CM ਮਾਨ ਵੱਲੋਂ 154 ਹੋਰ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ, ਪੇਂਡੂ ਸਿਹਤ ਕੇਂਦਰਾਂ ਨੂੰ ਮਿਲ ਰਹੀਆਂ ਆਧੁਨਿਕ ਸਹੂਲਤਾਂ
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਹੋਏ ਸੂਬਾ ਪੱਧਰੀ ਸਮਾਗਮ 'ਚ 154 ਹੋਰ ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਗਏ। ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੇ ਬੀਤੇ ਕਾਰਜਕਾਲ ਦੌਰਾਨ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲਪੇਂਡੂ ਸਿਹਤ ਕੇਂਦਰਾਂ ਦੇ ਪਿੰਡ ਹਰਖੋਵਾਲ ਵਿਖੇ ਇੱਕ ਨਵੇਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਕਰਕੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ। ਇਸ ਸਮਾਰੋਹ ਅਧੀਨ ਸੂਬੇ ਭਰ ਵਿੱਚ 154 ਆਮ ਆਦਮੀ ਕਲੀਨਿਕਾਂ ਦਾ ਰਸਮੀ ਉਦਘਾਟਨ ਕੀਤਾ ਗਿਆ । ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੇ ਨੂੰ ਹੁਣ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਜਿੱਥੇ ਲੋਕਾਂ ਨੂੰ ਮੁਫ਼ਤ ਟੈਸਟ ਅਤੇ ਦਵਾਈਆਂ ਦੀ ਸਹੂਲਤ ਮਿਲਣਗੀਆਂ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵੱਡੀ ਪੱਧਰ ‘ਤੇ ਸੂਬੇ ‘ਚ ਹੋਏ ਵਿਕਾਸ ਕਾਰਜਾਂ ਦੇ ਚੱਲਦਿਆਂ ਸੂਬਾ ਵਾਸੀ ਇਸ ਵਾਰ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ। ਇਸ ਦੌਰਾਨ ‘ਚ ਵਿਸ਼ੇਸ਼ ਤੌਰ ‘ਤੇ ਮੈਂਬਰ ਲੋਕ ਸਭਾ ਡਾ: ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਡਾ: ਇਸ਼ਾਂਕ ਕੁਮਾਰ ਚੱਬੇਵਾਲ ਸਮੇਤ ਵੱਡੀ ਗਿਣਤੀ ‘ਚ ਆਮ ਆਦਮੀ ਪਾਰਟੀ ਦੇ ਸੂਬਾ ਪੱਧਰੀ ਆਗੂਆਂ ਨੇ ਸ਼ਮੂਲੀਅਤ ਕੀਤੀ।
ਜਨ ਸਭਾ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਤੋਂ LIVE ——– जनसभा के दौरान ज़िला होशियारपुर के हलका चब्बेवाल के गांव हरखोवाल से LIVE https://t.co/jf8JJ6Q8Eu
— Bhagwant Mann (@BhagwantMann) October 14, 2026
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਦੀ ਮੁੱਢਲੀ ਜਾਂਚ, ਡਾਕਟਰਾਂ ਦੀ ਸਲਾਹ, ਲੋੜੀਂਦੇ ਲੈਬ ਟੈਸਟ ਅਤੇ ਨਿਰਧਾਰਤ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਇਨ੍ਹਾਂ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸਸਤੀ ਅਤੇ ਆਸਾਨ ਸਿਹਤ ਸੇਵਾ ਪ੍ਰਦਾਨ ਕਰਨਾ ਹੈ, ਤਾਂ ਜੋ ਛੋਟੀਆਂ ਬਿਮਾਰੀਆਂ ਦੇ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਨਾ ਜਾਣਾ ਪਵੇ।
ਇਹ ਵੀ ਪੜ੍ਹੋ
ਅੱਜ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਨਵੇਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਕਰਕੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ… ਪੁਰਾਣੇ ਪੇਂਡੂ ਸਿਹਤ ਕੇਂਦਰਾਂ ਨੂੰ ਹੁਣ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿੱਥੇ ਲੋਕਾਂ ਨੂੰ ਮੁਫ਼ਤ ਟੈਸਟ ਅਤੇ ਦਵਾਈਆਂ ਦੀ ਸਹੂਲਤ ਮਿਲੇਗੀ… ਅੱਜ ਕਲੀਨਿਕ ਦੇ ਅੰਦਰ ਡਾਕਟਰਾਂ, ਫਾਰਮੇਸੀ, ਟੈਸਟਿੰਗ ਲੈਬ ਅਤੇ ਮਰੀਜ਼ਾਂ ਲਈ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ… ਸਾਡਾ ਵਾਅਦਾ ਹੈ ਕਿ ਪੰਜਾਬ ਦੇ ਹਰ ਆਮ ਨਾਗਰਿਕ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਵਾਂਗੇ… ਪੰਜਾਬੀਆਂ ਦੀ ਸਿਹਤ ਅਤੇ ਤੰਦਰੁਸਤੀ ਸਾਡੀ ਸਭ ਤੋਂ ਵੱਡੀ ਪਹਿਲ ਹੈ… ਇਨਕਲਾਬ ਜ਼ਿੰਦਾਬਾਦ!
— Bhagwant Mann (@BhagwantMann) October 14, 2026
ਖ਼ਾਸ ਕਰਕੇ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਨੂੰ ਇਨ੍ਹਾਂ ਤੋਂ ਰਾਹਤ ਮਿਲ ਸਕਦੀ ਹੈ। ਹਾਲਾਂਕਿ, ਕਲੀਨਿਕਾਂ ਦੀ ਸਫ਼ਲਤਾ ਦਾ ਮੁਲਾਂਕਣ ਡਾਕਟਰਾਂ ਦੀ ਉਪਲਬਧਤਾ, ਦਵਾਈਆਂ ਦੀ ਸਪਲਾਈ, ਟੈਸਟਾਂ ਦੀ ਸਹੂਲਤ ਅਤੇ ਇਲਾਜ ਦੀ ਗੁਣਵੱਤਾ ਦੇ ਆਧਾਰ ‘ਤੇ ਕਰਨਾ ਜ਼ਰੂਰੀ ਹੈ।


