CM ਮਾਨ ਵੱਲੋਂ 154 ਹੋਰ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ, ਪੇਂਡੂ ਸਿਹਤ ਕੇਂਦਰਾਂ ਨੂੰ ਮਿਲ ਰਹੀਆਂ ਆਧੁਨਿਕ ਸਹੂਲਤਾਂ

Updated On: 

14 Oct 2026 18:03 PM IST

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਹੋਏ ਸੂਬਾ ਪੱਧਰੀ ਸਮਾਗਮ 'ਚ 154 ਹੋਰ ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਗਏ। ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੇ ਬੀਤੇ ਕਾਰਜਕਾਲ ਦੌਰਾਨ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ।

CM ਮਾਨ ਵੱਲੋਂ 154 ਹੋਰ ਆਮ ਆਦਮੀ ਕਲੀਨਿਕ ਦਾ ਉਦਘਾਟਨ, ਪੇਂਡੂ ਸਿਹਤ ਕੇਂਦਰਾਂ ਨੂੰ ਮਿਲ ਰਹੀਆਂ ਆਧੁਨਿਕ ਸਹੂਲਤਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲਪੇਂਡੂ ਸਿਹਤ ਕੇਂਦਰਾਂ ਦੇ ਪਿੰਡ ਹਰਖੋਵਾਲ ਵਿਖੇ ਇੱਕ ਨਵੇਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਕਰਕੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ। ਇਸ ਸਮਾਰੋਹ ਅਧੀਨ ਸੂਬੇ ਭਰ ਵਿੱਚ 154 ਆਮ ਆਦਮੀ ਕਲੀਨਿਕਾਂ ਦਾ ਰਸਮੀ ਉਦਘਾਟਨ ਕੀਤਾ ਗਿਆ । ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੁਰਾਣੇ ਨੂੰ ਹੁਣ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਜਿੱਥੇ ਲੋਕਾਂ ਨੂੰ ਮੁਫ਼ਤ ਟੈਸਟ ਅਤੇ ਦਵਾਈਆਂ ਦੀ ਸਹੂਲਤ ਮਿਲਣਗੀਆਂ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵੱਡੀ ਪੱਧਰ ‘ਤੇ ਸੂਬੇ ‘ਚ ਹੋਏ ਵਿਕਾਸ ਕਾਰਜਾਂ ਦੇ ਚੱਲਦਿਆਂ ਸੂਬਾ ਵਾਸੀ ਇਸ ਵਾਰ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ। ਇਸ ਦੌਰਾਨ ‘ਚ ਵਿਸ਼ੇਸ਼ ਤੌਰ ‘ਤੇ ਮੈਂਬਰ ਲੋਕ ਸਭਾ ਡਾ: ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਡਾ: ਇਸ਼ਾਂਕ ਕੁਮਾਰ ਚੱਬੇਵਾਲ ਸਮੇਤ ਵੱਡੀ ਗਿਣਤੀ ‘ਚ ਆਮ ਆਦਮੀ ਪਾਰਟੀ ਦੇ ਸੂਬਾ ਪੱਧਰੀ ਆਗੂਆਂ ਨੇ ਸ਼ਮੂਲੀਅਤ ਕੀਤੀ।

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਦੀ ਮੁੱਢਲੀ ਜਾਂਚ, ਡਾਕਟਰਾਂ ਦੀ ਸਲਾਹ, ਲੋੜੀਂਦੇ ਲੈਬ ਟੈਸਟ ਅਤੇ ਨਿਰਧਾਰਤ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਇਨ੍ਹਾਂ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸਸਤੀ ਅਤੇ ਆਸਾਨ ਸਿਹਤ ਸੇਵਾ ਪ੍ਰਦਾਨ ਕਰਨਾ ਹੈ, ਤਾਂ ਜੋ ਛੋਟੀਆਂ ਬਿਮਾਰੀਆਂ ਦੇ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਨਾ ਜਾਣਾ ਪਵੇ।

ਖ਼ਾਸ ਕਰਕੇ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਨੂੰ ਇਨ੍ਹਾਂ ਤੋਂ ਰਾਹਤ ਮਿਲ ਸਕਦੀ ਹੈ। ਹਾਲਾਂਕਿ, ਕਲੀਨਿਕਾਂ ਦੀ ਸਫ਼ਲਤਾ ਦਾ ਮੁਲਾਂਕਣ ਡਾਕਟਰਾਂ ਦੀ ਉਪਲਬਧਤਾ, ਦਵਾਈਆਂ ਦੀ ਸਪਲਾਈ, ਟੈਸਟਾਂ ਦੀ ਸਹੂਲਤ ਅਤੇ ਇਲਾਜ ਦੀ ਗੁਣਵੱਤਾ ਦੇ ਆਧਾਰ ‘ਤੇ ਕਰਨਾ ਜ਼ਰੂਰੀ ਹੈ।

Loading...
Unable to load recommendations.
Follow Us