ਪੰਜਾਬ ਨੂੰ ਮਿਲੇ 30 ਹੋਰ ਨਵੇਂ ਮੁਹੱਲਾ ਕਲੀਨਿਕ, CM ਮਾਨ ਨੇ ਕੀਤਾ ਉਦਘਾਟਨ

Updated On: 

23 Sep 2024 13:42 PM

Bhagwant Mann: ਅੱਜ ਪਿੰਡ ਮੋੜ ਮੰਡੀ ਵਿੱਚ ਇੱਕ ਕਾਨਫਰੰਸ ਕੀਤੀ ਗਈ ਜਿਸ ਵਿੱਚ 30 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ 2022 ਵਿੱਚ ਗਰੰਟੀ ਦਿੱਤੀ ਸੀ ਕਿ ਜੇਕਰ ਅਣਖੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਸੂਬੇ ਦੇ ਲੋਕਾਂ ਲਈ ਮੁਹੱਲਾ ਕਲੀਨਿਕਾਂ ਦਾ ਨਿਰਮਾਣ ਕਰੇਗੀ।

ਪੰਜਾਬ ਨੂੰ ਮਿਲੇ 30 ਹੋਰ ਨਵੇਂ ਮੁਹੱਲਾ ਕਲੀਨਿਕ, CM ਮਾਨ ਨੇ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੁਰਾਣੀ ਤਸਵੀਰ

Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਬਣੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ। ਇਸ ਸਬੰਧੀ ਅੱਜ ਪਿੰਡ ਮੋੜ ਮੰਡੀ ਦੇ ਚਾਉਕੇ ਇੱਕ ਸਮਾਗਮਰ ਕਰਵਾਇਆ ਗਿਆ। ਇਸ ਵਿੱਚ 30 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ 2022 ਵਿੱਚ ਗਰੰਟੀ ਦਿੱਤੀ ਸੀ ਕਿ ਜੇਕਰ ਅਣਖੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਸੂਬੇ ਦੇ ਲੋਕਾਂ ਲਈ ਮੁਹੱਲਾ ਕਲੀਨਿਕਾਂ ਦਾ ਨਿਰਮਾਣ ਕਰੇਗੀ।

ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਦੀ ਜਨਤਾ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ। ਇਸ ਮੁਤਾਬਿਕ ਪੰਜਾਬ ਦੇ ਪਿੰਡ-ਪਿੰਡ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਦਾ ਵਾਅਦਾ ਸੀ। ਪੰਜਾਬ ਸਰਕਾਰ ਨੇ ਇਸ ਨੂੰ 2 ਸਾਲਾਂ ਕਰਕੇ ਦਿਖਾਇਆ ਹੈ। ਇਸ ਤੋਂ ਪਹਿਲਾਂ ਇਹ ਮਾਡਲ ਦਿੱਲੀ ਚ ਲਾਗੂ ਕੀਤਾ ਗਿਆ ਸੀ, ਪਰ ਉੱਥੇ ਇਸ ਨੂੰ ਬਹੁਤ ਸਮਾਂ ਲੱਗਿਆ। ਉਸ ਦਾ ਮੁੱਖ ਕਾਰਨ ਸੀ ਦਿੱਲੀ ਵਿੱਚ ਇਸ ਲਈ ਬਹੁਤ ਮੁਸ਼ਲਕਾਂ ਆ ਰਹੀਆਂ ਸਨ।

ਪੰਜਾਬ ਚ ਮੁਹੱਲਾ ਕਲੀਨਿਕਾਂ ਦੀ ਗਿਣਤੀ 870 ਹੋਈ

ਬਠਿੰਡਾ ਤੋਂ 30 ਨਵੇਂ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਤੋਂ ਬਾਅਦ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 870 ਤੋਂ ਵੱਧ ਹੋ ਗਈ ਹੈ। ਪੰਜਾਬ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਇਨ੍ਹਾਂ ਕਲੀਨਿਕਾਂ ਵਿੱਚ 2 ਕਰੋੜ ਤੋਂ ਵੱਧ ਮਰੀਜ਼ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਪੰਜਾਬ ਸਰਕਾਰ ਦੀ ਇਹ ਇੱਕ ਵੱਡੀ ਪ੍ਰਾਪਤੀ ਹੈ, ਇਹ ਪੰਜਾਬ ਦੇ ਲੋਕਾਂ ਦਾ ਮੁਫਤ ਇਲਾਜ ਕਰ ਰਹੀ ਹੈ।

ਪੰਜਾਬ ਸਰਕਾਰ ਸਿਹਤ ਰੁਜ਼ਗਾਰ ‘ਤੇ ਕਰ ਰਹੀ ਕੰਮ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਅਤੇ ਰੁਜ਼ਗਾਰ ਦੋਵਾਂ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਉਨ੍ਹਾਂ ਨੇ 44 ਹਜ਼ਾਰ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ। ਇਸ ਵਾਸਤੇ ਪੰਜਾਬ ਦੇ ਲੋਕਾਂ ਨੂੰ ਨਾ ਤਾਂ ਪੈਸੇ ਦੇਣੇ ਪਏ ਅਤੇ ਨਾ ਹੀ ਕਿਸੇ ਮੰਤਰੀ ਦੀ ਸਿਫ਼ਾਰਸ਼ ਕਰਨੀ ਪਈ।

ਨੌਜਵਾਨਾਂ ਨੂੰ ਇਹ ਅਪੀਲ

ਮੁੱਖ ਮੰਤਰੀ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ‘ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ‘ਚ ਜ਼ਰੂਰ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਸਰਪੰਚਾਂ ਦੀਆਂ ਸਿੱਧੀਆਂ ਤੇ ਮੈਂਬਰਾਂ ਲਈ ਵੱਖਰੀਆਂ ਚੋਣਾਂ ਹੋਣਗੀਆਂ। ਨਾਲ ਹੀ ਚੋਣ ਨਿਸ਼ਾਨ ‘ਤੇ ਚੋਣਾਂ ਇਸ ਵਾਰ ਚੋਣ ਨਹੀਂ ਕਰਵਾਈ ਜਾਵੇਗੀ। ਸਰਪੰਚ ਕਿਸੇ ਪਾਰਟੀ ਦਾ ਨਹੀਂ ਸਗੋਂ ਪਿੰਡ ਦਾ ਹੋਣਾ ਚਾਹੀਦਾ ਹੈ। ਜੇਕਰ ਕਿਸੇ ਪਿੰਡ ਵਿੱਚ ਸਰਪੰਚ ਸਰਬਸੰਮਤੀ ਨਾਲ ਚੁਣਿਆ ਜਾਂਦਾ ਹੈ ਤਾਂ ਉਸ ਪਿੰਡ ਨੂੰ ਇਨਾਲ ਵਜੋਂ 5 ਲੱਖ ਰੁਪਏ ਦਾ ਇਨਾਮ ਦਿੱਤੇ ਜਾਵੇਗਾ। ਇਸ ਤੋਂ ਇਲਾਵਾ ਸਟੇਡੀਅਮ, ਸਕੂਲ ਤੇ ਮੁਹੱਲਾ ਕਲੀਨਿਕ ਲਈ ਗਰਾਂਟ ਵੱਖਰੇ ਦਿੱਤੀ ਜਾਵੇਗੀ।

Exit mobile version