ਸੀਐਮ ਮਾਨ ਨੇ ਪਹਿਲੇ ਸਭਿਆਚਾਰਕ ਪ੍ਰੋਗਰਾਮ ਗੁਲਦਸਤਾ-2023 ਸਮਾਗਮ ਦਾ ਕੀਤਾ ਉਦਘਾਟਨ, ਬੋਲੇ- ਪੁਲਿਸ ਦੀਆਂ1450 ਨਵੀਆਂ ਅਸਾਮੀਆਂ ਬਣਾਈਆਂ

Updated On: 

30 Nov 2023 22:49 PM

ਪੰਜਾਬ ਦੀਆਂ ਲੜਕੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਲੜਕੀਆਂ ਦੀਆਂ 6 ਐਸਐਸਪੀ ਅਤੇ 10 ਡੀਸੀ ਦੀਆਂ ਅਸਾਮੀਆਂ ਹਨ। ਇਹ ਮਾਣ ਵਾਲੀ ਗੱਲ ਹੈ। ਕੁੜੀਆਂ ਵੀ ਕਿਸੇ ਤੋਂ ਘੱਟ ਨਹੀਂ ਹਨ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਪੰਜਾਬ ਫਿਲਮ ਅਤੇ ਮਿਊਜ਼ਿਕ ਇੰਡਸਟਰੀ ਦੇ ਕਲਾਕਾਰਾਂ ਦਾ ਧੰਨਵਾਦ ਕੀਤਾ।

ਸੀਐਮ ਮਾਨ ਨੇ ਪਹਿਲੇ ਸਭਿਆਚਾਰਕ ਪ੍ਰੋਗਰਾਮ ਗੁਲਦਸਤਾ-2023 ਸਮਾਗਮ ਦਾ ਕੀਤਾ ਉਦਘਾਟਨ, ਬੋਲੇ- ਪੁਲਿਸ ਦੀਆਂ1450 ਨਵੀਆਂ ਅਸਾਮੀਆਂ ਬਣਾਈਆਂ
Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਜਲੰਧਰ ਪਹੁੰਚੇ। ਉਨ੍ਹਾਂ ਪੀਏਪੀ ਵਿਖੇ ਕਰਵਾਏ ਸੱਭਿਆਚਾਰਕ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪੀਏਪੀ ਵਿੱਚ ਮੌਜੂਦ 14 ਹਜ਼ਾਰ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੁਲਿਸ ਵਿੱਚ 1450 ਨਵੀਆਂ ਅਸਾਮੀਆਂ ਬਣਾਈਆਂ ਹਨ। ਜਿਸ ‘ਤੇ ਯੋਗ ਉਮੀਦਵਾਰ ਪਹੁੰਚਣਗੇ।

ਸੀਐਮ ਮਾਨ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਉਹ ਇਨ੍ਹਾਂ ਦਾ ਹਿੱਸਾ ਸਨ, ਪਰ ਉਨ੍ਹਾਂ ਨੇ ਪੰਜਾਬ ਲਈ ਆਪਣਾ ਰਸਤਾ ਬਦਲ ਲਿਆ।ਸੀਐਮ ਮਾਨ ਨੇ ਕਿਹਾ ਕਿ ਇਹ ਕਲਾਕਾਰ ਕੁਝ ਘੰਟਿਆਂ ਲਈ ਲੱਖਾਂ ਰੁਪਏ ਵਸੂਲਦੇ ਹਨ, ਜਦੋਂ ਉਨ੍ਹਾਂ ਨੂੰ ਕਿਹਾ ਗਿਆ ਕਿ ਪੁਲਿਸ ਲਈ ਪ੍ਰੋਗਰਾਮ ਕਰਵਾਉਣਾ ਹੈ ਤਾਂ ਹਰ ਕੋਈ ਮੁਫ਼ਤ ਵਿੱਚ ਇਹ ਪ੍ਰੋਗਰਾਮ ਕਰਨ ਲਈ ਆ ਗਏ। ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ। ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਵੱਲੋਂ ਏਡੀਜੀਪੀ ਐੱਮਐੱਫ ਫਾਰੂਕੀ ਵੱਲੋਂ ਲਿਖੇ ਗੀਤ ਅਰਦਾਸ ਦਾ ਪੋਸਟਰ ਰਿਲੀਜ਼ ਕੀਤਾ ਗਿਆ।

ਪ੍ਰੋਗਰਾਮ ਚ ਪਹੁੰਚੇ ਵੀਵੀਆਈਪੀਜ਼

ਇਸ ਪੂਰੇ ਪ੍ਰੋਗਰਾਮ ਵਿੱਚ 14 ਹਜ਼ਾਰ ਲੋਕਾਂ ਦੇ ਸ਼ਾਮਲ ਹੋਣ ਦਾ ਅਨੁਮਾਨ ਸੀ। ਇਸ ਦੇ ਨਾਲ ਹੀ ਕਈ ਵੀਆਈਪੀਜ਼ ਨੇ ਵੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਅੱਠ ਅਤਿ-ਆਧੁਨਿਕ ਸੈਂਟਰ ਖੋਲ੍ਹੇ ਜਾ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਤੇ ਦੇਸ਼ ਵਿੱਚ ਨਾਮਵਰ ਅਹੁਦੇ ਹਾਸਲ ਕਰਨ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦੇ ਲਈ ਤਿਆਰ ਕਰਨਾ ਹੈ ਤਾਂ ਜੋ ਉਹ ਦੇਸ਼ ਦੀ ਸੇਵਾ ਕਰ ਸਕਣ।

ਇਸ ਮੌਕੇ ਮੁੱਖ ਮੰਤਰੀ ਨੇ ਡਿਊਟੀ ਦੌਰਾਨ ਬਲੀਦਾਨ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਐਕਸ ਗ੍ਰੇਸ਼ੀਆ ਗਰਾਂਟ ਦੇ ਚੈੱਕ ਸੌਂਪੇ। ਉਨ੍ਹਾਂ ਪੀ.ਐਫ.ਟੀ.ਏ.ਏ. ਦੇ ਮੈਂਬਰਾਂ ਦਾ ਸਨਮਾਨ ਵੀ ਕੀਤਾ ਅਤੇ ਏ.ਡੀ.ਜੀ.ਪੀ. ਐੱਮ.ਐੱਫ. ਫਾਰੂਕੀ ਵੱਲੋਂ ਲਿਖੇ ਅਤੇ ਪ੍ਰਸਿੱਧ ਗਾਇਕ ਮਾਸਟਰ ਸਲੀਮ ਵੱਲੋਂ ਗਾਇਆ ਗੀਤ ‘ਅਰਦਾਸ’ ਜਾਰੀ ਕੀਤਾ।