AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CM ਮਾਨ ਵੱਲੋਂ ਫਰੀਦਕੋਟ ਦੇ ਪਿੰਡ ਚੰਦ ਬਾਜਾ ‘ਚ ਲੋਕ ਮਿਲਣੀ, ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਕੀਤੀਆਂ ਸਮਰਪਿਤ

ਪੰਜਾਬ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੇਡ ਸੱਭਿਆਚਾਰ ਨਾਲ ਜੋੜਨ ਦੇ ਟੀਚੇ ਨੂੰ ਅੱਗੇ ਵਧਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 500 ਆਧੁਨਿਕ ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਹਨ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ।

CM ਮਾਨ ਵੱਲੋਂ ਫਰੀਦਕੋਟ ਦੇ ਪਿੰਡ ਚੰਦ ਬਾਜਾ 'ਚ ਲੋਕ ਮਿਲਣੀ, ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਕੀਤੀਆਂ ਸਮਰਪਿਤ
sukhjinder-sahota-faridkot
| Published: 28 Jun 2026 22:28 PM IST
Share

ਪੰਜਾਬ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੇਡ ਸੱਭਿਆਚਾਰ ਵਾਲਾ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਸੂਬੇ ਭਰ ਵਿੱਚ 500 ਆਧੁਨਿਕ ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕਰਕੇ ਇੱਕ ਹੋਰ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਪਹਿਲਾਂ ਹੀ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਹੈ। 1,791 ਕਰੋੜ ਰੁਪਏ ਦੇ ਰਿਕਾਰਡ ਖੇਡ ਬਜਟ ਦੇ ਸਹਿਯੋਗ ਨਾਲ ਸੂਬਾ ਸਰਕਾਰ ਪੰਜਾਬ ਭਰ ਵਿੱਚ 3,000 ਆਧੁਨਿਕ ਪੇਂਡੂ ਜਿੰਮ ਸਥਾਪਤ ਕਰ ਰਹੀ ਹੈ ਅਤੇ 3,100 ਖੇਡ ਮੈਦਾਨ ਵਿਕਸਤ ਕਰ ਰਹੀ ਹੈ ਅਤੇ ਇਸ ਦੇ ਨਾਲ ਹੀ ਟਿਕਾਊ ਖੇਤੀਬਾੜੀ ਵਰਤੋਂ ਲਈ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ।

ਪਿੰਡ ਚੰਦ ਬਾਜਾ ਤੋਂ 500 ਪੇਂਡੂ ਜਿੰਮਾਂ ਦਾ ਉਦਘਾਟਨ

ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਅੱਜ ਪੰਜਾਬ ਦੇ ਨੌਜਵਾਨਾਂ ਅਤੇ ਖੇਡ ਜਗਤ ਲਈ ਇੱਕ ਇਤਿਹਾਸਕ ਦਿਨ ਹੈ। ਇਹ ਪੇਂਡੂ ਜਿੰਮ ਅਤੇ ਖੇਡ ਮੈਦਾਨ ਸਾਡੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਅਸੀਂ ਫ਼ਰੀਦਕੋਟ ਦੇ ਪਿੰਡ ਚੰਦ ਬਾਜਾ ਤੋਂ 500 ਪੇਂਡੂ ਜਿੰਮਾਂ ਦਾ ਉਦਘਾਟਨ ਕੀਤਾ ਹੈ ਅਤੇ ਮੈਂ ਪੰਜਾਬ ਦੇ ਨੌਜਵਾਨਾਂ ਨੂੰ ਇਸ ਵਿਲੱਖਣ ਅਤੇ ਇਤਿਹਾਸਕ ਪਹਿਲਕਦਮੀ ‘ਤੇ ਵਧਾਈ ਦਿੰਦਾ ਹਾਂ। ਸਾਡਾ ਇੱਕੋ ਇੱਕ ਸੁਪਨਾ ਨਸ਼ਾ ਮੁਕਤ, ਸਿਹਤਮੰਦ ਅਤੇ ਰੰਗਲਾ ਪੰਜਾਬ ਬਣਾਉਣਾ ਹੈ।

&

ਖੇਡਾਂ ਲਈ 1,791 ਕਰੋੜ ਰੁਪਏ ਦਾ ਰਿਕਾਰਡ ਬਜਟ

ਮੁੱਖ ਮੰਤਰੀ ਨੇ ਕਿਹਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ ਖੇਡਾਂ ਲਈ 1,791 ਕਰੋੜ ਰੁਪਏ ਦਾ ਰਿਕਾਰਡ ਬਜਟ ਰੱਖਿਆ ਗਿਆ ਹੈ। ਸਾਡੇ ਨੌਜਵਾਨਾਂ ਨੂੰ ਖੇਡ ਮੈਦਾਨ ਅਤੇ ਆਧੁਨਿਕ ਜਿੰਮ ਤੱਕ ਪਹੁੰਚ ਪ੍ਰਦਾਨ ਕਰਨਾ ਸਾਡੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ। ਅਸੀਂ ਲਗਭਗ 200 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ 3,000 ਆਧੁਨਿਕ ਪੇਂਡੂ ਜਿੰਮ ਸਥਾਪਤ ਕਰਨ ਦਾ ਟੀਚਾ ਰੱਖਿਆ ਹੈ।

ਉਨ੍ਹਾਂ ਅੱਗੇ ਕਿਹਾ, ਇਹ ਸਿਰਫ਼ ਜਿੰਮ ਨਹੀਂ ਹਨ। ਇਹ ਪੰਜਾਬ ਦੇ ਨੌਜਵਾਨਾਂ ਦੇ ਸਿਹਤਮੰਦ ਤੇ ਰੌਸ਼ਨ ਭਵਿੱਖ ਦੀ ਨੀਂਹ ਹਨ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 3,100 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 250 ਖੇਡ ਮੈਦਾਨ ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।

ਛੱਪੜਾਂ ਦੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ

ਇੱਕ ਹੋਰ ਪ੍ਰਮੁੱਖ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਵੀ ਸ਼ੁਰੂ ਕੀਤੀ ਹੈ। ਇਹਨਾਂ ਛੱਪੜਾਂ ਦੀ ਸਫ਼ਾਈ ਲਈ ਵਿਸਥਾਰਤ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਸੋਧੇ ਹੋਏ ਪਾਣੀ ਦੀ ਵਰਤੋਂ ਖੇਤੀਬਾੜੀ ਦੇ ਉਦੇਸ਼ਾਂ ਲਈ ਕੀਤੀ ਜਾਵੇਗੀ। ਇਸ ਪਹਿਲਕਦਮੀ ਨਾਲ ਜ਼ਮੀਨ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾਉਣ ਅਤੇ ਟਿਕਾਊ ਪਾਣੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ।

1 ਜੁਲਾਈ ਤੋਂ ਮਹਿਲਾ ਲਾਭਪਾਤਰੀਆਂ ਨੂੰ ਮਿਲਣਗੇ ਪੈਸੈ

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, 1 ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਸਹਾਇਤਾ ਰਾਸ਼ੀ ਬਾਰੇ ਨੋਟੀਫਿਕੇਸ਼ਨ ਮਿਲਣੇ ਸ਼ੁਰੂ ਹੋ ਜਾਣਗੇ, ਜੋ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੇ ਜਾਣਗੇ। ਪੰਜਾਬ ਦੀਆਂ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਜਦਕਿ ਬਾਕੀ ਸਾਰੇ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲਣਗੇ। ਜਿਹੜੀਆਂ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਸਕੀਮ ਅਧੀਨ ਯੋਗ ਹੋਣਗੀਆਂ।

ਉਨ੍ਹਾਂ ਕਿਹਾ, ਇਸ ਇਤਿਹਾਸਕ ਪਹਿਲਕਦਮੀ ਤੋਂ ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਲਾਭ ਮਿਲਣ ਦੀ ਉਮੀਦ ਹੈ। ਸੂਬਾ ਸਰਕਾਰ ਨੇ ਇਸ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ 9,300 ਕਰੋੜ ਰੁਪਏ ਦੇ ਬਜਟ ਪ੍ਰਬੰਧ ਕੀਤਾ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕਈ ਹੋਰ ਪਤਵੰਤੇ ਹਾਜ਼ਰ ਸਨ।

Follow Us
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...