AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਿੰਡ ਮੌਓ ਸਾਹਿਬ ਵਿਖੇ ਸੀਐੱਮ ਭਗਵੰਤ ਮਾਨ ਨੇ ਰੇਤੇ ਦੀ ਸਰਕਾਰ ਖੱਡਾਂ ਦਾ ਕੀਤਾ ਉਦਘਾਟਨ

ਲੋਕਾਂ ਲਈ ਸਮਰਪਿਤ ਰੇਤਾ 5.50 ਰੁਪਏ ਫੁੱਟ ,ਟਿੱਪਰ ਅਤੇ ਜੇਸੀਬੀ ਨਹੀਂ ਹੋਵੇਗੀ ਮਨਜੂਰ,ਠੇਕੇਦਾਰੀ ਸਿਸਟਮ ਨੂੰ ਕੀਤਾ ਗਿਆ ਬੰਦ,ਟਰਾਲੀਆਂ ਨਾਲ ਪੈਦਾ ਹੋਣਗੇ ਰੋਜ਼ਗਾਰ,ਦਿਨ ਛਿਪਣ ਤੇ ਖੱਡਾਂ ਹੋਣਗੀਆਂ ਬੰਦ,ਰਸਤੇ ਵਾਲਿਆਂ ਨੂੰ ਵੀ ਦਿੱਤਾ ਜਾਵੇਗਾ ਕਿਰਾਇਆ।

ਪਿੰਡ ਮੌਓ ਸਾਹਿਬ ਵਿਖੇ ਸੀਐੱਮ ਭਗਵੰਤ ਮਾਨ ਨੇ ਰੇਤੇ ਦੀ ਸਰਕਾਰ ਖੱਡਾਂ ਦਾ ਕੀਤਾ ਉਦਘਾਟਨ
rajinder-arora-ludhiana
| Published: 19 Feb 2023 16:25 PM IST
Share
ਪਿੰਡ ਮੌਓ ਸਾਹਿਬ ਵਿਖੇ ਰੇਤ ਦੀ ਖੱਡ ਦਾ ਉਦਘਾਟਨ ਕਰਨ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ। ਪੰਜਾਬ ਸਰਕਾਰ ਨੇ ਲੋਕਾਂ ਨੂੰ ਸਸਤੀ ਰੇਤ ਦੇਣ ਦਾ ਵਾਅਦਾ ਕੀਤਾ ਸੀ ਜੋ ਮਾਨ ਸਰਕਾਰ ਪੂਰਾ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਸੀਐੱਮ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਠੇਕੇਦਾਰੀ ਸਿਸਟਮ ਅਤੇ ਰੇਤ ਮਾਫ਼ੀਆ ਨੂੰ ਖ਼ਤਮ ਕਰ ਰਹੀ ਹੈ। ਖੱਡ ਦਾ ਉਦਘਾਟਨ ਕਰਨ ਆਏ ਸੀਐੱਮ ਮਾਨ ਨੇ ਵਿਰੋਧੀਆਂ ਤੇ ਵਰਦੇ ਨਜ਼ਰ ਆਏ ਉਨ੍ਹਾਂ ਬਿਕਰਮ ਮਜੀਠੀਆ ਸਮੇਤ ਅਕਾਲੀ ਦਲ ਨੂੰ ਹਾਰੀਆਂ ਹੋਇਆ ਫੌਜਾ ਕਰਾਰ ਦਿੱਤਾ,ਅਤੇ ਕਿਹਾ ਕਿ ਉਹਨਾਂ ਨੇ ਆਪਣੇ ਸਮੇਂ ਵਿਚ ਮਾਫੀਆ ਚਲਾਇਆ ਹੈ। ਬਿਕਰਮ ਮਜੀਠੀਆ ਡਰੱਗ ਕੇਸ ‘ਚ ਬਾਹਰ ਆਏ ਨੇ ਅਤੇ ਕੋਰਟ ਵਿਚ ਪਏ ਲਿਫਾਫੇ ਖੁੱਲ੍ਹਣ ਨੂੰ ਦੇਰ ਨਹੀਂ ਲੱਗੇਗੀ ਥੋੜੇ ਹੀ ਦਿਨਾਂ ਵਿਚ ਲਿਫਾਫੇ ਖੁੱਲ੍ਹਣਗੇ ਜਿਸ ਵਿਚ ਕਈ ਰਾਜ ਨੇਤਾ ਸ਼ਾਮਿਲ ਨੇ ਉਹਨਾਂ ਤਾੜਨਾ ਕੀਤੀ ਕਿ ਜਿਸਨੇ ਪੰਜਾਬ ਦਾ ਪੈਸਾ ਖਾਦਾ ਹੈ ਕੋਈ ਪਾਰਟੀ ਨਾਲ ਸਬੰਧਤ ਹੋਵੇ ਉਸਤੇ ਕਾਰਵਾਈ ਹੋਵੇਗੀ ਅਤੇ ਵਿਆਜ ਸਮੇਤ ਪੈਸੇ ਵਸੂਲ ਕੀਤੇ ਜਾਣਗੇ।

ਰੇਤੇ ਦੀ ਸਰਕਾਰ ਖੱਡਾਂ ਦਾ ਕੀਤਾ ਉਦਘਾਟਨ

ਉਨ੍ਹਾਂ ਨੇ ਇਸ ਦੇ ਨਾਲ ਹੀ ਇਕ ਬਾਰ ਫਿਰ ਤੋਂ ਰਾਜਪਾਲ ਅਤੇ ਪ੍ਰਤਾਪ ਬਾਜਵਾ ਤੇ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਪਹਿਲਾਂ ਵਾਲਿਆ ਸਰਕਾਰਾਂ ਚੰਗੀਆ ਹੁੰਦੀਆ ਤਾਂ ਲੋਕ ਅੱਜ ਉਹਨਾਂ ਤੋਂ ਪ੍ਰੇਸ਼ਾਨ ਨਾ ਹੁੰਦੇ। ‘ਆਪ’ ਸਰਕਾਰ ਲੋਕਾਂ ਲਈ ਵਚਨਬਦ ਹੈ ਅਤੇ ਲੋਕਾਂ ਨੂੰ ਹਰ ਤਰ੍ਹਾਂ ਦੀ ਸੇਵਾ ਦੇਣ ਲਈ ਸਰਕਾਰ ਯਤਨ ਕਰ ਰਹੀ ਹੈ। ਅੱਗੇ ਉਨ੍ਹਾਂ ਕਿਹਾ ਕਿ ਪਹਿਲਾਂ ਦੇ ਸਮੇਂ ਮਾਫੀਆ ਰਾਜ ਚਲਦਾ ਸੀ ਪਰ ਹੁਣ ਉਸ ਮਾਫੀਆ ਰਾਜ ਨੂੰ ਖ਼ਤਮ ਕੀਤਾ ਜਾ ਰਿਹਾ ਹੈ।

ਪਿਛਲੀਆਂ ਸਰਕਾਰਾਂ ਤੇ ਸਾਧਿਆ ਨਿਸ਼ਾਨਾ

ਪਿਛਲੀਆਂ ਸਰਕਾਰਾਂ ‘ਤੇ ਵਰ੍ਹਦੇ ਸੀਐੱਮ ਮਾਨ ਨੇ ਕਿਹਾ ਕਿ ਠੇਕੇਦਾਰਾਂ ਵੱਲੋਂ ਮਾਇਨਿਗ ਦੀਆਂ ਖੱਡਾਂ ਅਲਾਟ ਹੋਇਆ ਸੀ ਉਨ੍ਹਾਂ ਦਾ ਵੀ ਸਮੇਂ ਦੋ ਮਹੀਨੇ ਦਾ ਰਹਿ ਗਿਆ ਹੈ ਅਤੇ ਇਸ ਤੋਂ ਬਾਅਦ ਇਨ੍ਹਾਂ ਖੱਡਾਂ ਨੂੰ ਵੀ ਸਰਕਾਰ ਲੋਕਾਂ ਨੂੰ ਸਮਰਪਿਤ ਕਰੇਗੀ। ਉਨ੍ਹਾਂ ਅੱਗੇ ਕਿਹਾ ਕੀ ਜੇਕਰ ਕੋਈ ਵਿਅਕਤੀ ਆਪਣੀ ਟਰਾਲੀ ਲਿਆ ਕੇ ਰੇਤਾ ਸਾਢੇ ਪੰਜ ਰੁਪਏ ਫੁੱਟ ਲੈ ਕੇ ਜਾਏਗਾ ਉਸ ਦੇ ਨਾਲ ਕਾਲਾਬਾਜ਼ਾਰੀ ਰੁਕੇਗੀ। ਇਕ ਟਰਾਲੀ ਦਿਨ ਵਿਚ ਦੋ ਵਾਰ ਵੀ ਰੇਤਾ ਲੈਕੇ ਜਾ ਸਕਦੀ ਹੈ ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ ਇਹ ਰੇਤਾ ਦੀ ਖੱਡ ਦਿਨ ਦੇ ਸਮੇਂ ਹੀ ਚਲੇਗੀ ਅਤੇ ਰਾਤ ਸਮੇਂ ਬੰਦ ਰਹੇਗੀ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...