ਸਾਰੇ ਜ਼ਿਲ੍ਹਿਆਂ ਦੇ SSPs ਨਾਲ ਮੀਟਿੰਗ ਕਰਨਗੇ CM ਮਾਨ, ਕਾਨੂੰਨ ਵਿਵਸਥਾ ‘ਤੇ ਬਣੇਗੀ ਰਣਨੀਤੀ

Updated On: 

18 Jun 2024 10:19 AM

Bhagwant Mann Meeting: ਸੀਐਮ ਭਗਵੰਤ ਮਾਨ ਕਰੀਬ ਤਿੰਨ ਮਹੀਨਿਆਂ ਬਾਅਦ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਮੀਟਿੰਗ ਕੀਤੀ ਸੀ। ਹਾਲਾਂਕਿ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਸੀਐਮ ਨੇ ਚੋਣਾਂ ਕਾਰਨ ਪੂਰੇ ਸੂਬੇ ਦਾ ਦੌਰਾ ਕੀਤਾ ਹੈ।

ਸਾਰੇ ਜ਼ਿਲ੍ਹਿਆਂ ਦੇ SSPs ਨਾਲ ਮੀਟਿੰਗ ਕਰਨਗੇ CM ਮਾਨ, ਕਾਨੂੰਨ ਵਿਵਸਥਾ ਤੇ ਬਣੇਗੀ ਰਣਨੀਤੀ

ਸੀਐਮ ਭਗਵੰਤ ਮਾਨ ਦੀ ਪੁਰਾਣੀ ਮੀਟਿੰਗ ਦੀ ਤਸਵੀਰ

Follow Us On

Bhagwant Mann Meeting: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਮੀਟਿੰਗ ਕਰਨ ਜਾ ਰਹੇ ਹਨ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਸਮੇਤ ਕਈ ਮੁੱਦਿਆਂ ਤੇ ਰਣਨੀਤੀ ਬਣਾਈ ਜਾਵੇਗੀ। ਇਸ ਦੌਰਾਨ ਸਾਰੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇਗੀ। ਹਾਲਾਂਕਿ ਮੁੱਖ ਮੰਤਰੀ ਪਹਿਲਾਂ ਹੀ ਸਪੱਸ਼ਟ ਆਦੇਸ਼ ਦੇ ਚੁੱਕੇ ਹਨ ਕਿ ਪੁਲਿਸ ਨੂੰ ਆਪਣੇ ਵਤੀਰੇ ਨਾਲ ਲੋਕਾਂ ਦਾ ਦਿਲ ਜਿੱਤਣਾ ਹੋਵੇਗਾ।

ਸੀਐਮ ਭਗਵੰਤ ਮਾਨ ਕਰੀਬ ਤਿੰਨ ਮਹੀਨਿਆਂ ਬਾਅਦ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਮੀਟਿੰਗ ਕੀਤੀ ਸੀ। ਹਾਲਾਂਕਿ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਸੀਐਮ ਨੇ ਚੋਣਾਂ ਕਾਰਨ ਪੂਰੇ ਸੂਬੇ ਦਾ ਦੌਰਾ ਕੀਤਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੂੰ ਪੁਲਿਸ ਬਾਰੇ ਕਈ ਸੁਝਾਅ ਅਤੇ ਸ਼ਿਕਾਇਤਾਂ ਵੀ ਮਿਲੀਆਂ ਹਨ। ਅਜਿਹੇ ‘ਚ ਇਸ ਬੈਠਕ ‘ਚ ਉਨ੍ਹਾਂ ਗੱਲਾਂ ‘ਤੇ ਚਰਚਾ ਹੋਵੇਗੀ। ਮੁੱਖ ਮੰਤਰੀ ਨੇ ਸੋਮਵਾਰ ਨੂੰ ਡੀਸੀ ਨਾਲ ਮੀਟਿੰਗ ਦੌਰਾਨ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਅਧਿਕਾਰੀਆਂ ਦੀ ਸ਼ਿਕਾਇਤ ਮਿਲਦੀ ਹੈ ਤਾਂ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਤੋਂ ਜਵਾਬ ਮੰਗਿਆ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਚ ਹੀਟ ਵੇਵ ਅਲਰਟ, 13 ਸ਼ਹਿਰਾਂ ਚ ਤਾਪਮਾਨ 44 ਤੋਂ ਪਾਰ

ਅਧਿਕਾਰੀਆਂ ਦੇ ਦਫ਼ਤਰਾਂ ਵਿੱਚ ਬੈਠਣ ਦੇ ਹੁਕਮ

ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਮੁੱਖ ਮੰਤਰੀ ਨੇ ਡੀਜੀਪੀ ਗੌਰਵ ਯਾਦਵ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੀਟਿੰਗ ਕੀਤੀ। ਇਸ ਵਿੱਚ ਉਨ੍ਹਾਂ ਨੇ ਪੁਲਿਸ ਨੂੰ ਲੋਕਾਂ ਨਾਲ ਜੁੜਨ ਦੀ ਹਦਾਇਤ ਕੀਤੀ ਸੀ। ਇਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਪੁਲਿਸ ਮੁਲਾਜ਼ਮ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਬੈਠਣਗੇ। ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਉਕਤ ਹੁਕਮਾਂ ਨੂੰ ਲਾਗੂ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਿਭਾਗ ਨੇ ਦਾਅਵਾ ਕੀਤਾ ਕਿ ਪੁਲਿਸ ਦੀਆਂ ਕੋਸ਼ਿਸ਼ਾਂ ਸਫਲ ਰਹੀਆਂ ਹਨ। ਚਾਲੀ ਹਜ਼ਾਰ ਦੇ ਕਰੀਬ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਇਹ ਹੁਕਮ ਐਸਐਚਓ ਪੱਧਰ ਤੋਂ ਲੈ ਕੇ ਡੀਜੀਪੀ ਦਫ਼ਤਰ ਤੱਕ ਜਾਰੀ ਕੀਤੇ ਗਏ ਸਨ।