AI ਸਬੰਧਤ ਸਿੱਖਿਆ ਲਈ ਕੀਤੀ ਜਾਵੇਗੀ ਹਰ ਸੰਭਵ ਮਦਦ, ਲੁਧਿਆਣਾ ‘ਚ ਬੋਲੇ CM ਮਾਨ

rajinder-arora-ludhiana
Updated On: 

14 Feb 2025 19:06 PM

CM Bhagwant Mann: ਮੁੱਖ ਮੰਤਰੀ ਮਾਨ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨਾਲ ਵੀ ਮੀਟਿੰਗ ਕੀਤੀ ਹੈ। ਮਾਨ ਨੇ ਖੁਦ ਆਪਣੇ ਲੈਪਟਾਪ ਦੀ ਵਰਤੋਂ ਕਰਕੇ ਉਨ੍ਹਾਂ ਦੀ ਜਾਂਚ ਕੀਤੀ। ਮਾਨ ਨੇ ਕਿਹਾ ਕਿ 'ਆਪ' ਸਿੱਖਿਆ ਦੇ ਖੇਤਰ 'ਚ ਬਹੁਤ ਤੇਜ਼ੀ ਨਾਲ ਕੰਮ ਕਰ ਰਹੀ ਹੈ।

AI ਸਬੰਧਤ ਸਿੱਖਿਆ ਲਈ ਕੀਤੀ ਜਾਵੇਗੀ ਹਰ ਸੰਭਵ ਮਦਦ, ਲੁਧਿਆਣਾ ਚ ਬੋਲੇ CM ਮਾਨ

ਮੁੱਖ ਮੰਤਰੀ ਭਗਵੰਤ ਮਾਨ

Follow Us On

CM Bhagwant Mann: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਇੱਕ ਸਕੂਲ ਵਿਖੇ ਅੱਜ ਸਵੇਰੇ ਇੱਕ ਨਿੱਜੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਇੱਕ ਡਿਜੀਟਲ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਮਾਨ ਨੇ ਪਹਿਲੇ ਪੜਾਅ ਵਿੱਚ 14 ਸਕੂਲਾਂ ਨੂੰ 115 ਲੈਪਟਾਪ ਵੰਡੇ ਹਨ। ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨਾਲ ਸਬੰਧਤ ਸਿੱਖਿਆ ਪ੍ਰਾਪਤ ਕਰਨ ਵਿੱਚ ਮਦਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨਾਲ ਵੀ ਮੀਟਿੰਗ ਕੀਤੀ ਹੈ। ਮਾਨ ਨੇ ਖੁਦ ਆਪਣੇ ਲੈਪਟਾਪ ਦੀ ਵਰਤੋਂ ਕਰਕੇ ਉਨ੍ਹਾਂ ਦੀ ਜਾਂਚ ਕੀਤੀ। ਮਾਨ ਨੇ ਕਿਹਾ ਕਿ ‘ਆਪ’ ਸਿੱਖਿਆ ਦੇ ਖੇਤਰ ‘ਚ ਬਹੁਤ ਤੇਜ਼ੀ ਨਾਲ ਕੰਮ ਕਰ ਰਹੀ ਹੈ। ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਵਿੱਚ ਸਭ ਤੋਂ ਅੱਗੇ ਰੱਖਿਆ ਜਾਵੇਗਾ।

ਡਿਜੀਟਲ ਸਿੱਖਿਆ ਨੂੰ ਕੀਤਾ ਉਤਸ਼ਾਹਿਤ: ਮਾਨ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਵਾਤਾਵਰਣ ਵਿੱਚ ਲੋੜੀਂਦੇ ਉਪਕਰਣਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਲੈਪਟਾਪ ਸਾਰੇ ਵਿਦਿਆਰਥੀਆਂ ਲਈ ਸੁਰੱਖਿਆ ਅਤੇ ਸਿੱਖਿਆ ਤੱਕ ਪਹੁੰਚ ਨੂੰ ਯਕੀਨੀ ਬਣਾਉਂਦੇ ਹੋਏ ਡਿਜੀਟਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਇੱਕ ਵਿਸ਼ਾਲ ਯਤਨ ਦਾ ਹਿੱਸਾ ਹਨ।

ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ “ਪ੍ਰਾਈਮ ਬੁੱਕ 4ਜੀ” ਲੈਪਟਾਪ ਦੁਨੀਆ ਦੇ ਸਭ ਤੋਂ ਕਿਫਾਇਤੀ ਲੈਪਟਾਪਾਂ ਵਿੱਚੋਂ ਇੱਕ ਹਨ। ਇਹ ਵਿਸ਼ੇਸ਼ ਤੌਰ ‘ਤੇ ਵਿਦਿਆਰਥੀਆਂ ਦੀਆਂ ਜ਼ਰੂਰਤਾਂ ਨੂੰ ਧਿਆਨ ‘ਚ ਰੱਖਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਲਈ ਤਿਆਰ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ 14 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਇਹ ਲੈਪਟਾਪ ਈਆਈ ਅਤੇ ਪੀਏਐਲ ਮਾਈਂਡ ਸਪਾਰਕ ਸਾਫਟਵੇਅਰ ਮਾਡਿਊਲਾਂ ਨਾਲ ਲੈਸ ਹਨ, ਜੋ ਵਿਅਕਤੀਗਤ ਅਨੁਕੂਲ ਸਿੱਖਿਆ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਪ੍ਰੋਜੈਕਟ ਦਾ ਉਦੇਸ਼ ਵਿਦਿਆਰਥੀਆਂ ਤੱਕ ਡਿਜੀਟਲ ਸਿੱਖਿਆ ਦੀ ਪਹੁੰਚ ਯਕੀਨੀ ਬਣਾਉਣਾ ਹੈ, ਤਾਂ ਜੋ ਸਾਰੇ ਪਿਛੋਕੜ ਵਾਲੇ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਿਆ ਜਾ ਸਕੇ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਲੈਪਟਾਪ ਕਿਫਾਇਤੀ ਅਤੇ ਟਿਕਾਊ ਹਨ, ਨਾਲ ਹੀ ਸੁਰੱਖਿਅਤ ਓਪਰੇਟਿੰਗ ਸਿਸਟਮ, ਨਿਯੰਤਰਿਤ ਪਹੁੰਚ ਅਤੇ ਡੇਟਾ ਇਨਕ੍ਰਿਪਸ਼ਨ ਵਰਗੇ ਆਧੁਨਿਕ ਡਿਜੀਟਲ ਸੁਰੱਖਿਆ ਮਾਪਦੰਡਾਂ ਨਾਲ ਲੈਸ ਹਨ, ਜੋ ਸਿੱਖਣ ਦੇ ਅਨੁਭਵ ਨੂੰ ਸੁਰੱਖਿਅਤ ਅਤੇ ਸੁਚਾਰੂ ਰੱਖਣਗੇ।