ਨੀਦਰਲੈਂਡ ਦੇ ਦੌਰੇ ‘ਤੇ ਸੀਐਮ ਮਾਨ, ਵੱਡੀਆਂ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਕਰਨਗੇ ਬੈਠਕਾਂ
ਇਸ ਦੌਰੇ ਨੂੰ ਪੰਜਾਬ' ਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਇਸ ਦੌਰੇ ਦੌਰਾਨ, ਮੁੱਖ ਮੰਤਰੀ ਨੀਦਰਲੈਂਡ ਦੀਆਂ ਵੱਡੀਆਂ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਕਈ ਮਹੱਤਵਪੂਰਨ ਮੀਟਿੰਗਾਂ 'ਚ ਹਿੱਸਾ ਲੈਣਗੇ। ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਪੰਜਾਬ ਦੇ ਅੰਦਰ ਉਦਯੋਗਿਕ ਤੇ ਵਪਾਰਕ ਖੇਤਰਾਂ 'ਚ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਿਵੇਸ਼ ਨੂੰ ਹੁਲਾਰਾ ਦੇਣ ਦੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਨੀਦਰਲੈਂਡ ਪਹੁੰਚੇ ਹਨ। ਉਨ੍ਹਾਂ ਦੇ ਨੀਦਰਲੈਂਡ ਪਹੁੰਚਣ ‘ਤੇ ਭਾਰਤ ਦੇ ਰਾਜਦੂਤ ਕੁਮਾਰ ਤੁਹਿਨ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਦੌਰੇ ਨੂੰ ਪੰਜਾਬ’ ਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਇਸ ਦੌਰੇ ਦੌਰਾਨ, ਮੁੱਖ ਮੰਤਰੀ ਨੀਦਰਲੈਂਡ ਦੀਆਂ ਵੱਡੀਆਂ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਕਈ ਮਹੱਤਵਪੂਰਨ ਮੀਟਿੰਗਾਂ ‘ਚ ਹਿੱਸਾ ਲੈਣਗੇ। ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਪੰਜਾਬ ਦੇ ਅੰਦਰ ਉਦਯੋਗਿਕ ਤੇ ਵਪਾਰਕ ਖੇਤਰਾਂ ‘ਚ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਹੈ।
ਮਾਨ ਸਰਕਾਰ ਦੀ ਨਿਵੇਸ਼ ਕ੍ਰਾਂਤੀ ਦਾ ਅਗਲਾ ਅਧਿਆਏ ਨੀਦਰਲੈਂਡਜ਼ ਵਿਖੇ!🇳🇱 🔸 ਮੁੱਖ ਮੰਤਰੀ @BhagwantMann ਅੱਜ ਪਹੁੰਚੇ ਨੀਦਰਲੈਂਡਜ਼ ਵਿਖੇ ਜਿੱਥੇ ਭਾਰਤੀ ਰਾਜਦੂਤ ਕੁਮਾਰ ਤੁਹਿਨ ਨੇ ਕੀਤਾ ਉਹਨਾਂ ਦਾ ਸਵਾਗਤ 🔸 ਪੰਜਾਬ ‘ਚ ਨਿਵੇਸ਼ ਲਿਆਉਣ ਦੇ ਮੰਤਵ ਨਾਲ਼ CM ਮਾਨ ਵੱਡੀਆਂ ਕੰਪਨੀਆਂ ਦੇ ਨੁਮਾਇੰਦਿਆਂ ਨਾਲ਼ ਕਰਨਗੇ ਬੈਠਕਾਂ 🔸 ਬੀਤੇ 4 ਸਾਲਾਂ pic.twitter.com/eBT7c8dC9H
— AAP Punjab (@AAPPunjab) April 18, 2026
ਮੁੱਖ ਮੰਤਰੀ ਭਗਵੰਤ ਮਾਨ ਨਿਵੇਸ਼ਕਾਂ ਨੂੰ ਪਿਛਲੇ ਚਾਰ ਸਾਲਾਂ ਦੌਰਾਨ ਸੂਬਾ ਸਰਕਾਰ ਦੁਆਰਾ ਲਾਗੂ ਕੀਤੀਆਂ ਗਈਆਂ ਉਦਯੋਗ-ਪੱਖੀ ਨੀਤੀਆਂ ਤੇ ਹੋਰ ਕਦਮਾਂ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰਨਗੇ। ਉਹ ਨਿਵੇਸ਼ਕਾਂ ਨੂੰ ਜਾਣਕਾਰੀ ਦੇਣਗੇ ਕਿ ਪੰਜਾਬ ਨਿਵੇਸ਼ ਲਈ ਇੱਕ ਅਨੁਕੂਲ ਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰਦਾ ਹੈ।
ਸਰਕਾਰ ਦਾ ਮੰਨਣਾ ਹੈ ਕਿ ਅਜਿਹੇ ਅੰਤਰਰਾਸ਼ਟਰੀ ਦੌਰੇ ਸੂਬੇ ‘ਚ ਨਵੇਂ ਉਦਯੋਗਾਂ ਦੀ ਸਥਾਪਨਾ, ਰੁਜ਼ਗਾਰ ਦੇ ਮੌਕੇ ਵਧਾਉਣ ਤੇ ਆਰਥਿਕ ਵਿਕਾਸ ਨੂੰ ਤੇਜ਼ ਕਰਨ ਵੱਲ ਲੈ ਜਾਣਗੇ।


