AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

CM ਮਾਨ ਜਾਪਾਨ ‘ਚ ਦੇਖਣਗੇ ਹਾਕੀ ਦਾ ਮਹਾਂ ਮੁਕਾਬਲਾ! ਏਸ਼ੀਅਨ ਖੇਡਾਂ 2026 ਲਈ ਮਿਲਿਆ ਸੱਦਾ

ਇਸ ਦੌਰੇ ਦੌਰਾਨ, ਪੰਜਾਬ ਸਰਕਾਰ ਦੇ ਵਫ਼ਦ ਨੂੰ ਇਸ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮ ਲਈ ਪ੍ਰਬੰਧਾਂ, ਅਤਿ-ਆਧੁਨਿਕ ਸਟੇਡੀਅਮਾਂ ਅਤੇ ਖੇਡ ਪ੍ਰਬੰਧਨ ਨੂੰ ਨੇੜਿਓਂ ਦੇਖਣ ਅਤੇ ਸਮਝਣ ਦਾ ਇੱਕ ਕੀਮਤੀ ਮੌਕਾ ਮਿਲੇਗਾ। ਇਸ ਨੂੰ ਪੰਜਾਬ ਵਿੱਚ ਭਵਿੱਖ ਦੇ ਖੇਡ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ​​ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

CM ਮਾਨ ਜਾਪਾਨ 'ਚ ਦੇਖਣਗੇ ਹਾਕੀ ਦਾ ਮਹਾਂ ਮੁਕਾਬਲਾ! ਏਸ਼ੀਅਨ ਖੇਡਾਂ 2026 ਲਈ ਮਿਲਿਆ ਸੱਦਾ
ਮੁੱਖ ਮੰਤਰੀ ਮਾਨ ਨੂੰ ਏਸ਼ੀਅਨ ਖੇਡਾਂ ਲਈ ਮਿਲਿਆ ਸੱਦਾ
tv9-punjabi
| Published: 21 Sep 2026 23:53 PM IST
Share

ਪੰਜਾਬ ਨੂੰ ਇੱਕ ਹੋਰ ਵੱਡਾ ਖੇਡ ਸਨਮਾਨ ਮਿਲਿਆ ਹੈ। ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਪਾਨ ਦੇ ਆਈਚੀ-ਨਾਗੋਆ ਵਿੱਚ ਹੋਣ ਵਾਲੀਆਂ ਆਉਣ ਵਾਲੀਆਂ ਏਸ਼ੀਅਨ ਖੇਡਾਂ 2026 ਦੇ ਹਾਕੀ ਮੁਕਾਬਲਿਆਂ ਲਈ ਅਧਿਕਾਰਤ ਤੌਰ ‘ਤੇ ਸੱਦਾ ਦਿੱਤਾ ਹੈ। ਇਸ ਸੱਦੇ ਨਾਲ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਹੁਲਾਰਾ ਮਿਲਣ ਦੀ ਉਮੀਦ ਹੈ। ਪੰਜਾਬ ਵਿੱਚ ਪਹਿਲਾਂ ਤੋਂ ਹੀ ‘ਖੇਡਾਂ ਵਤਨ ਪੰਜਾਬ ਦੀਆਂ 2026’ ਚੱਲ ਰਹੀਆਂ ਹਨ।

ਸੈਮੀਫਾਈਨਲ ਤੇ ਫਾਈਨਲ ਲਈ ਦਿੱਤਾ ਸੱਦਾ

ਸ਼ਡਿਊਲ ਦੇ ਅਨੁਸਾਰ, ਏਸ਼ੀਅਨ ਖੇਡਾਂ ਵਿੱਚ 30 ਸਤੰਬਰ ਅਤੇ 1 ਅਕਤੂਬਰ ਨੂੰ ਪੁਰਸ਼ ਅਤੇ ਮਹਿਲਾ ਹਾਕੀ ਟੀਮਾਂ ਵਿਚਕਾਰ ਰੋਮਾਂਚਕ ਸੈਮੀਫਾਈਨਲ ਮੈਚ ਹੋਣਗੇ। ਇਸ ਤੋਂ ਬਾਅਦ 2 ਅਤੇ 3 ਅਕਤੂਬਰ ਨੂੰ ਪੁਰਸ਼ ਅਤੇ ਮਹਿਲਾ ਵਰਗਾਂ ਦੇ ਫਾਈਨਲ ਮੈਚ ਹੋਣਗੇ। ਜਿਸ ਲਈ ਮੁੱਖ ਮੰਤਰੀ ਨੂੰ ਵਿਸ਼ੇਸ਼ ਤੌਰ ‘ਤੇ ਸੱਦਾ ਦਿੱਤਾ ਗਿਆ ਹੈ।

ਅੰਤਰਰਾਸ਼ਟਰੀ ਵਿਵਸਥਾਵਾਂ ਦਾ ਮਿਲੇਗਾ ਤਜਰਬਾ

ਇਸ ਦੌਰੇ ਦੌਰਾਨ, ਪੰਜਾਬ ਸਰਕਾਰ ਦੇ ਵਫ਼ਦ ਨੂੰ ਇਸ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮ ਲਈ ਪ੍ਰਬੰਧਾਂ, ਅਤਿ-ਆਧੁਨਿਕ ਸਟੇਡੀਅਮਾਂ ਅਤੇ ਖੇਡ ਪ੍ਰਬੰਧਨ ਨੂੰ ਨੇੜਿਓਂ ਦੇਖਣ ਅਤੇ ਸਮਝਣ ਦਾ ਇੱਕ ਕੀਮਤੀ ਮੌਕਾ ਮਿਲੇਗਾ। ਇਸ ਨੂੰ ਪੰਜਾਬ ਵਿੱਚ ਭਵਿੱਖ ਦੇ ਖੇਡ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ​​ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

ਖੇਡਾਂ ਵਤਨ ਪੰਜਾਬ ਦੀਆਂ 2026

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਸੀਜ਼ਨ-4 ਕਰਵਾਇਆ ਜਾ ਰਿਹਾ ਹੈ। ਇਸ ਤਹਿਤ ਬਲਾਕ ਅਤੇ ਜ਼ਿਲ੍ਹਾ ਪੱਧਰ ਤੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਐਥਲੈਟਿਕਸ, ਕਬੱਡੀ, ਖੋ-ਖੋ, ਵਾਲੀਬਾਲ, ਫੁੱਟਬਾਲ, ਟੈਨਿਸ ਬਾਲ ਕ੍ਰਿਕਟ, ਬੈਡਮਿੰਟਨ, ਕਿੱਕ ਬਾਕਸਿੰਗ, ਰੋਲਰ ਸਕੇਟਿੰਗ ਅਤੇ ਸ਼ੂਟਿੰਗ ਵਰਗੀਆਂ ਖੇਡਾਂ ਵਿੱਚ ਖਿਡਾਰੀ ਆਪਣੀ ਪ੍ਰਤਿਭਾ ਦਿਖਾ ਰਹੇ ਹਨ। 14 ਸਾਲ ਤੋਂ ਲੈ ਕੇ ਵੈਟਰਨ ਵਰਗ ਤੱਕ ਦੇ ਖਿਡਾਰੀਆਂ ਲਈ ਵੀ ਮੌਕੇ ਉਪਲਬਧ ਹਨ। ਇਸ ਪਹਿਲ ਦਾ ਮਕਸਦ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ, ਸਿਹਤਮੰਦ ਜੀਵਨਸ਼ੈਲੀ ਅਤੇ ਨੌਜਵਾਨਾਂ ਵਿੱਚ ਅਨੁਸ਼ਾਸਨ ਤੇ ਟੀਮ ਭਾਵਨਾ ਨੂੰ ਮਜ਼ਬੂਤ ਕਰਨਾ ਹੈ।

‘ਖੇਡਾਂ ਵਤਨ ਪੰਜਾਬ ਦੀਆਂ 2026’ (ਸੀਜ਼ਨ-4) ਦਾ ਆਗਾਜ਼ 5 ਸਤੰਬਰ 2026 ਨੂੰ ਸ਼ਾਨਦਾਰ ਤਰੀਕੇ ਨਾਲ ਹੋ ਚੁੱਕਾ ਹੈ ਅਤੇ ਇਸ ਦੀ ਰਜਿਸਟ੍ਰੇਸ਼ਨ ਅਤੇ ਮੁਕਾਬਲੇ 30 ਨਵੰਬਰ 2026 ਤੱਕ ਜਾਰੀ ਰਹਿਣਗੇ।

Follow Us
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ...
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ...
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...