ਮੁੱਖ ਮੰਤਰੀ ਦੀ ਮੰਤਰੀਆਂ-ਅਧਿਕਾਰੀਆਂ ਨਾਲ ਮੀਟਿੰਗ: ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ, ਕੇਂਦਰ ਸਰਕਾਰ ਨੂੰ ਵੀ ਲਿਖਿਆ ਪੱਤਰ

Updated On: 

01 Oct 2024 18:18 PM IST

Paddy Procurement: ਪੰਜਾਬ ਵਿੱਚ ਅੱਜ ਯਾਨੀ1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਅੱਜ ਤੋਂ ਝੋਨੇ ਦੀ ਫਸਲ ਦੀ ਵਿਕਰੀ ਸ਼ੁਰੂ ਹੋ ਜਾਵੇਗੀ। ਕਿਸਾਨ ਅੱਜ ਤੋਂ ਆਪਣੀ ਝੋਨੇ ਦੀ ਫਸਲ ਸਰਕਾਰ ਨੂੰ ਵੇਚ ਸਕਣਗੇ। ਇਹ ਫੈਸਲਾ ਬੀਤੇ ਦਿਨ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਲਿਆ ਗਿਆ ਸੀ। ਝੋਨੇ ਦੀ ਖਰੀਦ ਨੂੰ ਲੈ ਕੇ ਸਰਕਾਰ ਨੇ ਠੋਸ ਕਦਮ ਚੁੱਕੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਪੱਧਰ ਤੇ ਮੁਸ਼ਕੱਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਦੀ ਮੰਤਰੀਆਂ-ਅਧਿਕਾਰੀਆਂ ਨਾਲ ਮੀਟਿੰਗ: ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ, ਕੇਂਦਰ ਸਰਕਾਰ ਨੂੰ ਵੀ ਲਿਖਿਆ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੁਰਾਣੀ ਤਸਵੀਰ

Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਲੈ ਕੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ। ਸੀਐਮ ਮਾਨ ਵੱਲੋਂ ਸਬੰਧਿਤ ਅਧਿਕਾਰੀਆਂ ਅਤੇ ਆਗੂਆਂ ਨੂੰ ਮੰਡੀਆਂ ਦਾ ਦੌਰਾ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸੀਐਮ ਮਾਨ ਨੇ ਕੇਂਦਰ ਨੂੰ ਲਿੱਖੇ ਪੱਤਰ ਦੀ ਕਾਪੀ ਸੋਸ਼ਲ ਮੀਡੀਆ ਤੇ ਸ਼ੇਅਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ ਸ਼ੈਲਰ ਮਾਲਕਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਦੀ ਵੀ ਮੰਗ ਕੀਤੀ ਹੈ। ਸੂਬਾ ਸਰਕਾਰ ਨੇ ਮਜ਼ਦੂਰਾਂ ਨੂੰ ਲਾਹਾ ਪਹੁੰਚਾਉਣ ਲਈ ਮੰਡੀ ਲੇਬਰ ਚਾਰਜਿਜ਼ ਵਿੱਚ ਵੀ ਬੇਮਿਸਾਲ ਵਾਧਾ ਕੀਤਾ ਹੈ।

ਮੁੱਖ ਮੰਤਰੀ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਇਸ ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਡੀਸੀ ਸ਼ਾਮਲ ਹੋਏ। ਦੁਪਹਿਰ ਬਾਅਦ ਹੋਈ ਇਸ ਮੀਟਿੰਗ ਦੀ ਜਾਣਕਾਰੀ ਸੀਐਮ ਮਾਨ ਨੇ ਖੁਦ ਆਪਣੇ ਐਕਸ ਅਕਾਉਂਟ ਤੇ ਸਾਂਝੀ ਕੀਤੀ ਹੈ।

CM ਮਾਨ ਨੇ ਕੇਂਦਰ ਸਰਕਾਰ ਨੂੰ ਭੇਜਿਆ ਪੱਤਰ…

ਕੱਲ੍ਹ ਪਰਾਲੀ ਪ੍ਰਬੰਧਨ ਸਬੰਧੀ ਸੱਦੀ ਸੀ ਮੀਟਿੰਗ

ਤੁਹਾਨੂੰ ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਯਾਨੀ ਸੋਮਵਾਰ ਨੂੰ ਸੀਐਮ ਭਗਵੰਤ ਮਾਨ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਸੀ। ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਸਬੰਧੀ ਡੁੰਘਾਈ ਨਾਲ ਚਰਚਾ ਕੀਤੀ ਗਈ ਸੀ। ਕਿਸਾਨਾਂ ਨੂੰ ਪਰਾਲੀ ਨਾ ਸਾੜਣ ਸਬੰਧੀ ਜਾਗਰੂਕ ਕਰਨ ਲਈ ਸਾਰੇ ਜਿਲ੍ਹਾ ਅਧਿਕਾਰੀ ਅਤੇ ਖੇਤੀਬਾੜੀ ਵਿਭਾਗ ਉਨ੍ਹਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਉਣਗੇ। ਇਸ ਉਪਰਾਲੇ ਲਈ ‘ਉਨੱਤ ਕਿਸਾਨ’ ਐਪ ਵੀ ਲਾਂਚ ਕੀਤੀ ਗਈ ਹੈ।