AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸੀਐਮ ਮਾਨ ਅੱਜ ਪਹੁੰਚ ਰਹੇ ਮੁਹਾਲੀ, ਨੌਜਵਾਨਾਂ ਨੂੰ ਵੰਡਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਤੋਂ ਪਹਿਲਾਂ ਜੂਨ ਮਹੀਨੇ ਬਠਿੰਡਾ 'ਚ ਵੱਖ-ਵੱਖ ਵਿਭਾਗਾਂ 'ਚ ਨਿਯੁਕਤ 658 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਸਨ। ਮਾਨ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਹੁਣ ਤੁੱਕ 68,288 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਹੁਣ ਇਹ ਅੰਕੜਾ ਹੋਰ ਵੱਧ ਜਾਵੇਗਾ।

ਸੀਐਮ ਮਾਨ ਅੱਜ ਪਹੁੰਚ ਰਹੇ ਮੁਹਾਲੀ, ਨੌਜਵਾਨਾਂ ਨੂੰ ਵੰਡਣਗੇ ਨਿਯੁਕਤੀ ਪੱਤਰ
tv9-punjabi
| Updated On: 13 Jul 2026 07:59 AM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮੁਹਾਲੀ ‘ਚ ਇੱਕ ਪ੍ਰੋਗਰਾਮ ‘ਚ ਹਿੱਸਾ ਲੈਣਗੇ, ਜਿੱਥੇ ਉਹ ਜੰਗਲਾਤ ਤੇ ਜੰਗਲੀ ਜੀਵ ਵਿਭਾਗ, ਪੰਜਾਬ (ਫੋਰੈਸਟ ਐਂਡ ਵਾਈਲਡਲਾਈਫ ਪ੍ਰੀਜਰਵੇਸ਼ਨ ਡਿਪਾਰਟਮੈਂਟ) ‘ਚ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਹ ਪ੍ਰੋਗਰਾਮ ਵਿਕਾਸ ਭਵਨ ਆਡੀਟੋਰੀਅਮ ‘ਚ ਆਯੋਜਿਤ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਮਿਸ਼ਨ ਰੁਜ਼ਗਾਰ ਤਹਿਤ ਹੁਣ ਤੱਕ ਦੇ ਕਾਰਜਕਾਲ ‘ਚ 68 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਤੋਂ ਪਹਿਲਾਂ ਜੂਨ ਮਹੀਨੇ ਬਠਿੰਡਾ ‘ਚ ਵੱਖ-ਵੱਖ ਵਿਭਾਗਾਂ ‘ਚ ਨਿਯੁਕਤ 658 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਸਨ। ਮਾਨ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਹੁਣ ਤੁੱਕ 68,288 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਹੁਣ ਇਹ ਅੰਕੜਾ ਹੋਰ ਵੱਧ ਜਾਵੇਗਾ।

“ਸ਼ਿਫਾਰਿਸ਼ ਨਹੀਂ ਮੈਰਿਟ ਦੇ ਆਧਾਰ ‘ਤੇ ਨੌਕਰੀਆਂ”

ਬੀਤੇ ਨਿਯੁਕਤੀ ਪੱਤਰ ਵੰਡ ਸਮਾਰੋਹ ‘ਚ ਸੀਐਮ ਮਾਨ ਨੇ ਕਿਹਾ ਸੀ ਕਿ ਪਹਿਲਾਂ ਸਰਕਾਰੀ ਨੌਕਰੀ ਲੋਕਾਂ ਲਈ ਸੁਪਨਾ ਬਣ ਕੇ ਰਹਿ ਗਈ ਸੀ, ਯੋਗ ਨੌਜਵਾਨਾਂ ਦੀ ਥਾਂ ਸਿਫ਼ਾਰਿਸ਼ੀ ਲੋਕਾਂ ਨੂੰ ਨੌਕਰੀਆਂ ਮਿਲਦੀਆਂ ਸਨ। ਉਨ੍ਹਾਂ ਨੇ ਕਿਹਾ ਕਿ ਪਰ ਸਾਡੀ ਸਰਕਾਰ ਨੇ ਸਭ ਤੋਂ ਪਹਿਲਾ ਕੰਮ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਦੇਣ ਦਾ ਹੀ ਕੀਤਾ।

“ਪੰਜਾਬ ‘ਚ ਇੱਕ ਵੀ ਪੇਪਰ ਲੀਕ ਨਹੀਂ”

ਮੁੱਖ ਮੰਤਰੀ ਮਾਨ ਨੇ ਇਸ ਦੌਰਾਨ ਪ੍ਰੀਖਿਆਵਾਂ ‘ਚ ਬੇਨਿਯਮੀਆਂ ਲਈ ਕੇਂਦਰ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ NEET ਵਰਗੇ ਵੱਡੇ ਟੈਸਟ ਵੀ ਸਹੀ ਢੰਗ ਨਾਲ ਨਹੀਂ ਕਰਵਾਏ ਜਾ ਰਹੇ ਹਨ ਤੇ ਦੇਸ਼ ਭਰ ‘ਚ ਕਈ ਪੇਪਰ ਲੀਕ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਕੇਂਦਰ ਸਰਕਾਰ ਦੇ ਲਗਭਗ 93 ਪ੍ਰੀਖਿਆ ਪੇਪਰ ਲੀਕ ਹੋ ਚੁੱਕੇ ਹਨ। ਇਸ ਦੇ ਉਲਟ, ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਕੋਈ ਵੀ ਭਰਤੀ ਪ੍ਰੀਖਿਆ ਪੇਪਰ ਲੀਕ ਨਹੀਂ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਪ੍ਰਸ਼ਾਸਨ ਨੇ ਇੱਕ ਪਾਰਦਰਸ਼ੀ ਤੇ ਯੋਗਤਾ-ਅਧਾਰਤ ਭਰਤੀ ਪ੍ਰਕਿਰਿਆ ਅਪਣਾਈ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਪਿਛਲੀਆਂ ਸਰਕਾਰਾਂ ਨੇ ਨੌਕਰੀਆਂ ਨੂੰ ਵੱਡੀ ਰਕਮ ‘ਚ ਵੇਚਿਆ ਤੇ ਨੌਕਰੀਆਂ ਲਈ ਲੱਖਾਂ ਰੁਪਏ ਦੀ ਰਿਸ਼ਵਤ ਲਈ ਜਾਂਦੀ ਸੀ। ਉਨ੍ਹਾਂ ਇਲਜ਼ਾਮ ਲਗਾਇਆ ਕਿ ਸਰਕਾਰੀ ਨੌਕਰੀ ਕਰਨ ਲਈ ਵੱਡੀ ਰਕਮ ਦੇਣ ਵਾਲੇ ਲੋਕਾਂ ਨੂੰ ਅਕਸਰ ਉਸ ਪੈਸੇ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਦੇ ਸਨ। ਇਸ ਨਾਲ ਭ੍ਰਿਸ਼ਟਾਚਾਰ ਵੱਧ ਗਿਆ, ਪਰ ਅਸੀਂ ਉਸ ਪ੍ਰਣਾਲੀ ਨੂੰ ਖ਼ਤਮ ਕਰ ਦਿੱਤਾ ਹੈ ਤੇ ਇਹ ਯਕੀਨੀ ਬਣਾਇਆ ਹੈ ਕਿ ਨਿਯੁਕਤੀਆਂ ਸਿਰਫ਼ ਯੋਗਤਾ ਦੇ ਆਧਾਰ ‘ਤੇ ਕੀਤੀਆਂ ਜਾਣ।

Follow Us
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ...
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ...
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ...
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ...