ਝੋਨੇ ਦੀ ਖਰੀਦ ਨੂੰ ਲੈ ਕੇ CM ਮਾਨ ਦੀ ਅਧਿਕਾਰੀਆਂ ਨਾਲ ਮੀਟਿੰਗ, ਆੜ੍ਹਤੀਆਂ ਦੀ ਹੜ੍ਹਤਾਲ | Cm bhagwant mann meeting with dc of all districts procurement know full detail in punjabi Punjabi news - TV9 Punjabi

ਝੋਨੇ ਦੀ ਖਰੀਦ ਨੂੰ ਲੈ ਕੇ CM ਮਾਨ ਦੀ ਅਧਿਕਾਰੀਆਂ ਨਾਲ ਮੀਟਿੰਗ, ਆੜ੍ਹਤੀਆਂ ਦੀ ਹੜ੍ਹਤਾਲ

Updated On: 

01 Oct 2024 13:02 PM

Paddy Procurement: ਪੰਜਾਬ ਮਜ਼ਦੂਰ ਯੂਨੀਅਨ ਵੀ ਆੜ੍ਹਤੀਆ ਦੀ ਹਮਾਇਤ ਲਈ ਅੱਗੇ ਆਈ ਹੈ। ਯੂਨੀਅਨ ਦਾ ਕਹਿਣਾ ਹੈ ਕਿ ਪੰਜਾਬ ਤੇ ਕੇਂਦਰ ਸਰਕਾਰ ਪੰਜਾਬ ਦੇ ਆੜ੍ਹਤੀਆ ਤੇ ਮਜ਼ਦੂਰਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਦੀਆਂ ਤਨਖਾਹਾਂ ਤੇ ਕਮਿਸ਼ਨ ਏਜੈਂਟਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ ਹੈ। ਇਸ ਕਾਰਨ ਉਹ 1 ਅਕਤੂਬਰ ਤੋਂ ਮੁਕੰਮਲ ਹੜਤਾਲ ਤੇ ਚਲੇ ਜਾਣਗੇ।

ਝੋਨੇ ਦੀ ਖਰੀਦ ਨੂੰ ਲੈ ਕੇ CM ਮਾਨ ਦੀ ਅਧਿਕਾਰੀਆਂ ਨਾਲ ਮੀਟਿੰਗ, ਆੜ੍ਹਤੀਆਂ ਦੀ ਹੜ੍ਹਤਾਲ

ਪੰਜਾਬ ਕੈਬਨਿਟ

Follow Us On

Paddy Procurement: ਮੁੱਖ ਮੰਤਰੀ ਭਗਵੰਤ ਮਾਨ ਝੋਨੇ ਦੀ ਖਰੀਦ ਨੂੰ ਲੈ ਕੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਮੁੱਖ ਮੰਤਰੀ ਮਾਨ ਦੀ ਅਗਵਾਈ ਚ ਹੋਣ ਵਾਲੀ ਇਸ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਡੀਸੀ ਮੌਜ਼ੂਦ ਰਹਿਣਗੇ। ਸਰਕਾਰ ਦੀ ਕੋਸ਼ੀਸ਼ ਹੈ ਕਿ ਇਸ ਨੂੰ ਪੂਰੀ ਕਿਸਾਨਾਂ ਨੂੰ ਝੋਨੇ ਦੀ ਫਸਲ ਨੂੰ ਵੇਚਣ ਦੌਰਾਨ ਕਿਸੇ ਤਰ੍ਹਾਂ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।

ਦੂਸੇ ਪਾਸੇ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਆੜਤੀਆਂ ਨੇ ਹੜ੍ਹਤਾਲ ਦਾ ਐਲਾਨ ਕੀਤਾ ਹੈ।ਫੈਡਰੇਸ਼ਨ ਆੜ੍ਹਤੀਆ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਮਨਵਾਉਣ ਲਈ 1 ਅਕਤੂਬਰ ਨੂੰ ਪੰਜਾਬ ਭਰ ਵਿੱਚ ਝੋਨੇ ਦੀ ਖ਼ਰੀਦ ਮੁਕੰਮਲ ਤੌਰ ਤੇ ਬੰਦ ਅਤੇ ਹੜਤਾਲ ਕਰਨ ਦਾ ਗੱਲ ਕਹੀ ਹੈ। ਇਸ ਐਲਾਨ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ 20 ਸਤੰਬਰ ਨੂੰ ਦਿੱਲੀ ਵਿੱਚ ਮੀਟਿੰਗ ਹੋਣੀ ਤੈਅ ਹੋਈ ਸੀ। ਪੰਜਾਬ ਸਰਕਾਰ ਨੇ ਮੰਤਰੀ ਨਾਲ ਮੀਟਿੰਗ ਕੀਤੀ ਸੀ ਅਤੇ ਮੁੱਖ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿਸਾਨਾਂ ਨੂੰ ਪਰੇਸ਼ਾਨੀ ਨਹੀਂ ਆਵੇਗੀ।

ਆੜ੍ਹਤੀਆਂ ਦੀਆਂ ਇਹ ਹਨ ਮੰਗਾਂ

ਆੜ੍ਹਤੀਆਂ ਦੀ ਮੁੱਖ ਮੰਗ ਹਨ ਕਿ ਸਾਰੀਆਂ ਫਸਲਾਂ ਦੀ ਆੜ੍ਹਤ ‘ਚ 2.5 ਫ਼ੀਸਦ ਦਾ ਵਾਧਾ ਕੀਤਾ ਜਾਵੇ। ਜਿਹੜੇ ਜ਼ਿਲ੍ਹਿਆਂ ਦੇ ਆੜ੍ਹਤੀਆਂ ਨੂੰ ਅਜੇ ਤੱਕ ਅੱਧੀ ਵੀ ਆੜ੍ਹਤ ਨਹੀਂ ਮਿਲੀ ਹੈ, ਉਹ ਤੁਰੰਤ ਦਿੱਤੀ ਜਾਵੇ ਤੇ ਨਰਮੇ ਦੀ ਫਸਲ ‘ਤੇ ਵੀ ਆੜ੍ਹਤ 2.5 ਫੀਸਦ ਵਧਾਈ ਜਾਵੇ।

ਇਹ ਵੀ ਪੜ੍ਹੋ: ਰਾਮ ਰਹੀਮ ਦੀ ਪੈਰੋਲ ਅਰਜ਼ੀ ਰੱਦ ਕਰਨ ਦੀ ਮੰਗ, ਅੰਸ਼ੁਲ ਛਤਰਪਤੀ ਨੇ CEC ਨੂੰ ਲਿਖਿਆ ਪੱਤਰ

ਇਸ ਮਾਮਲੇ ‘ਚ ਪੰਜਾਬ ਮਜ਼ਦੂਰ ਯੂਨੀਅਨ ਵੀ ਆੜ੍ਹਤੀਆ ਦੀ ਹਮਾਇਤ ਲਈ ਅੱਗੇ ਆਈ ਹੈ। ਯੂਨੀਅਨ ਦਾ ਕਹਿਣਾ ਹੈ ਕਿ ਪੰਜਾਬ ਤੇ ਕੇਂਦਰ ਸਰਕਾਰ ਪੰਜਾਬ ਦੇ ਆੜ੍ਹਤੀਆ ਤੇ ਮਜ਼ਦੂਰਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਦੀਆਂ ਤਨਖਾਹਾਂ ਤੇ ਕਮਿਸ਼ਨ ਏਜੈਂਟਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ ਹੈ। ਇਸ ਕਾਰਨ ਉਹ 1 ਅਕਤੂਬਰ ਤੋਂ ਮੁਕੰਮਲ ਹੜਤਾਲ ਤੇ ਚਲੇ ਜਾਣਗੇ।

Exit mobile version