ਜਿੱਤ ਤੋਂ ਬਾਅਦ ਪਹਿਲੀ ਵਾਰ ਗਵਰਨਰ ਨੂੰ ਮਿਲੇ CM ਮਾਨ, ਕੀਤੀ ਇਹ ਮੰਗ
CM Bhagwant Mann: ਲੁਧਿਆਣਾ ਪੱਛਮੀ ਚੋਣ ਜਿੱਤਣ ਤੋਂ ਬਾਅਦ ਪਹਿਲੀ ਮੁਲਾਕਾਤ ਹੈ। ਇਸ ਮੀਟਿੰਗ ਦੌਰਾਨ ਉਨ੍ਹਾਂ ਪਾਰਟੀ ਲਈ ਚੰਡੀਗੜ੍ਹ ਚ ਦਫ਼ਤਰ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਨੇ ਸਾਰੇ ਨਿਯਮਾਂ ਨੂੰ ਪੂਰਾ ਕੀਤਾ ਹੈ ਅਤੇ ਉਨ੍ਹਾਂ ਨੇ ਇਸ ਬਾਰੇ ਰਾਜਪਾਲ ਨੂੰ ਲਿਖਤੀ ਜਾਣਕਾਰੀ ਦੇ ਦਿੱਤੀ ਹੈ। ਜਲਦੀ ਹੀ ਆਮ ਆਦਮੀ ਪਾਰਟੀ ਦਾ ਚੰਡੀਗੜ੍ਹ ਵਿੱਚ ਆਪਣਾ ਦਫ਼ਤਰ ਹੋਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਗਵਰਨਰ ਗੁਲਾਬ ਚੰਦ ਕਟਾਰੀਆਂ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਮੀਟਿੰਗ ਕੀਤੀ ਹੈ ਅਤੇ ਪੰਜਾਬ ਦੇ ਮੁੱਦਿਆਂ ‘ਤੇ ਗੱਲਬਾਤ ਕੀਤੀ ਹੈ। ਲੁਧਿਆਣਾ ਪੱਛਮੀ ਚੋਣ ਜਿੱਤਣ ਤੋਂ ਬਾਅਦ ਪਹਿਲੀ ਮੁਲਾਕਾਤ ਹੈ। ਇਸ ਮੀਟਿੰਗ ਦੌਰਾਨ ਉਨ੍ਹਾਂ ਪਾਰਟੀ ਲਈ ਚੰਡੀਗੜ੍ਹ ‘ਚ ਦਫ਼ਤਰ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕੈਬਨਿਟ ‘ਚ ਬਦਲਾਅ ਦੇ ਸੰਕੇਤ ਦਿੱਤੇ ਹਨ।
ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਆਉਣ ਵਾਲੇ 3-4 ਦਿਨਾਂ ਵਿੱਚ ਮੰਤਰੀ ਮੰਡਲ ਵਿੱਚ ਫੇਰਬਦਲ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਜਪਾਲ ਅੱਗੇ ਚੰਡੀਗੜ੍ਹ ਵਿੱਚ ‘ਆਪ’ ਦੇ ਦਫ਼ਤਰ ਲਈ ਜਗ੍ਹਾ ਦੇਣ ਦੀ ਮੰਗ ਵੀ ਰੱਖੀ।
ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਨੇ ਸਾਰੇ ਨਿਯਮਾਂ ਨੂੰ ਪੂਰਾ ਕੀਤਾ ਹੈ ਅਤੇ ਉਨ੍ਹਾਂ ਨੇ ਇਸ ਬਾਰੇ ਰਾਜਪਾਲ ਨੂੰ ਲਿਖਤੀ ਜਾਣਕਾਰੀ ਦੇ ਦਿੱਤੀ ਹੈ। ਜਲਦੀ ਹੀ ਆਮ ਆਦਮੀ ਪਾਰਟੀ ਦਾ ਚੰਡੀਗੜ੍ਹ ਵਿੱਚ ਆਪਣਾ ਦਫ਼ਤਰ ਹੋਵੇਗਾ।
ਵਿਅਕਤੀਗਤ ਤੌਰ ‘ਤੇ ਬੋਲਣ ਤੋਂ ਇਨਕਾਰ
ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਆਉਣ ਵਾਲੇ 2-4 ਦਿਨਾਂ ਵਿੱਚ ਕੈਬਨਿਟ ਵਿਸਥਾਰ ਦੀਆਂ ਤਿਆਰੀਆਂ ਹਨ। ਉਨ੍ਹਾਂ ਕਿਹਾ- ਲੋਕਾਂ ਦੇ ਫਤਵੇ ਦਾ ਸਤਿਕਾਰ ਕਰਨਾ ਜ਼ਰੂਰੀ ਹੈ। 2022 ਵਿੱਚ, ਅਸੀਂ ਲੁਧਿਆਣਾ ਪੱਛਮੀ ਵਿੱਚ ਲਗਭਗ 7 ਹਜ਼ਾਰ ਵੋਟਾਂ ਨਾਲ ਜਿੱਤੇ ਸੀ ਅਤੇ ਹੁਣ ਅਸੀਂ ਲਗਭਗ 12 ਹਜ਼ਾਰ ਵੋਟਾਂ ਨਾਲ ਜਿੱਤ ਗਏ ਹਾਂ। ਅਜਿਹੀ ਸਥਿਤੀ ਵਿੱਚ, ਹੁਣ ਸੰਜੀਵ ਅਰੋੜਾ ਨੂੰ ਰਾਜ ਭਵਨ ਦੀਆਂ ਪੌੜੀਆਂ ‘ਤੇ ਲਿਜਾਇਆ ਜਾਵੇਗਾ।
ਇਹ ਵੀ ਪੜ੍ਹੋ
ਪਰ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਕੋਈ ਫੇਰਬਦਲ ਹੋਵੇਗਾ ਜਾਂ ਕਿਸੇ ਹੋਰ ਨੂੰ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ, ਤਾਂ ਉਨ੍ਹਾਂ ਬੋਲਣ ਤੋਂ ਇਨਕਾਰ ਕਰ ਦਿੱਤਾ।