CM ਮਾਨ ਦੀ ਸਿਹਤ ‘ਚ ਸੁਧਾਰ, ਫੋਰਟਿਸ ਹਸਪਤਾਲ ‘ਚ ਕਰਵਾਇਆ ਸੀ ਦਾਖਲ

Updated On: 

05 Sep 2025 23:51 PM IST

ਡਾਕਟਰਾਂ ਦੀ ਸਲਾਹ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ CM ਮਾਨ ਨੂੰ ਫੋਰਟਿਸ ਹਸਪਤਾਲ 'ਚ ਲਿਜਾਇਆ ਜਾਵੇ। ਮੁੱਖ ਮੰਤਰੀ ਮਾਨ ਦੀ ਤਬੀਅਤ ਪਿੱਛਲੇ 2 ਦਿਨਾਂ ਤੋਂ ਖ਼ਰਾਬ ਹੈ। ਉਨ੍ਹਾਂ ਦੀ ਸਿਹਤ 'ਚ ਸੁਧਾਨ ਨਹੀਂ ਹੋ ਰਿਹਾ ਹੈ।

CM ਮਾਨ ਦੀ ਸਿਹਤ ਚ ਸੁਧਾਰ, ਫੋਰਟਿਸ ਹਸਪਤਾਲ ਚ ਕਰਵਾਇਆ ਸੀ ਦਾਖਲ
Follow Us On

CM ਭਗਵੰਤ ਮਾਨ ਦੀ ਸਿਹਤ ਜ਼ਿਆਦਾ ਖ਼ਰਾਬ ਦੱਸੀ ਜਾ ਰਹੀ ਸੀ। ਇਸ ਲਈ ਉਨ੍ਹਾਂ ਨੂੰ ਹੁਣ ਇਲਾਜ਼ ਲਈ ਫੋਰਟਿਸ ਲਿਜਾਇਆ ਜਾ ਰਿਹਾ ਹੈ। ਡਾਕਟਰਾਂ ਦੀ ਸਲਾਹ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਉਨ੍ਹਾਂ ਨੂੰ ਫੋਰਟਿਸ ਹਸਪਤਾਲ ‘ਚ ਲਿਜਾਇਆ ਜਾਵੇ। ਮੁੱਖ ਮੰਤਰੀ ਮਾਨ ਦੀ ਤਬੀਅਤ ਪਿੱਛਲੇ 2 ਦਿਨਾਂ ਤੋਂ ਖ਼ਰਾਬ ਹੈ। ਉਨ੍ਹਾਂ ਦੀ ਸਿਹਤ ‘ਚ ਸੁਧਾਨ ਨਹੀਂ ਹੋ ਰਿਹਾ ਸੀ। ਹੁਣ ਉਨ੍ਹਾਂ ਦੀ ਸਿਹਤ ‘ਚ ਸੁਧਾਰ ਦੱਸਿਆ ਜਾ ਰਿਹਾ ਹੈ।

ਇਸ ਨੂੰ ਲੈ ਕੇ ਫੋਰਟਿਸ ਨੇ ਬਿਆਨ ਜਾਰੀ ਕੀਤਾ ਹੈ ਕਿ ਉਨ੍ਹਾਂ ਦਾ ਪਲਸ ਰੇਟ ਘੱਟ ਹੋ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ। ਹੁਣ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੁੰਦਾ ਦਿੱਖ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਸਨ। ਇਸ ਦੌਰਾਨ, ਵੀਰਵਾਰ ਨੂੰ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ ਸੀ, ਇਸ ਕਾਰਨ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਨਹੀਂ ਕਰ ਸਕੇ ਸਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਖਰਾਬ ਹੋਣ ਦੀ ਜਾਣਕਾਰੀ ਮਿਲਣ ਤੋਂ ਬਾਅਦ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਮਿਲਣ ਗਏ। ਤੁਹਾਨੂੰ ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ।

ਅੱਜ ਦੀ ਮੀਟਿੰਗ ਹੋਈ ਸੀ ਰੱਦ

ਸੀਐਮ ਮਾਨ ਦੀ ਸਿਹਤ ਹੋਰ ਵੀ ਵਿਗੜ ਗਈ ਸੀ। ਹਾਲਾਤ ਅਜਿਹੇ ਸਨ ਕਿ ਸੀਐਮ ਦੀ ਸਿਹਤ ਵਿਗੜਨ ਕਾਰਨ ਅੱਜ ਸ਼ਾਮ 4 ਵਜੇ ਹੋਣ ਵਾਲੀ ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਰੱਦ ਕਰਨੀ ਪਈ। ਫਿਲਹਾਲ ਇਹ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਮੀਟਿੰਗ ਦੀ ਨਵੀਂ ਤਰੀਕ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਆਈ ਹੈ।

ਇੱਕ ਦਿਨ ਪਹਿਲਾਂ, ਵੀਰਵਾਰ ਨੂੰ, ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਦੌਰੇ ਤੋਂ ਬਾਅਦ, ਕੇਜਰੀਵਾਲ ਨੇ ਕਿਹਾ ਕਿ ਬਹੁਤ ਸਾਰੇ ਲੋਕ ਆਪਣੇ ਘਰ ਛੱਡ ਕੇ ਨਹੀਂ ਜਾਣਾ ਚਾਹੁੰਦੇ, ਉਨ੍ਹਾਂ ਨੂੰ ਪਿੰਡ ਦੇ ਅੰਦਰ ਮਦਦ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ, ਬਹੁਤ ਸਾਰੇ ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਵਿੱਚ ਇੱਕ ਦੂਜੇ ਦੀ ਮਦਦ ਕਰਨ ਦੀ ਭਾਵਨਾ ਹੈ। ਇਹ ਭਾਵਨਾ ਸਾਨੂੰ ਇਸ ਆਫ਼ਤ ਵਿੱਚੋਂ ਜਲਦੀ ਬਾਹਰ ਕੱਢੇਗੀ।

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ

ਦਰਅਸਲ, ਪਿਛਲੇ ਕੁਝ ਦਿਨਾਂ ਵਿੱਚ ਸੂਬੇ ਵਿੱਚ ਭਾਰੀ ਬਾਰਸ਼ ਤੋਂ ਬਾਅਦ, ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਫੌਜ ਦੀ ਮਦਦ ਵੀ ਲਈ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਵੀ ਹੜ੍ਹਾਂ ਵਿੱਚ ਫਸੇ ਲੋਕਾਂ ਤੱਕ ਪਹੁੰਚ ਕਰ ਰਹੇ ਹਨ ਅਤੇ ਉਨ੍ਹਾਂ ਦੀ ਮਦਦ ਕਰ ਰਹੇ ਹਨ। ਹੜ੍ਹਾਂ ਵਿੱਚ ਫਸੇ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਜਾਂ ਰਾਹਤ ਕੈਂਪਾਂ ਵਿੱਚ ਭੇਜਿਆ ਗਿਆ ਹੈ। ਹੜ੍ਹਾਂ ਕਾਰਨ ਕਈ ਲੋਕਾਂ ਦੀ ਮੌਤ ਵੀ ਹੋਈ ਹੈ।

Related Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ: ਵਿਦੇਸ਼ੀ ਹਥਿਆਰਾਂ ਸਮੇਤ 3 ਗ੍ਰਿਫ਼ਤਾਰ, ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ
SYL ‘ਤੇ ਚੰਡੀਗੜ੍ਹ ‘ਚ 27 ਜਨਵਰੀ ਨੂੰ ਉੱਚ ਪੱਧਰੀ ਬੈਠਕ, CM ਮਾਨ ਤੇ ਨਾਇਬ ਸੈਣੀ ਵੀ ਰਹਿਣਗੇ ਮੌਜੂਦ
ਸ੍ਰੀ ਹਰਿਮੰਦਰ ਸਾਹਿਬ ਸਰੋਵਰ ‘ਚ ਵਜ਼ੂ ਕਰਨ ਵਾਲੇ ਦੀ ਸ਼ਿਕਾਇਤ ਦਰਜ, ਨਿਹੰਗ ਸਿੰਘ ਪਹੁੰਚੇ ਗਾਜ਼ੀਆਬਾਦ, ਬੋਲੇ- ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹਰਕਤ
ਸਰਹਿੰਦ ਰੇਲਵੇ ਸਟੇਸ਼ਨ ‘ਤੇ ਧਮਾਕਾ, ਮਾਲ ਗੱਡੀ ਦਾ ਇੰਜਣ ਨੁਕਸਾਨਿਆ, ਡਰਾਈਵਰ ਜ਼ਖ਼ਮੀ; RDX ਹਮਲੇ ਦਾ ਸ਼ੱਕ
ਹੁਸ਼ਿਆਰਪੁਰ ‘ਚ ਚਾਰ ਅੱਤਵਾਦੀ ਗ੍ਰਿਫ਼ਤਾਰ, 2.5 ਕਿਲੋ IED ਤੇ ਦੋ ਪਿਸਤੌਲ ਬਰਾਮਦ; BKI ਦੇ ਇਸ਼ਾਰੇ ‘ਤੇ ਰਚੀ ਸਾਜ਼ਿਸ਼
ਪੰਨੂ ਖਿਲਾਫ ਦਿੱਲੀ ਵਿੱਚ FIR, ਗਣਤੰਤਰ ਦਿਵਸ ‘ਤੇ ਦਿੱਤੀ ਸੀ ਹਮਲੇ ਦੀ ਧਮਕੀ, ਪੋਸਟਰ ਲਗਾਉਣ ਦਾ ਕੀਤਾ ਸੀ ਝੂਠਾ ਦਾਅਵਾ