ਨੀਦਰਲੈਂਡ ਦੇ ਦੌਰੇ ‘ਤੇ ਸੀਐਮ ਮਾਨ, ਵੱਡੀਆਂ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਕਰਨਗੇ ਬੈਠਕਾਂ

Published: 

18 Apr 2026 18:37 PM IST

ਇਸ ਦੌਰੇ ਨੂੰ ਪੰਜਾਬ' ਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਇਸ ਦੌਰੇ ਦੌਰਾਨ, ਮੁੱਖ ਮੰਤਰੀ ਨੀਦਰਲੈਂਡ ਦੀਆਂ ਵੱਡੀਆਂ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਕਈ ਮਹੱਤਵਪੂਰਨ ਮੀਟਿੰਗਾਂ 'ਚ ਹਿੱਸਾ ਲੈਣਗੇ। ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਪੰਜਾਬ ਦੇ ਅੰਦਰ ਉਦਯੋਗਿਕ ਤੇ ਵਪਾਰਕ ਖੇਤਰਾਂ 'ਚ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਹੈ।

ਨੀਦਰਲੈਂਡ ਦੇ ਦੌਰੇ ਤੇ ਸੀਐਮ ਮਾਨ, ਵੱਡੀਆਂ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਕਰਨਗੇ ਬੈਠਕਾਂ

ਨੀਦਰਲੈਂਡ ਦੇ ਦੌਰੇ 'ਤੇ ਸੀਐਮ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਿਵੇਸ਼ ਨੂੰ ਹੁਲਾਰਾ ਦੇਣ ਦੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਨੀਦਰਲੈਂਡ ਪਹੁੰਚੇ ਹਨ। ਉਨ੍ਹਾਂ ਦੇ ਨੀਦਰਲੈਂਡ ਪਹੁੰਚਣ ‘ਤੇ ਭਾਰਤ ਦੇ ਰਾਜਦੂਤ ਕੁਮਾਰ ਤੁਹਿਨ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਦੌਰੇ ਨੂੰ ਪੰਜਾਬ’ ਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਇਸ ਦੌਰੇ ਦੌਰਾਨ, ਮੁੱਖ ਮੰਤਰੀ ਨੀਦਰਲੈਂਡ ਦੀਆਂ ਵੱਡੀਆਂ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਕਈ ਮਹੱਤਵਪੂਰਨ ਮੀਟਿੰਗਾਂ ‘ਚ ਹਿੱਸਾ ਲੈਣਗੇ। ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਪੰਜਾਬ ਦੇ ਅੰਦਰ ਉਦਯੋਗਿਕ ਤੇ ਵਪਾਰਕ ਖੇਤਰਾਂ ‘ਚ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨਿਵੇਸ਼ਕਾਂ ਨੂੰ ਪਿਛਲੇ ਚਾਰ ਸਾਲਾਂ ਦੌਰਾਨ ਸੂਬਾ ਸਰਕਾਰ ਦੁਆਰਾ ਲਾਗੂ ਕੀਤੀਆਂ ਗਈਆਂ ਉਦਯੋਗ-ਪੱਖੀ ਨੀਤੀਆਂ ਤੇ ਹੋਰ ਕਦਮਾਂ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰਨਗੇ। ਉਹ ਨਿਵੇਸ਼ਕਾਂ ਨੂੰ ਜਾਣਕਾਰੀ ਦੇਣਗੇ ਕਿ ਪੰਜਾਬ ਨਿਵੇਸ਼ ਲਈ ਇੱਕ ਅਨੁਕੂਲ ਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰਦਾ ਹੈ।

ਸਰਕਾਰ ਦਾ ਮੰਨਣਾ ਹੈ ਕਿ ਅਜਿਹੇ ਅੰਤਰਰਾਸ਼ਟਰੀ ਦੌਰੇ ਸੂਬੇ ‘ਚ ਨਵੇਂ ਉਦਯੋਗਾਂ ਦੀ ਸਥਾਪਨਾ, ਰੁਜ਼ਗਾਰ ਦੇ ਮੌਕੇ ਵਧਾਉਣ ਤੇ ਆਰਥਿਕ ਵਿਕਾਸ ਨੂੰ ਤੇਜ਼ ਕਰਨ ਵੱਲ ਲੈ ਜਾਣਗੇ।

Follow Us