CM Mann In Fazilka: ਫਾਜ਼ਿਲਕਾ ਪਹੁੰਚੇ ਸੀਐੱਮ ਭਗਵੰਤ ਮਾਨ, ਸਰਹੱਦੀ ਪਿੰਡਾਂ ‘ਚ ਪੀਣ ਵਾਲੇ ਪਾਣੀ ਦਾ ਰੱਖਿਆ ਨੀਂਹ ਪੱਥਰ
ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫਾਜ਼ਿਲਕਾ ਪਹੁੰਚੇ ਸੀਐੱਮ ਪੰਜਾਬ ਭਗਵੰਤ ਸਿੰਘ ਮਾਨ 589 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ। 700 ਕਿਲੋਮੀਟਰ ਪਾਈਪਲਾਈਨ ਵਿਸ਼ਾ ਕੇ ਜ਼ਿਲ੍ਹੇ ਭਰ ਦੇ ਵਿੱਚ ਸਿੰਚਾਈ ਦੇ ਲਈ ਖੇਤਾਂ ਤੱਕ ਪਹੁੰਚਾਇਆ ਜਾਏਗਾ ਪਾਣੀ 122 ਪਿੰਡਾਂ ਨੂੰ ਅਤੇ 15 ਢਾਣੀਆਂ ਨੂੰ ਇਸ ਪ੍ਰੋਜੈਕਟ ਨਾਲ ਹੋਵੇਗਾ ਫਾਇਦਾ ਸੀ ਐਮ ਮਾਣ ਦਾ ਕਹਿਣਾ ਹੈ ਕਿ ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਦੇ ਨਾਲ ਇਸ ਜ਼ਿਲੇ ਦੇ ਲੋਕਾਂ ਦੀ ਕਿਸਮਤ ਬਦਲ ਜਾਏਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਘਰ ਤੱਕ ਪੀਣ ਵਾਲਾ ਸਾਫ਼ ਪਾਣੀ ਯਕੀਨੀ ਬਣਾਉਣ ਦੇ ਮੰਤਵ ਨਾਲ ਅੱਜ 578.28 ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਦੀ ਸਫ਼ਾਈ, ਭੰਡਾਰਨ ਅਤੇ ਸਪਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਕਿਸਮ ਦੇ ਪਹਿਲੇ ਪ੍ਰਾਜੈਕਟ ਦਾ ਬੱਲੂਆਣਾ ਹਲਕੇ ਦੇ ਪਿੰਡ ਪੱਤਰੇਵਾਲਾ ਵਿਖੇ ਰਸਮੀ ਤੌਰ ਉਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਖੇਤਰ ਦੇ ਧਰਤੀ ਹੇਠਲੇ ਪਾਣੀ ਵਿੱਚ ਟੀ.ਡੀ.ਐਸ ਅਤੇ ਹੋਰ ਭਾਰੀ ਤੱਤ ਕਾਫ਼ੀ ਮਾਤਰਾ ਵਿੱਚ ਮੌਜੂਦ ਹਨ, ਜੋ ਕਿ ਹੈਪੇਟਾਈਟਸ ਸੀ, ਕੈਂਸਰ, ਚਮੜੀ ਰੋਗ ਆਦਿ ਘਾਤਕ ਬਿਮਾਰੀਆਂ ਦਾ ਮੁੱਖ ਕਾਰਨ ਹਨ। ਉਨ੍ਹਾਂ ਕਿਹਾ ਕਿ ਖਾਸ ਤੌਰ ‘ਤੇ ਬੱਲੂਆਣਾ ਹਲਕੇ ਨੂੰ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਰਕੇ ਸੂਬਾ ਸਰਕਾਰ ਨੇ ਇਸ ਖੇਤਰ ਵਿੱਚ ਪ੍ਰਾਜੈਕਟ ਲਗਾਉਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਇਹ ਪ੍ਰਾਜੈਕਟ ਅਬੋਹਰ, ਖੂਹੀਆਂ ਸਰਵਰ, ਅਰਨੀਵਾਲਾ ਅਤੇ ਫਾਜ਼ਿਲਕਾ ਦੇ ਵੱਖ-ਵੱਖ ਬਲਾਕਾਂ ਦੇ 122 ਪਿੰਡਾਂ ਅਤੇ 15 ਢਾਣੀਆਂ (ਹੈਮਲੇਟ) ਨੂੰ ਪੀਣ ਯੋਗ ਸਾਫ਼ ਪਾਣੀ ਮੁਹੱਈਆ ਕਰਵਾਏਗਾ।
ਪ੍ਰਾਜੈਕਟ ਸਿਰਫ਼ 30 ਮਹੀਨਿਆਂ ਦੇ ਸਮੇਂ ‘ਚ ਮੁਕੰਮਲ ਕੀਤਾ ਜਾਵੇਗਾ
ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ‘ਤੇ 79,190 ਘਰਾਂ ਦੀ 4,75,144 ਆਬਾਦੀ ਨੂੰ ਕਵਰ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਨਿਰੋਲ ਨਹਿਰੀ ਪਾਣੀ ‘ਤੇ ਅਧਾਰਤ ਹੈ, ਜੋ ਕਿ 68 ਐਮ.ਐਲ.ਡੀ ਦੀ ਸਮਰੱਥਾ ਵਾਲਾ ਹੈ ਅਤੇ ਇਸ ਨੂੰ ਗੰਗ ਕੈਨਾਲ ਤੋਂ ਪਾਣੀ ਮਿਲੇਗਾ। ਇਹ ਪ੍ਰਾਜੈਕਟ ਸਿਰਫ਼ 30 ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਂਕਿ ਹਰ ਘਰ ਤੱਕ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਲਾਰਸਨ ਐਂਡ ਟੂਬਰੋ ਵੱਲੋਂ ਲਗਭਗ 750 ਕਿਲੋਮੀਟਰ ਪਾਈਪ ਲਾਈਨ ਵਿਛਾਈ ਜਾਵੇਗੀ ਅਤੇ 21 ਜਲ ਸਪਲਾਈ ਸਕੀਮਾਂ ਸਥਾਪਿਤ ਕੀਤੀਆਂ ਜਾਣਗੀਆਂ।
ਇਹ ਪ੍ਰਾਜੈਕਟ ਲੋਕਾਂ ਦੀ ਕਿਸਮਤ ਬਦਲ ਦੇਵੇਗਾ: ਸੀਐੱਮ ਮਾਨ
ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਸਫ਼ਾਈ ਅਤੇ ਭੰਡਾਰਨ ਅਤੇ ਹੋਰ ਉਦੇਸ਼ਾਂ ਲਈ ਪ੍ਰਾਜੈਕਟ ਵਾਲੇ ਸਥਾਨ ‘ਤੇ ਐਸ ਐਂਡ ਐਸ ਟੈਂਕ, ਕਲੈਰੀਫਲੋਕੁਲੇਟਰ, ਫਿਲਟਰ ਹਾਊਸ, ਪੰਪ ਹਾਊਸ ਅਤੇ ਕਲੀਅਰ ਵਾਟਰ ਟੈਂਕ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਦੇਸ਼ ਵਿੱਚ ਆਪਣੀ ਕਿਸਮ ਦਾ ਪਹਿਲਾ ਪ੍ਰਾਜੈਕਟ ਹੈ, ਜਿਸ ਦਾ ਉਦੇਸ਼ ਵਸਨੀਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਪ੍ਰਾਜੈਕਟ ਲੋਕਾਂ ਦੀ ਕਿਸਮਤ ਬਦਲ ਦੇਵੇਗਾ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ