ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ ਮਿਲੇ CM ਮਾਨ, ਦਿੱਤੀ 1 ਕਰੋੜ ਰੁਪਏ ਦੀ ਆਰਥਿਕ ਮਦਦ
ਮੁੱਖਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦਾ ਦੌਰਾ ਕਰ ਰਹੇ ਹਨ ਜਿਸ ਰਾਹੀਂ ਉਹ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਮਿਲ ਰਹੇ ਹਨ। ਅੱਜ ਮੁੱਖਮੰਤਰੀ ਨੇ ਸੰਗਰੂਰ ਦੇ ਪਿੰਡ ਕਾਂਝਲਾ ਵਿਖੇ ਨਵੀਂ ਬਣੀ ਲਾਇਬਰੇਰੀ ਦਾ ਉਦਘਾਟਨ ਕੀਤਾ ਅਤੇ ਇਸ ਤੋਂ ਬਾਅਦ ਉਹਨਾਂ ਨੇ ਹਲਕਾ ਦਿੜਬਾ ਦੇ ਪਿੰਡ ਬਘਰੌਲ ਵਿੱਚ ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ।
ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਸੰਗਰੂਰ ਦੇ ਪਿੰਡ ਬਘਰੌਲ ਦੌਰਾ ਕੀਤਾ। ਇਸ ਮੌਕੇ ਮੁੱਖਮੰਤਰੀ ਨੇ ਸ਼ਹੀਦ ਜਸਪਾਲ ਸਿੰਘ ਦੇ ਘਰ ਪਹੁੰਚਕੇ ਪਰਿਵਾਰ ਨਾਲ ਮੁਲਾਕਾਤ ਕੀਤੀ। ਪੰਜਾਬ ਸਰਕਾਰ ਵੱਲੋਂ ਉਹਨਾਂ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਆਰਥਿਕ ਮਦਦ ਦਾ ਚੈੱਕ ਸੌਂਪਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਇੱਕ ਪਰਿਵਾਰ ਦੀ ਮਦਦ ਲਈ ਤਿਆਰ ਹੈ। ਇਸ ਲਈ ਅੱਜ ਸ਼ਹੀਦ ਦੇ ਪਰਿਵਾਰ ਨਾਲ ਮਿਲਕੇ ਉਹ ਦਾ ਦੁੱਖ ਸਾਂਝਾ ਕੀਤਾ ਹੈ।
CM ਮਾਨ ਨੇ ਪਰਿਵਾਰ ਨੂੰ ਸੌਂਪਿਆ ਚੈੱਕ
रांची में शहीद हुए #IndianArmy के जवान जसपाल सिंह के घर पहुंचे मुख्यमंत्री @BhagwantMann, परिजनों से की मुलाकात #bhagwantmann #Punjab #CM #Sangrur pic.twitter.com/yLZRdKbZQo
— JARNAIL (@N_JARNAIL) January 11, 2024
ਇਹ ਵੀ ਪੜ੍ਹੋ
ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ ਮੌਤ
ਬੀਤੇ ਦਿਨੀਂ ਝਾਰਖੰਡ ਦੇ ਰਾਂਚੀ ਵਿੱਚ ਡਿਊਟੀ ਤੇ ਤਾਇਨਾਤ ਜਵਾਨ ਜਸਪਾਲ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਹਨਾਂ ਦੀ ਡਿਊਟੀ ਰਾਮਗੜ੍ਹ ਵਿਖੇ ਲੱਗੀ ਹੋਈ ਸੀ । ਸ਼ਹੀਦ ਜਸਪਾਲ ਸਿੰਘ ਦੀ ਉਮਰ 43 ਵਰ੍ਹਿਆਂ ਦੀ ਸੀ ਅਤੇ ਉਹਨਾਂ ਨੇ ਛੁੱਟੀ ਤੇ ਆਪਣੇ ਘਰ ਆਉਣਾ ਸੀ ਪਰ ਪਹਿਲਾਂ ਹੀ ਉਹਨਾਂ ਦੀ ਮੌਤ ਹੋ ਗਈ