AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮੋਗਾ ਤੋਂ CM ਭਗਵੰਤ ਮਾਨ ਦਾ ਵੱਡਾ ਐਲਾਨ, 10 ਲੱਖ ਨਵੇਂ ਪਰਿਵਾਰਾਂ ਲਈ ‘ਸਮਾਰਟ ਰਾਸ਼ਨ ਕਾਰਡ ਯੋਜਨਾ’ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਅੱਜ ਮੋਗਾ ਤੋਂ 10 ਲੱਖ ਨਵੇਂ ਲਾਭਪਾਤਰੀਆਂ ਲਈ 'ਸਮਾਰਟ ਰਾਸ਼ਨ ਕਾਰਡ ਯੋਜਨਾ' ਦੀ ਸ਼ੁਰੂਆਤ ਕੀਤੀ। ਪਾਰਦਰਸ਼ੀ ਡਿਜੀਟਲ ਪ੍ਰਕਿਰਿਆ ਰਾਹੀਂ ਚੁਣੇ ਗਏ ਇਨ੍ਹਾਂ ਪਰਿਵਾਰਾਂ ਨੂੰ 'ਮੇਰੀ ਰਸੋਈ' ਕਿੱਟਾਂ ਵੰਡੀਆਂ ਗਈਆਂ ਅਤੇ ਈ-ਕੇ.ਵਾਈ.ਸੀ. ਮੁਕੰਮਲ ਹੋਣ ਮਗਰੋਂ ਪ੍ਰਤੀ ਮੈਂਬਰ ਪੰਜ ਕਿਲੋ ਮੁਫ਼ਤ ਕਣਕ ਮਿਲੇਗੀ।

ਮੋਗਾ ਤੋਂ CM ਭਗਵੰਤ ਮਾਨ ਦਾ ਵੱਡਾ ਐਲਾਨ, 10 ਲੱਖ ਨਵੇਂ ਪਰਿਵਾਰਾਂ ਲਈ 'ਸਮਾਰਟ ਰਾਸ਼ਨ ਕਾਰਡ ਯੋਜਨਾ' ਸ਼ੁਰੂ
munish-jindal
| Updated On: 26 Nov 2026 23:18 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ 10 ਲੱਖ ਨਵੇਂ ਲਾਭਪਾਤਰੀਆਂ ਤੱਕ ਖੁਰਾਕ ਸੁਰੱਖਿਆ ਦੇ ਲਾਭ ਪਹੁੰਚਾਉਣ ਦੇ ਮਕਸਦ ਨਾਲ ਅੱਜ ਮੋਗਾ ਵਿਖੇ ‘ਸਮਾਰਟ ਰਾਸ਼ਨ ਕਾਰਡ ਯੋਜਨਾ’ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਵੱਲੋਂ ‘ਬਿਨਾਂ ਕਿਸੇ ਰਿਸ਼ਵਤ ਅਤੇ ਸਿਫ਼ਾਰਸ਼’ ਦੇ ਸਿਧਾਂਤ ‘ਤੇ ਚੱਲਦਿਆਂ, ਪੂਰੀ ਤਰ੍ਹਾਂ ਪਾਰਦਰਸ਼ੀ, ਡਿਜੀਟਲ ਅਤੇ ਨਿਰਪੱਖ ਚੋਣ ਪ੍ਰਕਿਰਿਆ ਰਾਹੀਂ ਸਿਰਫ਼ ਅਸਲ ਲੋੜਵੰਦਾਂ ਨੂੰ ਹੀ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾ ਰਹੇ ਹਨ।

ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਮਿਲ ਕੇ ਮੁੱਖ ਮੰਤਰੀ ਨੇ ਸਟੇਜ ‘ਤੇ ਲਾਭਪਾਤਰੀਆਂ ਨੂੰ ਵਿਸ਼ੇਸ਼ ‘ਮੇਰੀ ਰਸੋਈ’ ਕਿੱਟਾਂ ਵੀ ਭੇਟ ਕੀਤੀਆਂ, ਜਿਨ੍ਹਾਂ ਵਿੱਚ ਦਾਲਾਂ, ਖੰਡ, ਨਮਕ, ਹਲਦੀ ਅਤੇ ਸਰ੍ਹੋਂ ਦਾ ਤੇਲ ਸ਼ਾਮਲ ਸੀ। ਇਸ ਦੇ ਨਾਲ ਹੀ ਉਨ੍ਹਾਂ ਲਾਭਪਾਤਰੀਆਂ ਨੂੰ ਭਰੋਸਾ ਦਿਵਾਇਆ ਕਿ ਈ-ਕੇ.ਵਾਈ.ਸੀ. (e-KYC) ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਹਰੇਕ ਮੈਂਬਰ ਨੂੰ ਹਰ ਮਹੀਨੇ ਪੰਜ ਕਿਲੋਗ੍ਰਾਮ ਮੁਫ਼ਤ ਕਣਕ ਦਿੱਤੀ ਜਾਵੇਗੀ।

ਡਿਜੀਟਲ ਤੇ ਨਿਰਪੱਖ ਪ੍ਰਣਾਲੀ ਰਾਹੀਂ ਹੋਈ ਲਾਭਪਾਤਰੀਆਂ ਦੀ ਚੋਣ

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ਯੋਗ ਅਤੇ ਲੋੜਵੰਦ ਪਰਿਵਾਰਾਂ ਨੂੰ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਹੈ। ਇਹ ਸਾਰੀ ਪ੍ਰਕਿਰਿਆ ਇੱਕ ਆਧੁਨਿਕ ਡਿਜੀਟਲ, ਪਾਰਦਰਸ਼ੀ ਅਤੇ ਨਿਰਪੱਖ ਪ੍ਰਣਾਲੀ ਰਾਹੀਂ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਅਸਲ ਹੱਕਦਾਰਾਂ ਨੂੰ ਬਿਨਾਂ ਕਿਸੇ ਵਿਤਕਰੇ ਜਾਂ ਸਿਆਸੀ ਦਖ਼ਲਅੰਦਾਜ਼ੀ ਤੋਂ ਉਨ੍ਹਾਂ ਦੇ ਹੱਕ ਮਿਲ ਸਕਣ।”

ਮੁੱਖ ਮੰਤਰੀ ਨੇ ਦੱਸਿਆ ਕਿ ਜੁਲਾਈ ਮਹੀਨੇ ਵਿੱਚ ਆਰੰਭੀ ਗਈ ਇਸ ਵਿਸ਼ੇਸ਼ ਮੁਹਿੰਮ ਤਹਿਤ ਕੁੱਲ 19.25 ਲੱਖ ਆਨਲਾਈਨ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਲੋਕਾਂ ਨੇ ਸੇਵਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ (CSCs) ਅਤੇ ਆਨਲਾਈਨ ਪੋਰਟਲਾਂ ਰਾਹੀਂ ਅਪਲਾਈ ਕੀਤਾ ਸੀ, ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਗ ਪਰਿਵਾਰਾਂ ਦੀ ਸਹੀ ਪਛਾਣ ਕਰਨ ਲਈ ਘਰ-ਘਰ ਜਾ ਕੇ ਤਸਦੀਕ ਕੀਤੀ ਗਈ।

ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਦੀ ਸ਼ਨਾਖਤ ਕਰਨ ਲਈ ਡਿਜੀਟਲ ਡੇਟਾ ਅਤੇ ਨਿਰਪੱਖ ਅੰਕ-ਪ੍ਰਣਾਲੀ ਦੀ ਵਰਤੋਂ ਕੀਤੀ ਗਈ ਹੈ। ਇਹ ਮੁਹਿੰਮ ਪੂਰੀ ਤਰ੍ਹਾਂ ਰਿਸ਼ਵਤ ਅਤੇ ਸਿਫ਼ਾਰਸ਼ ਤੋਂ ਮੁਕਤ ਰੱਖੀ ਗਈ ਹੈ। ਅਸੀਂ ਇਹ ਯਕੀਨੀ ਬਣਾਇਆ ਹੈ ਕਿ ਸਿਰਫ਼ ਅਸਲ ਤੇ ਗਰੀਬ ਪਰਿਵਾਰਾਂ ਦੀ ਹੀ ਚੋਣ ਹੋਵੇ ਤਾਂ ਜੋ ਸਰਕਾਰੀ ਸਹਾਇਤਾ ਸਹੀ ਹੱਥਾਂ ਤੱਕ ਪਹੁੰਚ ਸਕੇ।” ਜ਼ਿਕਰਯੋਗ ਹੈ ਕਿ ਕੌਮੀ ਖੁਰਾਕ ਸੁਰੱਖਿਆ ਐਕਟ (NFSA), 2013 ਤਹਿਤ ਪੰਜਾਬ ਵਿੱਚ ਇਸ ਸਮੇਂ 39.73 ਲੱਖ ਪਰਿਵਾਰਾਂ ਦੇ 1.36 ਕਰੋੜ ਲਾਭਪਾਤਰੀ ਪਹਿਲਾਂ ਹੀ ਲਾਭ ਲੈ ਰਹੇ ਹਨ।

‘ਮੇਰੀ ਰਸੋਈ’ ਕਿੱਟ ਵਿੱਚ ਕੀ-ਕੀ ਮਿਲੇਗਾ?

ਨਵੇਂ ਰਾਸ਼ਨ ਕਾਰਡ ਧਾਰਕਾਂ ਲਈ ਵਾਧੂ ਸਹੂਲਤਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੱਤੀ ਕਿ ਸਾਰੇ ਨਵੇਂ ਕਾਰਡ ਧਾਰਕਾਂ ਨੂੰ ਇੱਕ ਵਿਸ਼ੇਸ਼ ‘ਮੇਰੀ ਰਸੋਈ’ ਕਿੱਟ ਦਿੱਤੀ ਜਾਵੇਗੀ। ਇਸ ਕਿੱਟ ਵਿੱਚ ਦੋ ਕਿਲੋ ਦਾਲਾਂ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਮਿਲਣ ਵਾਲੀ ਮੁਫ਼ਤ ਕਣਕ ਦਾ ਲਾਭ ਵੀ ਲਗਾਤਾਰ ਜਾਰੀ ਰਹੇਗਾ।

ਉਨ੍ਹਾਂ ਕਿਹਾ, “ਸਾਡੀ ਸਰਕਾਰ ਸੂਬੇ ਦੇ ਹਰੇਕ ਯੋਗ ਪਰਿਵਾਰ ਲਈ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਹ ਵਾਧੂ ਲਾਭ ਆਮ ਪਰਿਵਾਰਾਂ ਨੂੰ ਮਹਿੰਗਾਈ ਤੋਂ ਵੱਡੀ ਰਾਹਤ ਦੇਣਗੇ ਅਤੇ ਸਮਾਜ ਦੇ ਸਭ ਤੋਂ ਲੋੜਵੰਦ ਤਬਕੇ ਨੂੰ ਮਿਲਣ ਵਾਲੀ ਮਦਦ ਨੂੰ ਹੋਰ ਮਜ਼ਬੂਤ ਕਰਨਗੇ।”

SMS ਅਤੇ ਪੋਰਟਲ ਰਾਹੀਂ ਮਿਲੇਗੀ ਜਾਣਕਾਰੀ

ਮੁੱਖ ਮੰਤਰੀ ਨੇ ਦੱਸਿਆ ਕਿ ਅੰਤਿਮ ਲਾਭਪਾਤਰੀ ਸੂਚੀ ਵਿੱਚ ਸ਼ਾਮਲ ਕੀਤੇ ਗਏ ਪਰਿਵਾਰਾਂ ਨੂੰ ਉਨ੍ਹਾਂ ਦੇ ਰਜਿਸਟਰਡ ਮੋਬਾਈਲ ਨੰਬਰਾਂ ‘ਤੇ ਐਸ.ਐਮ.ਐਸ. (SMS) ਭੇਜ ਕੇ ਸੂਚਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐਸ.ਐਮ.ਐਸ. ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਚੁਣੇ ਗਏ ਪਰਿਵਾਰਾਂ ਨੂੰ ਜਾਣਕਾਰੀ ਦੇਣ ਲਈ ਆਈ.ਵੀ.ਆਰ.ਐਸ. (IVRS) ਸੁਨੇਹੇ ਅਤੇ ਅਧਿਕਾਰਤ ਪੱਤਰ ਵੀ ਭੇਜੇ ਜਾ ਰਹੇ ਹਨ। ਲਾਭਪਾਤਰੀ ਆਪਣੇ ਅਰਜ਼ੀ ਨੰਬਰ ਦੀ ਵਰਤੋਂ ਕਰਕੇ ਉਸੇ ਪੋਰਟਲ ‘ਤੇ ਲੌਗਇਨ ਕਰਕੇ ਆਪਣੀ ਅਰਜ਼ੀ ਦੀ ਮੌਜੂਦਾ ਸਥਿਤੀ ਵੀ ਚੈੱਕ ਕਰ ਸਕਦੇ ਹਨ, ਜਿਸ ਰਾਹੀਂ ਉਨ੍ਹਾਂ ਨੇ ਅਪਲਾਈ ਕੀਤਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਸਫ਼ਲ ਬਿਨੈਕਾਰਾਂ ਦੇ ਰਾਸ਼ਨ ਕਾਰਡਾਂ ਨੂੰ ਆਨਲਾਈਨ ਰਾਸ਼ਨ ਵੰਡ ਪ੍ਰਣਾਲੀ ਨਾਲ ਜੋੜਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਮੁੱਖ ਮੰਤਰੀ ਨੇ ਅਪੀਲ ਕਰਦਿਆਂ ਕਿਹਾ, “ਇਸ ਯੋਜਨਾ ਦਾ ਪੂਰਾ ਲਾਭ ਲੈਣ ਲਈ ਪਰਿਵਾਰ ਦੇ ਹਰੇਕ ਮੈਂਬਰ ਨੂੰ ਆਪਣੇ ਨਜ਼ਦੀਕੀ ਰਾਸ਼ਨ ਡਿਪੂ ਜਾਂ ਅਧਿਕਾਰਤ ਡੀਲਰ ਕੋਲ ਜਾ ਕੇ ਆਪਣੀ ਈ-ਕੇ.ਵਾਈ.ਸੀ. ਤਸਦੀਕ ਮੁਕੰਮਲ ਕਰਨੀ ਪਵੇਗੀ, ਤਾਂ ਜੋ ਉਹ ਬਿਨਾਂ ਕਿਸੇ ਰੁਕਾਵਟ ਦੇ ਮੁਫ਼ਤ ਕਣਕ ਪ੍ਰਾਪਤ ਕਰਨਾ ਜਾਰੀ ਰੱਖ ਸਕਣ।”

ਅੰਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਗਰੀਬ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਖੁਰਾਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਅਜਿਹੇ ਲੋਕ-ਪੱਖੀ ਕਦਮ ਭਵਿੱਖ ਵਿੱਚ ਵੀ ਜਾਰੀ ਰਹਿਣਗੇ।

Follow Us
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ...
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?...
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ...
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼...
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ...
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਵਾਪਸੀ; ਕੀ ਬਦਲਣਗੇ 2027 ਦੇ ਚੋਣ ਸਮੀਕਰਣ?
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਵਾਪਸੀ; ਕੀ ਬਦਲਣਗੇ 2027 ਦੇ ਚੋਣ ਸਮੀਕਰਣ?...
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?...