ਸਰਹੱਦੀ ਇਲਾਕੇ ਦੇ ਕਿਸਾਨਾਂ ਨੇ CM ਨਾਲ ਕੀਤੀ ਮੁਲਾਕਾਤ, ਦੱਸੀਆਂ ਸਮੱਸਿਆਵਾਂ
ਵਿਧਾਇਕ ਨਰਿੰਦਰਪਾਲ ਸਵਾਨਾ ਨੇ ਦੱਸਿਆ ਕਿ ਫਾਜ਼ਿਲਕਾ ਦੇ ਸਰਹੱਦੀ ਖੇਤਰ ਦੇ ਦੌਰੇ ਦੌਰਾਨ ਜ਼ਿਆਦਾਤਰ ਲੋਕਾਂ ਨੇ ਉਨ੍ਹਾਂ ਅੱਗੇ ਕਈ ਸਮੱਸਿਆਵਾਂ ਰੱਖੀਆਂ, ਜਿਸ ਤੋਂ ਬਾਅਦ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਉਹ ਕਿਸਾਨਾਂ ਦੀ ਇਸ ਸਮੱਸਿਆ ਦਾ ਹੱਲ ਕਰਨਗੇ ਇਹੀ ਕਾਰਨ ਹੈ ਕਿ ਅੱਜ ਉਹ ਸਰਹੱਦੀ ਖੇਤਰ ਦੇ ਕਿਸਾਨਾਂ ਅਤੇ ਸਰਪੰਚਾਂ ਦੇ ਵਫ਼ਦ ਨਾਲ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਮਿਲੇ।
ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹਲ ਕਰਨ ਲਈ ਕਈ ਪ੍ਰਕਾਰ ਦੀਆਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਦੂਜੇ ਪਾਸੇ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੁੱਖਮੰਤਰੀ ਤੱਕ ਪਹੁੰਚਾ ਰਹੇ ਹਨ। ਓਧਰ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਵਾਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਸਰਹੱਦੀ ਖੇਤਰ ਦੇ ਸਰਪੰਚਾਂ ਅਤੇ ਕਿਸਾਨਾਂ ਦੇ ਨਾਲ ਪਹੁੰਚੇ ਵਿਧਾਇਕ ਨੇ ਮੁੱਖ ਮੰਤਰੀ ਨਾਲ ਕੀਤੀ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਕੱਚੀਆਂ ਜ਼ਮੀਨਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ। ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੀ ਇਸ ਵੱਡੀ ਸਮੱਸਿਆ ਤੋਂ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਹੈ।
ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਵਾਨਾ ਨੇ ਦੱਸਿਆ ਕਿ ਫਾਜ਼ਿਲਕਾ ਦੇ ਸਰਹੱਦੀ ਖੇਤਰ ਦੇ ਦੌਰੇ ਦੌਰਾਨ ਜ਼ਿਆਦਾਤਰ ਲੋਕਾਂ ਨੇ ਉਨ੍ਹਾਂ ਅੱਗੇ ਕਈ ਸਮੱਸਿਆਵਾਂ ਰੱਖੀਆਂ, ਜਿਸ ਤੋਂ ਬਾਅਦ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਉਹ ਕਿਸਾਨਾਂ ਦੀ ਇਸ ਸਮੱਸਿਆ ਦਾ ਹੱਲ ਕਰਨਗੇ ਇਹੀ ਕਾਰਨ ਹੈ ਕਿ ਅੱਜ ਉਹ ਸਰਹੱਦੀ ਖੇਤਰ ਦੇ ਕਿਸਾਨਾਂ ਅਤੇ ਸਰਪੰਚਾਂ ਦੇ ਵਫ਼ਦ ਨਾਲ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਮਿਲੇ ਅਤੇ ਉਨ੍ਹਾਂ ਅੱਗੇ ਸਰਹੱਦੀ ਪੱਟੀ ਖੇਤਰ ਦੀਆਂ ਕੱਚੀਆਂ ਜ਼ਮੀਨਾਂ ਨੂੰ ਪੱਕਾ ਕਰਨ ਦੀ ਮੰਗ ਰੱਖੀ।
ਉੱਚ ਪੱਧਰੀ ਕਮੇਟੀ ਬਣਾਈ ਜਾਵੇਗੀ : ਮਾਨ
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਸਬੰਧੀ ਜਲਦੀ ਹੀ ਉੱਚ ਪੱਧਰੀ ਕਮੇਟੀ ਬਣਾਈ ਜਾਵੇਗੀ ਅਤੇ ਕਿਸਾਨਾਂ ਦੀ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ‘ਕਾਸ਼ਤਕਾਰਾਂ ਵੱਲੋਂ ਅਬਾਦ ਕੀਤੀਆਂ ਗਈਆਂ ਜਮੀਨਾਂ’ ਅਬਾਦਕਾਰਾਂ ਦੇ ਨਾਮ ਕਰਨ ਦੀ ਮੰਗ ਕਰ ਰਹੇ ਕਿਸਾਨਾਂ ਦੇ ਮਸਲੇ ਦਾ ਹੱਲ ਕੱਢਿਆ ਜਾਵੇਗਾ। ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਵਾਨਾ ਨੇ ਕਿਹਾ ਕਿ ਮੁੱਖਮੰਤਰੀ ਮਾਨ ਨੇ ਭਰੋਸਾ ਦਵਾਇਆ ਕਿ ਸਰਕਾਰ ਹਮੇਸ਼ਾ ਸਰਹੱਦੀ ਇਲਾਕੇ ਦੇ ਲੋਕਾਂ ਨਾਲ ਖੜੀ ਹੈ।
ਇਸ ਮੁਲਾਕਾਤ ਦੌਰਾਨ ਵਿਧਾਇਕ ਨਰਿੰਦਰਪਾਲ ਸਵਾਨਾ ਤੋਂ ਇਲਾਵਾ ਗਊ ਸੇਵਾ ਕਮਿਸ਼ਨ ਦੇ ਮੈਂਬਰ ਅਰੁਣ ਵਧਵਾ, ਰਾਏ ਸਿੰਘ ਸਮਾਜ ਸੁਧਾਰ ਸਭਾ, ਪੰਜਾਬ ਦੇ ਪ੍ਰਧਾਨ ਹੰਸਾ ਸਿੰਘ ਕਾਮਰੇਡ, ਸਾਬਕਾ ਸਰਪੰਚ ਹਰਨੇਕ ਸਿੰਘ ਓਝਾਂ ਵਾਲੀ, ਸਾਬਕਾ ਸਰਪੰਚ ਬਲਵਿੰਦਰ ਸਿੰਘ ਆਲਮਸ਼ਾਹ, ਸਾਬਕਾ ਸਰਪੰਚ ਸੁੱਖਵਿੰਦਰ ਸਿੰਘ ਫਿਰੋਜ਼ਪੁਰ ਆਦਿ ਮੌਜੂਦ ਸਨ।