ਐਕਸ਼ਨ ਮੋਡ 'ਚ ਮੁੱਖ ਮੰਤਰੀ ਮਾਨ, ਪਰਾਲੀ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨਾਲ ਕੀਤੀ ਅਹਿਮ ਮੀਟਿੰਗ ਕੀਤੀ, DCs ਨੂੰ ਜਾਰੀ ਕੀਤੇ ਹੁਕਮ | CM Bhagwant Mann meeting with officers regarding stubble arrangements know in Punjabi Punjabi news - TV9 Punjabi

ਐਕਸ਼ਨ ਮੋਡ ‘ਚ ਮੁੱਖ ਮੰਤਰੀ ਮਾਨ, ਪਰਾਲੀ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨਾਲ ਕੀਤੀ ਅਹਿਮ ਮੀਟਿੰਗ ਕੀਤੀ, DCs ਨੂੰ ਜਾਰੀ ਕੀਤੇ ਹੁਕਮ

Updated On: 

21 Oct 2024 17:50 PM

ਪੰਜਾਬ ਵਿੱਚ ਝੋਨੇ ਦੇ ਸੀਜ਼ਨ ਕਾਰਨ ਪਰਾਲੀ ਦੇ ਪ੍ਰਬੰਧਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਸੱਦੀ ਹੈ। ਜਿਸ ਵਿੱਚ ਪਰਾਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਸਾਰੇ DCs ਨੂੰ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਹੁਕਮ ਦਿੱਤੇ ਹਨ। ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਾਈ ਜਾਵੇਗੀ, ਜਿਸ ਲਈ 'ਉੱਨਤ ਕਿਸਾਨ' ਐਪ ਲਾਂਚ ਕੀਤਾ ਗਿਆ ਹੈ।

ਐਕਸ਼ਨ ਮੋਡ ਚ ਮੁੱਖ ਮੰਤਰੀ ਮਾਨ, ਪਰਾਲੀ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨਾਲ ਕੀਤੀ ਅਹਿਮ ਮੀਟਿੰਗ ਕੀਤੀ, DCs ਨੂੰ ਜਾਰੀ ਕੀਤੇ ਹੁਕਮ

ਪੰਜਾਬ ਕੈਬਨਿਟ

Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਪੰਜਾਬ ਵਿੱਚ ਝੋਨੇ ਦੇ ਸੀਜ਼ਨ ਕਾਰਨ ਪਰਾਲੀ ਦੇ ਪ੍ਰਬੰਧਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਸੱਦੀ ਹੈ। ਜਿਸ ਵਿੱਚ ਪਰਾਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਕਈ ਅਹਿਮ ਫੈਸਲੇ ਲਏ ਗਏ। ਜਿਸ ਦਾ ਸਿੱਧਾ ਫਾਇਦਾ ਕਿਸਾਨਾਂ ਨੂੰ ਹੋਵੇਗਾ।

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਰਾਲੀ ਦੇ ਪ੍ਰਬੰਧਨ ਸਬੰਧੀ ਗੱਲਬਾਤ ਹੋਈ ਹੈ। ਪਰਾਲੀ ਦੇ ਪ੍ਰਬੰਧਾਂ ਬਾਰੇ ਚਿੰਤਾ ਜ਼ਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਹਮੇਸ਼ਾ ਅੱਗੇ ਵਧ ਰਹੀ ਹੈ। ਖੇਤੀਬਾੜੀ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਖੇਤ ਵਿੱਚ ਜਾ ਕੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇ ਅਤੇ ਕਿਹਾ ਜਾਵੇ ਕਿ ਪਰਾਲੀ ਨਾ ਸਾੜੀ ਜਾਵੇ।

ਜਿਸ ਕਾਰਨ ਧਰਤੀ ਦਾ ਵੀ ਨੁਕਸਾਨ ਹੁੰਦਾ ਹੈ ਅਤੇ ਜਾਇਦਾਦ ਦਾ ਵੀ ਨੁਕਸਾਨ ਹੁੰਦਾ ਹੈ। ਕਿਉਂਕਿ ਮਸ਼ੀਨਰੀ ਪੇਂਡੂ ਖੇਤਰ ਵਿੱਚ 14 ਲੱਖ ਰੁਪਏ ਤੋਂ ਵੱਧ ਦੀ ਕਮਾਈ ਕਰ ਰਹੀ ਹੈ ਅਤੇ 31 ਹਜ਼ਾਰ ਏਕੜ ਦੀ ਸੰਭਾਲ ਕਰਕੇ ਉਦਯੋਗ ਅਤੇ ਰਾਜਸਥਾਨ ਨੂੰ ਚਾਰੇ ਵਜੋਂ ਦੇਵੇਗੀ। ਤਾਂ ਜੋ ਪ੍ਰਦੂਸ਼ਣ ਘਟੇ ਅਤੇ ਧਰਤੀ ਅਤੇ ਪਾਣੀ ਦੀ ਬੱਚਤ ਹੋ ਸਕੇ। ਜਿਸ ਵਿੱਚ ਸਾਰਿਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਇਸ ਸਾਲ ਕਿਸਾਨਾਂ ਨੂੰ ਮਸ਼ੀਨਰੀ ਖਰੀਦਣ ਲਈ 500 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਉੱਨਤ ਕਿਸਾਨ’ ਐਪ ਲਾਂਚ

ਇਸ ਦੌਰਾਨ ਸਾਰੇ DCs ਨੂੰ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਹੁਕਮ ਦਿੱਤੇ ਹਨ। ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਾਈ ਜਾਵੇਗੀ, ਜਿਸ ਲਈ ‘ਉੱਨਤ ਕਿਸਾਨ’ ਐਪ ਲਾਂਚ ਕੀਤਾ ਗਿਆ ਹੈ। ਪੰਜਾਬ ਦਾ ਕਿਸਾਨ ਲਗਾਤਾਰ ਜਾਗਰੂਕ ਹੋ ਰਹੇ ਹਨ ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਘੱਟ ਰਹੀਆਂ ਨੇ ਤੇ ਹੋਰ ਵੀ ਘਟਾਵਾਂਗੇ। ਉਨ੍ਹਾਂ ਨੇ ਕਿਹਾ ਕਿ ਗੁਰਦਾਸਪੁਰ ਤੋਂ ਸੈਟੇਲਾਈਟ ਤਸਵੀਰਾਂ ਸਾਹਮਣੇ ਆਇਆ ਸਨ। ਜਿਸ ਵਿੱਚ ਪਤਾ ਲੱਗਾ ਹੈ ਕਿ ਧੂੰਆਂ ਇੰਡਸਟਰੀ ਦਾ ਸੀ।

Exit mobile version