ਜੈਤੋ ਰੈਲੀ ‘ਚ CM ਮਾਨ ਦਾ ਵੱਡਾ ਐਲਾਨ, ਬੇਅਦਬੀ ‘ਤੇ ਉਮਰ ਕੈਦ ਦਾ ਬਣੇਗਾ ਕਾਨੂੰਨ; 28.68 ਕਰੋੜ ਦੇ ਵਿਕਾਸ ਕਾਰਜਾਂ ਦਾ ਦਿੱਤਾ ਤੋਹਫ਼ਾ

Published: 

05 Apr 2026 17:17 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਫਰੀਦਕੋਟ ਜ਼ਿਲ੍ਹੇ ਦੇ ਜੈਤੋ ਸ਼ਹਿਰ ਵਿੱਚ ਲਗਭਗ 28.68 ਕਰੋੜ ਰੁਪਏ ਦੀਆਂ ਵੱਖ-ਵੱਖ ਵਿਕਾਸ ਪਰਿਯੋਜਨਾਵਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਇੱਕ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੇ ਅਹਿਮ ਸੰਕੇਤ ਦਿੱਤੇ ਹਨ।

ਜੈਤੋ ਰੈਲੀ ਚ CM ਮਾਨ ਦਾ ਵੱਡਾ ਐਲਾਨ, ਬੇਅਦਬੀ ਤੇ ਉਮਰ ਕੈਦ ਦਾ ਬਣੇਗਾ ਕਾਨੂੰਨ; 28.68 ਕਰੋੜ ਦੇ ਵਿਕਾਸ ਕਾਰਜਾਂ ਦਾ ਦਿੱਤਾ ਤੋਹਫ਼ਾ

Image Credit: @AAPPunjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਫਰੀਦਕੋਟ ਜ਼ਿਲ੍ਹੇ ਦੇ ਜੈਤੋ ਸ਼ਹਿਰ ਵਿੱਚ ਲਗਭਗ 28.68 ਕਰੋੜ ਰੁਪਏ ਦੀਆਂ ਵੱਖ-ਵੱਖ ਵਿਕਾਸ ਪਰਿਯੋਜਨਾਵਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਇੱਕ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੇ ਅਹਿਮ ਸੰਕੇਤ ਦਿੱਤੇ ਹਨ।

ਬੇਅਦਬੀ ਵਿਰੁੱਧ ਬਣਾਵਾਂਗੇ ਸਖ਼ਤ ਕਾਨੂੰਨ

ਮੁੱਖ ਮੰਤਰੀ ਭਗਵੰਤ ਮਾਨ ਨੇ ਬਰਗਾੜੀ ਬੇਅਦਬੀ ਕਾਂਡ ਅਤੇ ਇਸ ਨਾਲ ਜੁੜੀਆਂ ਗੋਲੀਬਾਰੀ ਦੀਆਂ ਘਟਨਾਵਾਂ ਲਈ ਸਿੱਧੇ ਤੌਰ ‘ਤੇ ਬਾਦਲ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਐਲਾਨ ਕੀਤਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਮੁੱਖ ਮੰਤਰੀ ਨੇ ਸੰਕੇਤ ਦਿੱਤਾ ਕਿ ਸਰਕਾਰ ਅਜਿਹਾ ਕਾਨੂੰਨ ਲਿਆਉਣ ਜਾ ਰਹੀ ਹੈ ਜਿਸ ਵਿੱਚ ਦੋਸ਼ੀਆਂ ਨੂੰ ਇੱਕ ਸਾਲ ਤੱਕ ਜ਼ਮਾਨਤ ਨਹੀਂ ਮਿਲੇਗੀ ਅਤੇ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਹੋਵੇਗਾ।

ਸੁਖਬੀਰ ਬਾਦਲ ਨੂੰ ਆਤਮ-ਮੰਥਨ ਦੀ ਸਲਾਹ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਕਰਦਿਆਂ ਸੀਐਮ ਮਾਨ ਨੇ ਉਨ੍ਹਾਂ ਨੂੰ ਆਪਣੀਆਂ ਨੀਤੀਆਂ ‘ਤੇ ਆਤਮ-ਮੰਥਨ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦੇ ਵਪਾਰ ‘ਤੇ ਨਿੱਜੀ ਕਬਜ਼ੇ ਕੀਤੇ ਗਏ ਅਤੇ ਜਨਤਾ ਦੇ ਹਿੱਤਾਂ ਨੂੰ ਵੱਡਾ ਨੁਕਸਾਨ ਪਹੁੰਚਾਇਆ ਗਿਆ।

ਚਾਰ ਸਾਲਾਂ ਦੇ ਵਿਕਾਸ ਕਾਰਜਾਂ ਦਾ ਦਿੱਤਾ ਵੇਰਵਾ

ਸਮਾਗਮ ਦੌਰਾਨ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦੀਆਂ ਉਪਲਬਧੀਆਂ ਗਿਣਵਾਈਆਂ। ਉਨ੍ਹਾਂ ਕਿਹਾ ਕਿ 2022 ਵਿੱਚ ਪੰਜਾਬ ਦੇ ਲੋਕਾਂ ਨੇ ਰਵਾਇਤੀ ਪਾਰਟੀਆਂ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਬਹੁਤ ਘੱਟ ਸਮੇਂ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਹਨ ਅਤੇ ਚੋਣਾਂ ਤੋਂ ਪਹਿਲਾਂ ਦਿੱਤੀਆਂ ਗਈਆਂ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਹੁਣ ਤੇਜ਼ੀ ਨਾਲ ‘ਰੰਗਲਾ ਪੰਜਾਬ’ ਬਣਨ ਦੀ ਰਾਹ ‘ਤੇ ਹੈ।

ਮੁੱਖ ਮੰਤਰੀ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਰਾਜਨੀਤੀ ਵਿੱਚ ਪੈਸਾ ਕਮਾਉਣ ਨਹੀਂ ਆਏ, ਸਗੋਂ ਲੋਕਾਂ ਦੀ ਸੇਵਾ ਕਰਨ ਅਤੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਕਾਰਜਕਾਲ ਵਿੱਚ ਨਾ ਤਾਂ ਕੋਈ ਭ੍ਰਿਸ਼ਟਾਚਾਰ ਹੋਇਆ ਹੈ ਅਤੇ ਨਾ ਹੀ ਉਹ ਕਿਸੇ ਨੂੰ ਅਜਿਹਾ ਕਰਨ ਦੀ ਇਜਾਜ਼ਤ ਦੇਣਗੇ।

ਕਈ ਦਿੱਗਜ ਆਗੂ ਰਹੇ ਮੌਜੂਦ

ਇਸ ਪ੍ਰੋਗਰਾਮ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ, ਵਿਧਾਇਕ ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਇਲਾਕੇ ਦੇ ਕਈ ਹੋਰ ਵਿਧਾਇਕ ਤੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Follow Us