰਵਿੰਦ ਕੇਜਰੀਵਾਲ ਪਤਾ ਲੈਣ ਲਈ ਪਹੁੰਚੇ
CM Bhagwant Mann Healt Update: ਸੀਐਮ ਮਾਨ ਦੀ ਤਬੀਅਤ ਰਾਤ ਨੂੰ ਹੀ ਵਿਗੜ ਗਈ ਸੀ ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਤੇ ਪੰਜਾਬ ਆਮ ਆਦਮੀ ਪਾਰਟੀ ਪ੍ਰਧਾਨ ਅਮਨ ਅਰੋੜਾ ਸੀਐਮ ਦੇ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਇਹ ਮੁਲਾਕਾਤ ਕਰੀਬ ਅੱਧੇ ਘੰਟੇ ਤੱਕ ਚੱਲੀ। ਇਸ ਤੋਂ ਬਾਅਦ ਉਹ ਉੱਥੋਂ ਨਿਕਲ ਗਏ। ਇਸ ਦੌਰਾਨ ਦੋਵੇਂ ਆਗੂ ਗੱਡੀ 'ਚ ਸਵਾਰ ਨਜ਼ਰ ਆਏ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਬੀਅਤ ਵਿਗੜ ਗਈ ਹੈ। ਉਹ ਬੀਤੇ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਅੱਜ ਉਨ੍ਹਾਂ ਦਾ ਹਾਲ ਜਾਨਣ ਲਈ ਆਮ ਆਦਮੀ ਪਾਰਟੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੀਐਮ ਰਿਹਾਇਸ਼ ‘ਤੇ ਪਹੁੰਚੇ। ਅੱਜ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਾ ਸੀ। ਹੁਣ ਉਨ੍ਹਾਂ ਦੇ ਦੌਰੇ ਨੂੰ ਲੈ ਕੇ ਅਜੇ ਤੱਕ ਕੋਈ ਅਪਡੇਟ ਨਹੀਂ ਆਇਆ ਹੈ। ਉੱਥੇ ਹੀ ਡਾਕਟਰਾਂ ਦੀ ਟੀਮ ਵੀ ਸੀਐਮ ਰਿਹਾਇਸ਼ ‘ਤੇ ਪਹੁੰਚੀ ਹੈ।
ਜਾਣਕਾਰੀ ਮੁਤਾਬਕ ਸੀਐਮ ਮਾਨ ਦੀ ਤਬੀਅਤ ਰਾਤ ਨੂੰ ਹੀ ਵਿਗੜ ਗਈ ਸੀ ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਤੇ ਪੰਜਾਬ ਆਮ ਆਦਮੀ ਪਾਰਟੀ ਪ੍ਰਧਾਨ ਅਮਨ ਅਰੋੜਾ ਸੀਐਮ ਦੇ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਇਹ ਮੁਲਾਕਾਤ ਕਰੀਬ ਅੱਧੇ ਘੰਟੇ ਤੱਕ ਚੱਲੀ। ਇਸ ਤੋਂ ਬਾਅਦ ਉਹ ਉੱਥੋਂ ਨਿਕਲ ਗਏ। ਇਸ ਦੌਰਾਨ ਦੋਵੇਂ ਆਗੂ ਗੱਡੀ ‘ਚ ਸਵਾਰ ਨਜ਼ਰ ਆਏ।
ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ ਹੁਣ ਪਾਰਟੀ ਪ੍ਰਧਾਨ ਅਮਨ ਅਰੋੜਾ ਦੇ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਤੇ ਸਥਿਤੀ ਜਾਇਜ਼ਾ ਲੈਣਗੇ। ਸੀਐਮ ਰਿਹਾਇਸ਼ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਬਾਰੇ ਅਜੇ ਤੱਕ ਕੋਈ ਅਪਡੇਟ ਨਹੀਂ ਆਇਆ ਹੈ।
ਸੁਪਰੀਮ ਕੋਰਟ ਨੇ ਉੱਤਰ-ਭਾਰਤ ‘ਚ ਆਏ ਹੜ੍ਹਾਂ ‘ਤੇ ਲਿਆ ਨੋਟਿਸ
ਉੱਥੇ ਹੀ, ਸੁਪਰੀਮ ਕੋਰਟ ਨੇ ਉੱਤਰੀ ਭਾਰਤ ਚ ਹੜ੍ਹਾਂ ਤੇ ਬਾਰਿਸ਼ਾਂ ਦਾ ਨੋਟਿਸ ਲਿਆ। ਇਸ ਦੇ ਨਾਲ ਹੀ ਰਾਜਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਪੰਜਾਬ, ਹਿਮਾਚਲ ਪ੍ਰਦੇਸ਼, ਉਤਰਾਖੰਡ ਤੇ ਜੰਮੂ-ਕਸ਼ਮੀਰ ਚ ਹਾਲ ਹੀ ਚ ਭਾਰੀ ਬਾਰਿਸ਼ਾਂ ਤੇ ਹੜ੍ਹਾਂ ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਚੀਫ਼ ਜਸਟਿਸ ਬੀ.ਆਰ. ਗਵਈ ਨੇ ਕਿਹਾ ਕਿ ਅਸੀਂ ਬਾਰਿਸ਼ਾਂ ਤੇ ਹੜ੍ਹ ਦੇਖੇ ਹਨ ਤੇ ਇਸ ਤੇ ਰਾਜਾਂ ਤੋਂ ਜਵਾਬ ਮੰਗਿਆ ਹੈ।
