ਚੰਡੀਗੜ੍ਹ ‘ਚ ਸੀਐਮ ਮਾਨ ਦੀ ਸੰਤ ਸਮਾਜ ਨਾਲ ਮੀਟਿੰਗ, ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਤਿਆਰੀਆਂ
ਮੁੱਖ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ। ਇਸ ਦੇ ਲਈ ਉੱਥੇ ਟੈਂਟ ਸਿਟੀ ਸਥਾਪਤ ਕੀਤੀ ਜਾਵੇਗੀ, ਜਿੱਥੇ ਲੋਕਾਂ ਨੂੰ ਸਾਰੀਆਂ ਸੁਵਿਧਾਵਾਂ ਮਿਲਣਗੀਆਂ। ਇਸ ਤੋਂ ਇਲਾਵਾ ਆਉਣ-ਜਾਣ ਲਈ ਸ਼ਟਲ ਬੱਸ ਦੀ ਵਿਵਸਥਾ ਹੋਵੇਗੀ। ਇਸ ਸਮਾਗਮ ਨੂੰ ਲੈ ਕੇ ਸਰਕਾਰ ਨੇ ਮੰਤਰੀਆਂ ਦੀ ਇੱਕ ਕਮੇਟੀ ਦਾ ਗਠਨ ਕੀਤਾ ਹੈ, ਜਿਸ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਭੂਮਿਕਾ ਅਹਿਮ ਰਹੇਗੀ। ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਾਨਦਾਰ ਤਰੀਕੇ ਨਾਲ ਇਸ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ
ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਰੋਹ ਨੂੰ ਲੈ ਕੇ ਪੰਜਾਬ ਸਰਕਾਰ ਨੇ ਤਿਆਰਿਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਤ ਸਮਾਜ ਦੇ ਲੋਕਾਂ ਨਾਲ ਮੀਟਿੰਗ ਕਰਨਗੇ, ਜਿਸ ‘ਚ ਸਮਾਗਮਾਂ ਤੇ ਹੋਰ ਧਾਰਮਿਕ ਪ੍ਰਗਰਾਮਾਂ ਦੀ ਤਿਆਰੀ ਦਾ ਜਾਇਜ਼ਾ ਤੇ ਸਲਾਹ ਲਈ ਜਾਵੇਗੀ। ਇਹ ਮੀਟਿੰਗ ਕਾਫੀ ਅਹਿਮ ਮੰਨੀ ਜਾ ਰਹੀ ਹੈ। ਇਸ ‘ਚ ਇਹ ਤੈਅ ਕੀਤਾ ਜਾਵੇਗਾ ਕਿ ਪ੍ਰੋਗਰਾਮ ਨੂੰ ਕਿਵੇਂ ਕਾਮਯਾਬ ਤੇ ਹਰ ਧਾਰਮਿਕ ਰਮਸ ਅਨੁਸਾਰ ਮਨਾਇਆ ਜਾਵੇ।
ਸਮਾਗਮ ਲਈ ਸਰਕਾਰ ਵੱਲੋਂ ਕਮੇਟੀ ਦਾ ਗਠਨ
ਮੁੱਖ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ। ਇਸ ਦੇ ਲਈ ਉੱਥੇ ਟੈਂਟ ਸਿਟੀ ਸਥਾਪਤ ਕੀਤੀ ਜਾਵੇਗੀ, ਜਿੱਥੇ ਲੋਕਾਂ ਨੂੰ ਸਾਰੀਆਂ ਸੁਵਿਧਾਵਾਂ ਮਿਲਣਗੀਆਂ। ਇਸ ਤੋਂ ਇਲਾਵਾ ਆਉਣ-ਜਾਣ ਲਈ ਸ਼ਟਲ ਬੱਸ ਦੀ ਵਿਵਸਥਾ ਹੋਵੇਗੀ। ਇਸ ਸਮਾਗਮ ਨੂੰ ਲੈ ਕੇ ਸਰਕਾਰ ਨੇ ਮੰਤਰੀਆਂ ਦੀ ਇੱਕ ਕਮੇਟੀ ਦਾ ਗਠਨ ਕੀਤਾ ਹੈ, ਜਿਸ ‘ਚ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਭੂਮਿਕਾ ਅਹਿਮ ਰਹੇਗੀ। ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਾਨਦਾਰ ਤਰੀਕੇ ਨਾਲ ਇਸ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਰੋਹ ਦੇ ਦੌਰਾਨ ਇੱਕ ਵਿਧਾਨ ਸਭਾ ਸੈਸ਼ਨ ਦੀ ਤਿਆਰੀ ਵੀ ਕਰ ਰਹੀ ਹੈ। ਇਹ ਸੈਸ਼ਨ 24 ਅਕਤੂਬਰ ਨੂੰ ਹੋਵੇਗਾ। ਇਹ ਮੰਗ ਹੈ ਕਿ ਸ੍ਰੀ ਅਨੰਦਪੁਰ ਸਾਹਿਬ ‘ਚ ਲੋਕਾਂ ਨੂੰ ਟੈਕਸ ਦੇਣਾ ਪੈਂਦਾ ਹੈ। ਇਸ ਤੋਂ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ।
ਇਸ ਤੋਂ ਇਲਾਵਾ ਜਿੱਥੇ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਗਏ ਸਨ, ਉੱਥੇ ਵੀ ਸਮਾਗਮ ਕਰਵਾਏ ਜਾਣਗੇ। ਇਸ ਦੇ ਫੰਡ ਦਾ ਇੰਤਜ਼ਾਮ ਕਰ ਲਿਆ ਗਿਆ। ਨਾਲ ਹੀ, ਇਸ ਦੌਰਾਨ ਸਮਾਗਮਾਂ ਦੇ ਲਈ ਸੁਝਾਅ ਲਏ ਜਾਣਗੇ।
