CM ਮਾਨ ਦੀ ਮੁਲਜ਼ਮ ਜਥੇਬੰਦੀਆਂ ਨਾਲ ਬੈਠਕ, ਸਾਂਝੀ ਤਾਲਮੇਲ ਕਮੇਟੀ ਨਾਲ ਸਵੇਰੇ 11 ਵਜੇ ਹੋਵੇਗੀ ਚਰਚਾ

Published: 

17 Sep 2026 22:34 PM IST

ਸੀਐਮ ਭਗਵੰਤ ਸਿੰਘ ਮਾਨ ਦੀ ਸ਼ੁਕਰਵਾਰ ਸਵੇਰੇ 11 ਵਜੇ ਸਾਂਝੀ ਤਾਲਮੇਲ ਕਮੇਟੀ ਨਾਲ ਬੈਠਕ ਹੋਵੇਗੀ। ਇਸ ਦੌਰਾਨ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਅਤੇ ਸਰਕਾਰ ਨਾਲ ਜੁੜੇ ਵੱਖ-ਵੱਖ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

CM ਮਾਨ ਦੀ ਮੁਲਜ਼ਮ ਜਥੇਬੰਦੀਆਂ ਨਾਲ ਬੈਠਕ, ਸਾਂਝੀ ਤਾਲਮੇਲ ਕਮੇਟੀ ਨਾਲ ਸਵੇਰੇ 11 ਵਜੇ ਹੋਵੇਗੀ ਚਰਚਾ

ਪੰਜਾਬ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਚਲਾਏ ਜਾ ਰਹੇ ਸੰਘਰਸ਼ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ ਆਗੂਆਂ ਵਿਚਾਲੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਕੱਲ੍ਹ 18 ਸਤੰਬਰ ਨੂੰ ਸਵੇਰੇ 11 ਵਜੇ ਹੋਵੇਗੀ। ਜਿਸ ਵਿੱਚ ਸਾਂਝੀ ਤਾਲਮੇਲ ਕਮੇਟੀ ਦੇ ਆਗੂ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ।

ਜਾਣਕਾਰੀ ਮੁਤਾਬਕ ਮੀਟਿੰਗ ਦੌਰਾਨ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਅਤੇ ਸਰਕਾਰ ਨਾਲ ਜੁੜੇ ਵੱਖ-ਵੱਖ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮੁਲਾਜ਼ਮ ਜਥੇਬੰਦੀਆਂ ਵੱਲੋਂ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਸਰਕਾਰ ਦੇ ਸਾਹਮਣੇ ਰੱਖਿਆ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਨਾਲ ਹੋਣ ਵਾਲੀ ਇਹ ਮੀਟਿੰਗ ਅਹਿਮ ਮੰਨੀ ਜਾ ਰਹੀ ਹੈ।

ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨਾਲ ਹੋਵੇਗੀ ਬੈਠਕ

ਸਾਂਝੀ ਤਾਲਮੇਲ ਕਮੇਟੀ ਦੇ ਆਗੂ ਮੀਟਿੰਗ ਵਿੱਚ ਮੁਲਾਜ਼ਮਾਂ ਨਾਲ ਸਬੰਧਤ ਮੰਗਾਂ ਅਤੇ ਸਮੱਸਿਆਵਾਂ ਨੂੰ ਸਰਕਾਰ ਦੇ ਸਾਹਮਣੇ ਵਿਸਥਾਰ ਨਾਲ ਰੱਖ ਸਕਦੇ ਹਨ। ਮੀਟਿੰਗ ਦੌਰਾਨ ਸਰਕਾਰ ਵੱਲੋਂ ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਤੇ ਕੀ ਰੁਖ਼ ਅਪਣਾਇਆ ਜਾਂਦਾ ਹੈ ਅਤੇ ਸੰਘਰਸ਼ ਨੂੰ ਲੈ ਕੇ ਕੀ ਵਿਚਾਰ-ਵਟਾਂਦਰਾ ਹੁੰਦਾ ਹੈ, ਇਸ ਤੇ ਮੁਲਾਜ਼ਮ ਵਰਗ ਦੀ ਨਜ਼ਰ ਰਹੇਗੀ। ਮੀਟਿੰਗ ਤੋਂ ਬਾਅਦ ਜਥੇਬੰਦੀਆਂ ਵੱਲੋਂ ਅਗਲੀ ਰਣਨੀਤੀ ਸਬੰਧੀ ਫ਼ੈਸਲਾ ਲਏ ਜਾਣ ਦੀ ਵੀ ਸੰਭਾਵਨਾ ਹੈ।

Loading...
Unable to load recommendations.
Follow Us