AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

CM ਮਾਨ ਨੇ ਬਠਿੰਡਾ ਦੇ ਪਿੰਡ ਮੰਡੀ ਕਲਾਂ ‘ਚ ਕੀਤੀ ਲੋਕ ਮਿਲਣੀ, ਲੋਕਾਂ ਨਾਲ ਕੀਤੀ ਗੱਲਬਾਤ; ਪੰਚਾਇਤ ਨੂੰ ਦਿੱਤਾ 50 ਲੱਖ ਦਾ ਚੈੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਮੰਡੀ ਕਲਾਂ ਵਿਖੇ 'ਲੋਕ ਮਿਲਣੀ' ਦੌਰਾਨ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਰਜ਼ਾਂ ਦੇ ਲਈ 50 ਲੱਖ ਰੁਪਏ ਦੀ ਗ੍ਰਾਂਟ ਦਿੱਤੀ। ਉਨ੍ਹਾਂ ਵੱਲੋਂ ਨਵੀਂ ਲਾਇਬ੍ਰੇਰੀ ਖੋਲ੍ਹਣ ਅਤੇ 55 ਸਾਲ ਪੁਰਾਣੀ ਧਰਮਸ਼ਾਲਾ ਦੀ ਮੁਰੰਮਤ ਦਾ ਐਲਾਨ ਕੀਤਾ ਗਿਆ।

CM ਮਾਨ ਨੇ ਬਠਿੰਡਾ ਦੇ ਪਿੰਡ ਮੰਡੀ ਕਲਾਂ 'ਚ ਕੀਤੀ ਲੋਕ ਮਿਲਣੀ, ਲੋਕਾਂ ਨਾਲ ਕੀਤੀ ਗੱਲਬਾਤ; ਪੰਚਾਇਤ ਨੂੰ ਦਿੱਤਾ 50 ਲੱਖ ਦਾ ਚੈੱਕ
pradeepkumar
| Updated On: 23 Jun 2026 22:57 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਦੇ ਹਲਕਾ ਮੌੜ ਦੇ ਇਤਿਹਾਸਕ ਪਿੰਡ ਮੰਡੀ ਕਲਾਂ ਵਿਖੇ ‘ਲੋਕ ਮਿਲਣੀ’ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸੰਗਤ ਦੇ ਇਸ ਭਾਰੀ ਪਿਆਰ ਲਈ ਧੰਨਵਾਦ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਰਜ਼ਾਂ ਦੇ ਲਈ 50 ਲੱਖ ਰੁਪਏ ਦੀ ਗ੍ਰਾਂਟ ਦਿੱਤੀ। ਉਨ੍ਹਾਂ ਵੱਲੋਂ ਨਵੀਂ ਲਾਇਬ੍ਰੇਰੀ ਖੋਲ੍ਹਣ ਅਤੇ 55 ਸਾਲ ਪੁਰਾਣੀ ਧਰਮਸ਼ਾਲਾ ਦੀ ਮੁਰੰਮਤ ਦਾ ਐਲਾਨ ਕੀਤਾ ਗਿਆ।

1 ਜੁਲਾਈ ਤੋਂ ਮਹਿਲਵਾਂ ਨੂੰ ਮਿਲੇਗੀ ਵਿੱਤੀ ਸਹਾਇਤਾ

1 ਜੁਲਾਈ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾਵਾਂ ਨੂੰ 3 ਮਹੀਨਿਆਂ ਦੀ ਇਕੱਠੀ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਦੇ ਨਾਲ ਹੀ ਬੇਅਦਬੀ ਰੋਕਣ ਲਈ ਨਵੇਂ ਸਖ਼ਤ ਕਾਨੂੰਨ ਤਹਿਤ ਦੋਸ਼ੀਆਂ ਲਈ ਮਰਦੇ ਦਮ ਤੱਕ ਉਮਰ ਕੈਦ ਅਤੇ ₹50 ਲੱਖ ਤੱਕ ਦੇ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਕਿਸਾਨਾਂ ਦੀ ਸਹੂਲਤ ਲਈ ਨਹਿਰੀ ਪਾਣੀ ਦੀ ਵਰਤੋਂ 22% ਤੋਂ ਵਧਾ ਕੇ 80% ਕੀਤੀ ਗਈ ਹੈ ਅਤੇ ਬਿਜਲੀ ਸਪਲਾਈ ਦਿਨ ਵੇਲੇ ਯਕੀਨੀ ਬਣਾਈ ਗਈ ਹੈ। ਰਿਵਾਇਤੀ ਲੀਡਰਾਂ ਦੇ ਉਲਟ, ਤੁਹਾਡੀ ਸਰਕਾਰ ਪੰਜਾਬ ਦੀ ਤਰੱਕੀ ਅਤੇ ਲੋਕ ਭਲਾਈ ਲਈ ਨਿਰੋਲ ਕੰਮ ਕਰ ਰਹੀ ਹੈ।

ਸਰਪੰਚਾਂ ਤੇ ਪੰਚਾਂ ਨਾਲ ਕੀਤੀ ਗੱਲਬਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ ਪੰਜਾਬ ਦੇ ਬਦਲਾਅ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋ ਕੇ ਉਭਰਨੇ ਚਾਹੀਦੇ ਹਨ। ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਦੇ ਸਰਪੰਚਾਂ ਅਤੇ ਪੰਚਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਫੰਡਾਂ ਦੀ ਵਰਤੋਂ ਇਸ ਤਰੀਕੇ ਨਾਲ ਕਰਨ, ਜਿਸ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਮਿਲੇ, ਜਦਕਿ ਸਿੱਖਿਆ, ਪੇਂਡੂ ਬੁਨਿਆਦੀ ਢਾਂਚੇ ਅਤੇ ਟਿਕਾਊ ਵਿਕਾਸ ਨੂੰ ਪਹਿਲ ਦਿੱਤੀ ਜਾਵੇ।

ਮੁੱਖ ਮੰਤਰੀ ਨੇ ਪਿੰਡਾਂ ਦੇ ਵਿਕਾਸ ਅਤੇ ਸਿੰਚਾਈ ਨਾਲ ਸਬੰਧਤ ਮੁੱਦਿਆਂ ਦੀ ਵੀ ਸਮੀਖਿਆ ਕੀਤੀ ਅਤੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਦੀ ਰਫ਼ਤਾਰ ਤੇਜ਼ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਸਰਪੰਚ ਮਿਲਣੀ ਦੀਆਂ ਕੁਝ ਝਲਕੀਆਂ ਐਕਸ ਉੱਤੇ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਦੇ ਸਰਪੰਚਾਂ ਅਤੇ ਪੰਚਾਂ ਨਾਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਚਰਚਾ ਕੀਤੀ ਗਈ। ਸਾਰਿਆਂ ਨੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਦੇਣ ਅਤੇ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਸਰਕਾਰ ਦੇ ਯਤਨਾਂ ਦਾ ਸਵਾਗਤ ਕੀਤਾ। ਪੇਂਡੂ ਵਿਕਾਸ ਅਤੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ ਦੇ ਵਿਕਾਸ ਅਤੇ ਪ੍ਰਗਤੀ ਦਾ ਇਹ ਸਫ਼ਰ ਨਿਰੰਤਰ ਜਾਰੀ ਰਹੇਗਾ।

ਸਰਪੰਚ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਭ ਤੋਂ ਔਖੀ ਚੋਣ ਸਰਪੰਚ ਦੀ ਹੁੰਦੀ ਹੈ ਕਿਉਂਕਿ ਉਹ ਹੀ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜੇ ਹੁੰਦੇ ਹਨ। ਉਨ੍ਹਾਂ ਕਿਹਾ, ਸਰਪੰਚ ਪਿੰਡ ਦਾ ਮੁਖੀ ਹੁੰਦਾ ਹੈ ਅਤੇ ਇੱਕ ਚੰਗਾ ਸਰਪੰਚ ਪਿੰਡ ਦੀ ਨੁਹਾਰ ਬਦਲ ਸਕਦਾ ਹੈ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾ ਸਕਦਾ ਹੈ। ਅਸਲ ਵਿੱਚ ਸਰਪੰਚ ਉਹ ਨੀਂਹ ਹਨ, ਜਿਸ ‘ਤੇ ਲੋਕਤੰਤਰ ਦਾ ਥੰਮ੍ਹ ਖੜ੍ਹਾ ਹੈ, ਜਿਸ ਕਾਰਨ ਉਹ ਸਮਾਜ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਪੱਧਰ ‘ਤੇ ਸਮੱਸਿਆਵਾਂ ਨੂੰ ਜਾਣਨ ਲਈ ਇਹ ਲੋਕ ਮਿਲਣੀਆਂ ਵਿਲੱਖਣ ਪਹਿਲਕਦਮੀ ਹਨ। ਉਨ੍ਹਾਂ ਕਿਹਾ ਕਿ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਹੈ, ਪਰ ਪਿੰਡਾਂ ਵਿੱਚ ਇਨ੍ਹਾਂ ਦੀ ਵਰਤੋਂ ਸਹੀ ਅਤੇ ਇਮਾਨਦਾਰੀ ਨਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ, ਦੋਸ਼ ਕਿਸੇ ‘ਤੇ ਵੀ ਲਗਾਏ ਜਾ ਸਕਦੇ ਹਨ, ਪਰ ਸਹੀ ਸਰਪੰਚ ਹੀ ਪਿੰਡਾਂ ਦੇ ਵਿਕਾਸ ਦਾ ਧੁਰਾ ਹੁੰਦੇ ਹਨ। ਪਹਿਲਾਂ ਪਿਛਲੀਆਂ ਸਰਕਾਰਾਂ ਦਾ ਗ੍ਰਾਂਟਾਂ ਵਿੱਚ ਹਿੱਸਾ ਹੁੰਦਾ ਸੀ, ਜਿਸ ਕਾਰਨ ਵਿਕਾਸ ਕਾਰਜ ਪ੍ਰਭਾਵਿਤ ਹੁੰਦੇ ਸਨ। ਹੁਣ ਪਿੰਡਾਂ ਨੂੰ ਵੱਡੀ ਮਾਤਰਾ ਵਿੱਚ ਗ੍ਰਾਂਟਾਂ ਆ ਰਹੀਆਂ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਇਸ ਪੈਸੇ ਨਾਲ ਸੂਬੇ ਦੇ ਪਿੰਡਾਂ ਦੀ ਪੂਰੀ ਤਰ੍ਹਾਂ ਕਾਇਆ-ਕਲਪ ਹੋ ਜਾਵੇਗੀ।

ਸਰਪੰਚਾਂ ਨੂੰ ਵਿਕਾਸ ਕਾਰਜਾਂ ਨੂੰ ਪਹਿਲ ਦੇਣ ਦੀ ਅਪੀਲ

ਸਰਪੰਚਾਂ ਨੂੰ ਵਿਕਾਸ ਕਾਰਜਾਂ ਨੂੰ ਪਹਿਲ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੰਡ ਇਸ ਤਰੀਕੇ ਨਾਲ ਖ਼ਰਚ ਕੀਤੇ ਜਾਣੇ ਚਾਹੀਦੇ ਹਨ ਕਿ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਲਾਇਬ੍ਰੇਰੀਆਂ, ਸਕੂਲਾਂ ਦੀ ਉਸਾਰੀ ਅਤੇ ਸੋਲਰ ਲਾਈਟਾਂ ਲਗਾਉਣ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਸ ਤੋਂ ਬਾਅਦ ਗਲੀਆਂ-ਨਾਲੀਆਂ ਨੂੰ, ਤਾਂ ਜੋ ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇਹ ਬਹੁਤ ਜ਼ਰੂਰੀ ਹੈ ਅਤੇ ਸਮੇਂ ਦੀ ਲੋੜ ਹੈ ਤਾਂ ਜੋ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਲੋਕਤੰਤਰੀ ਪ੍ਰਣਾਲੀ ਦਾ ਸਭ ਤੋਂ ਮਹੱਤਵਪੂਰਨ ਅੰਗ ਹਨ ਅਤੇ ਪੇਂਡੂ ਖੇਤਰਾਂ ਦੇ ਵਿਕਾਸ ਵਿੱਚ ਸਹਾਇਕ ਰਹੀਆਂ ਹਨ। ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਸਰਪੰਚਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਲਈ ਵਚਨਬੱਧ ਹੈ ਕਿਉਂਕਿ ਉਹ ਸਮੁੱਚੇ ਪੇਂਡੂ ਵਿਕਾਸ ਦੀ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਹਨ।

Follow Us
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...