CM ਮਾਨ ਨੇ ਸੰਗਰੂਰ ‘ਚ ਕੀਤਾ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ, 3.40 ਕਰੋੜ ਦੀ ਆਈ ਲਾਗਤ

Updated On: 

11 Aug 2025 17:32 PM IST

Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ ਹੈ। ਇਸਦੀ ਲਾਗਤ 3.40 ਕਰੋੜ ਹੈ, ਜਿਸ ਤੋਂ ਬਾਅਦ ਇਸਨੂੰ ਅਪਗ੍ਰੇਡ ਕਰਕੇ ਮੁੱਖ ਮੰਤਰੀ ਵੱਲੋਂ ਸੰਗਰੂਰ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ।

CM ਮਾਨ ਨੇ ਸੰਗਰੂਰ ਚ ਕੀਤਾ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ, 3.40 ਕਰੋੜ ਦੀ ਆਈ ਲਾਗਤ
Follow Us On

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਅੱਜ ਸੰਗਰੂਰ ਦੇ ਲੋਕਾਂ ਨੂੰ ਸਕੂਲ ਆਫ਼ ਐਮੀਨੈਂਸ ਦਾ ਤੋਹਫ਼ਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ ਹੈ। ਇਸਦੀ ਲਾਗਤ 3.40 ਕਰੋੜ ਹੈ, ਜਿਸ ਤੋਂ ਬਾਅਦ ਇਸਨੂੰ ਅਪਗ੍ਰੇਡ ਕਰਕੇ ਮੁੱਖ ਮੰਤਰੀ ਵੱਲੋਂ ਸੰਗਰੂਰ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ।

ਚੰਗੀ ਸਿੱਖਿਆ ਲਈ ਸਰਕਾਰ ਕਰ ਰਹੀ ਕੰਮ

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ ਕਿ ਇਹ ਸਕੂਲ ਜ਼ਿਲ੍ਹੇ ਦੇ ਹੋਣਹਾਰ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਇਗਾ। ਨਾਲ ਬੱਚਿਆਂ ਦੇ ਬਹੁਪੱਖੀ ਵਿਕਾਸ ਕਰਕੇ ਉਹਨਾਂ ਨੂੰ ਚੰਗੇ ਤੇ ਕਾਮਯਾਬ ਇਨਸਾਨ ਬਣਾਉਣ ‘ਚ ਅਹਿਮ ਰੋਲ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਬੱਚਿਆਂ ਨੂੰ ਵਧੀਆ ਤੇ ਉੱਚ ਪੱਧਰੀ ਸਿੱਖਿਆ ਦੇਣਾ ਹੈ। ਇਸ ਦੇ ਰਾਹੀਂ ਉਹ ਪੜ੍ਹ-ਲਿਖ ਕੇ ਮਾਪਿਆਂ, ਪੰਜਾਬ ਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਨੇ ਇਹ ਵੀ ਲਿਖਿਆ ਹੈ ਕਿ ਸਿੱਖਿਆ ਦੇ ਖੇਤਰ ਚ ਕ੍ਰਾਂਤੀ ਜਾਰੀ ਰਹੇਗੀ।

ਮਿਆਰੀ ਸਿੱਖਿਆ ਲਈ ਵੱਡਾ ਕਦਮ

ਇਹ ਸਕੂਲ ਜ਼ਿਲ੍ਹੇ ਦੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਦੁਆਰਾ ਉਨ੍ਹਾਂ ਨੂੰ ਇੱਕ ਚੰਗਾ ਅਤੇ ਸਫਲ ਵਿਅਕਤੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਸਾਡਾ ਉਦੇਸ਼ ਬੱਚਿਆਂ ਨੂੰ ਚੰਗੀ ਅਤੇ ਉੱਚ-ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਪੜ੍ਹਾਈ ਕਰ ਸਕਣ ਅਤੇ ਆਪਣੇ ਮਾਪਿਆਂ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਸਿੱਖਿਆ ਦੇ ਖੇਤਰ ਵਿੱਚ ਇਹ ਕ੍ਰਾਂਤੀ ਇਸੇ ਤਰ੍ਹਾਂ ਜਾਰੀ ਰਹੇਗੀ।