CM ਮਾਨ ਨੇ ਕੀਤਾ ਵਾਟਰ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ, 532 ਕਰੋੜ ਦਾ ਪ੍ਰੋਜੈਕਟ, 408 ਪਿੰਡਾਂ ਨੂੰ ਮਿਲੇਗਾ ਪਾਣੀ
ਦੋਵਾਂ ਪ੍ਰਾਜੈਕਟਾਂ 'ਤੇ ਕੁੱਲ 532.75 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਨ੍ਹਾਂ ਪਲਾਂਟਾਂ ਰਾਹੀਂ 408 ਪਿੰਡਾਂ ਦੇ ਕਰੀਬ 5 ਲੱਖ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ।
ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ‘ਚ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਮੰਡੋਲੀ (ਪਟਿਆਲਾ) ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਸ੍ਰੀ ਫਤਿਹਗੜ੍ਹ ਸਾਹਿਬ ਦੇ ਨੈਨੋਵਾਲ ਵਿਖੇ ਵੀ ਵਾਟਰ ਟ੍ਰੀਟਮੈਂਟ ਪਲਾਂਟ ਸਥਾਪਤ ਕੀਤਾ ਗਿਆ ਹੈ। ਦੋਵਾਂ ਪ੍ਰਾਜੈਕਟਾਂ ‘ਤੇ ਕੁੱਲ 532.75 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਨ੍ਹਾਂ ਪਲਾਂਟਾਂ ਰਾਹੀਂ 408 ਪਿੰਡਾਂ ਦੇ ਕਰੀਬ 5 ਲੱਖ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ।
Mann Sarkar ensured clean drinking water for 5 lakh people across 408 villages!
Two water treatment plants established at Mandoli in Patiala and Nainowal in Sri Fatehgarh Sahib, at a cost of ₹532.75 crore, will provide clean drinking water to nearly 5 lakh residents across 408 villages. The projects bring essential water infrastructure closer to rural communities, with a direct impact on public health and everyday life. — AAP Punjab (@AAPPunjab) November 2, 2026
ਹਲਕਾ ਘਨੌਰ ਦੇ 204 ਪਿੰਡਾਂ ਨੂੰ ਮਿਲੇਗਾ ਲਾਭ
ਪਿੰਡ ਮੰਡੋਲੀ ਵਿਖੇ ਪਲਾਂਟ ਦੇ ਉਦਘਾਟਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਹਲਕਾ ਘਨੌਰ ਦੇ ਲੋਕਾਂ ਲਈ ਦੀਵਾਲੀ ਦਾ ਤੋਹਫ਼ਾ ਦੱਸਿਆ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਇਲਾਕੇ ਦੇ 204 ਪਿੰਡਾਂ ਦੇ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮਿਲੇਗਾ। ਪ੍ਰੋਗਰਾਮ ‘ਚ ਲੋਕਾਂ ਦੇ ਭਾਰੀ ਇਕੱਠ ਨੂੰ ਤੇ ਮੁੱਖ ਮੰਤਰੀ ਨੇ ਲੋਕਾਂ ਵੱਲੋਂ ਦਿੱਤੇ ਪਿਆਰ ਤੇ ਸਮਰਥਨ ਲਈ ਧੰਨਵਾਦ ਕੀਤਾ।
ਜਨਤਕ ਸੰਬੋਧਨ ਦੌਰਾਨ ਪਿੰਡ ਮੰਡੋਲੀ, ਹਲਕਾ ਘਨੌਰ, ਜ਼ਿਲ੍ਹਾ ਪਟਿਆਲਾ ਤੋਂ LIVE ——– जन-संबोधन के दौरान गांव मंडोली, हलका घनौर, ज़िला पटियाला से LIVE https://t.co/82BYbEp6z9
— Bhagwant Mann (@BhagwantMann) November 2, 2026ਇਹ ਵੀ ਪੜ੍ਹੋ
ਸਰਕਾਰ ਦੀਆਂ ਗਿਣਵਾਈਆਂ ਉਪਲੱਬਧੀਆਂ
ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਿੱਖਿਆ, ਬਿਜਲੀ ਤੇ ਖੇਤੀਬਾੜੀ ਦੇ ਖੇਤਰ ‘ਚ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਸਾਲ 2022 ‘ਚ ਪੰਜਾਬ ਦੇ 80 ਵਿਦਿਆਰਥੀਆਂ ਨੇ NEET ਦੀ ਪ੍ਰੀਖਿਆ ਪਾਸ ਕੀਤੀ ਸੀ, ਜਦਕਿ ਇਸ ਸਾਲ ਇਹ ਗਿਣਤੀ ਵਧ ਕੇ 882 ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਦਿਨ ਸਮੇਂ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੀ ਹੈ ਤੇ ਨਹਿਰੀ ਪਾਣੀ ਖੇਤਾਂ ਦੀਆਂ ਟੇਲਾਂ ਤੱਕ ਪਹੁੰਚਾਇਆ ਗਿਆ ਹੈ।
ਦਲ ਬਦਲੂਆਂ ‘ਤੇ ਸਾਧਿਆ ਨਿਸ਼ਾਨਾ
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਦਲ ਬਦਲਣ ਵਾਲੇ ਆਗੂਆਂ ‘ਤੇ ਵੀ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਵੀ ਕਾਂਗਰਸ ਦਾ ਹੀ ਇੱਕ ਹਿੱਸਾ ਹੈ। ਉਨ੍ਹਾਂ ਵਿਰੋਧੀ ਆਗੂਆਂ ‘ਤੇ ਲੋਕਾਂ ਸਾਹਮਣੇ ਸਿਆਸੀ ਲੜਾਈਆਂ ਕਰਨ ਤੇ ਨਿੱਜੀ ਸਮਾਗਮਾਂ ‘ਚ ਇੱਕ-ਦੂਜੇ ਨਾਲ ਜੱਫੀਆਂ ਪਾਉਣ ਦੇ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਦਲ ਬਦਲਣ ਵਾਲੇ ਆਗੂ ਪੰਜਾਬ ਦੇ ਲੋਕਾਂ ਦੇ ਭਰੋਸੇ ਨਾਲ ਧੋਖਾ ਕਰ ਰਹੇ ਹਨ।
2027 ਦੀਆਂ ਚੋਣਾਂ ਨੂੰ ਲੈ ਕੇ ਵੀ ਕੀਤਾ ਦਾਅਵਾ
ਮੁੱਖ ਮੰਤਰੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਉਤਸ਼ਾਹ ਦਰਸਾਉਂਦਾ ਹੈ ਕਿ ਉਹ ਮੁੜ ਮਾਨ ਸਰਕਾਰ ਨੂੰ ਸੱਤਾ ‘ਚ ਲਿਆਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਹੁਣ ਮੁਕਾਬਲਾ ਆਮ ਆਦਮੀ ਪਾਰਟੀ ਬਨਾਮ ਸਾਰੀਆਂ ਵਿਰੋਧੀਆਂ ਪਾਰਟੀਆਂ ਦਾ ਬਣ ਗਿਆ ਹੈ ਤੇ ਸਾਰੇ ਵਿਰੋਧੀ ਇਕੱਠੇ ਹੋ ਕੇ ਉਨ੍ਹਾਂ ਖ਼ਿਲਾਫ਼ ਸਿਆਸੀ ਚਾਲਾਂ ਚੱਲ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਕਦੇ ਇਕੱਲਾ ਨਹੀਂ ਸਮਝਦੇ, ਕਿਉਂਕਿ ਜਦੋਂ ਤੱਕ ਪੰਜਾਬ ਦੇ ਲੋਕ ਉਨ੍ਹਾਂ ਦੇ ਨਾਲ ਹਨ, ਉਨ੍ਹਾਂ ਨੂੰ ਕਿਸੇ ਵੀ ਵਿਰੋਧੀ ਦੀ ਪਰਵਾਹ ਨਹੀਂ ਹੈ


