Sidhu on CM Maan Security: ਸੁਰੱਖਿਆ ‘ਤੇ CM ਭਗਵੰਤ ਮਾਨ ਦੀ ਕੇਂਦਰ ਨੂੰ ਨਾ, ਸਿੱਧੂ ਬੋਲੇ- ਡਰਾਮਾ ਬੰਦ ਕਰੋ

Published: 

02 Jun 2023 22:21 PM

ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਸੀਐਮ ਮਾਨ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਸੀਐਮ ਦੀ ਸੁਰੱਖਿਆ 'ਚ 1000 ਤੋਂ ਵੱਧ ਸੁਰੱਖਿਆ ਕਮਾਂਡੋ ਤਾਇਨਾਤ ਹਨ, ਜੋ ਕਿ 10 ਜ਼ੈੱਡ ਪਲੱਸ ਸੁਰੱਖਿਆ ਦੇ ਬਰਾਬਰ ਹੈ।

Sidhu on CM Maan Security: ਸੁਰੱਖਿਆ ਤੇ CM ਭਗਵੰਤ ਮਾਨ ਦੀ ਕੇਂਦਰ ਨੂੰ ਨਾ, ਸਿੱਧੂ ਬੋਲੇ- ਡਰਾਮਾ ਬੰਦ ਕਰੋ

ਨਵਜੋਤ ਸਿੰਘ ਸਿੱਧੂ

Follow Us On

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਤੋਂ ਵਾਧੂ ਸੁਰੱਖਿਆ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਮੁੱਖ ਮੰਤਰੀ ਦੇ ਇਸ ਇਨਕਾਰ ਨੂੰ ਵਿਰੋਧੀ ਪਾਰਟੀਆਂ ਨੇ ਸਿਆਸਤ ਕਰਾਰ ਦਿੱਤਾ ਹੈ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਸੀਐਮ ਮਾਨ ‘ਤੇ ਨਿਸ਼ਾਨਾ ਸਾਧਦੇ ਹੋਏ ਇਸ ਨੂੰ ਬਹਾਨਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ 1000 ਤੋਂ ਵੱਧ ਕਮਾਂਡੋ ਸੀਐਮ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਕਰ ਰਹੇ ਹਨ। ਇਹ ਸਭ 10 Z ਪਲੱਸ ਤੋਂ ਵੱਧ ਸੁਰੱਖਿਆ ਦੇ ਬਰਾਬਰ ਹੈ।

ਸਿੱਧੂ ਨੇ ਸੀਐਮ ਮਾਨ ‘ਤੇ ਇਕ ਤੋਂ ਬਾਅਦ ਇਕ ਕਈ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਸੀਐਮ ਮਾਨ ਹੁਣ ਤੱਕ ਸਭ ਤੋਂ ਵੱਧ ਸੁਰੱਖਿਆ ਦੇ ਘੇਰੇ ਵਿੱਚ ਰਹਿਣ ਵਾਲੇ ਸੀ.ਐਮ ਹਨ। ਉਨ੍ਹਾਂ ਨੇ ਸੀ.ਐਮ ਮਾਨ ਨੂੰ ਆਪਣਾ ਇਹ ਡਰਾਮਾ ਬੰਦ ਕਰਨ ਲਈ ਕਿਹਾ ਹੈ ਅਤੇ ਕਿਹਾ ਹੈ ਕਿ ਕੀ ਉਹ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ ਜਾਂ ਫਿਰ ਇਸ ਮਾਮਲੇ ਨੂੰ ਅਦਾਲਤ ‘ਚ ਲਿਜਾਣਾ ਚਾਹੁੰਦੇ ਹਨ ਤਾਂ ਜੋ ਦੂਜਿਆਂ ਦੀ ਸੁਰੱਖਿਆ ਨੂੰ ਘੱਟ ਕੀਤਾ ਜਾ ਸਕੇ। ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਹਵਾਲਾ ਦਿੰਦਿਆਂ ਸਿੱਧੂ ਨੇ ਕਿਹਾ ਹੈ ਕਿ ਮੁੱਖ ਮੰਤਰੀ ਦਾ ਹੰਕਾਰ ਬਹੁਤ ਵੱਡਾ ਹੈ, ਉਨ੍ਹਾਂ ਨੇ ਮੂਸੇਵਾਲਾ ਦੇ ਕਤਲ ਤੋਂ ਕੁਝ ਨਹੀਂ ਸਿੱਖਿਆ।

ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਵਿੱਚ ਤਾਜ਼ਾ ਅੰਮ੍ਰਿਤਪਾਲ ਸਿੰਘ ਕੇਸ ਤੋਂ ਬਾਅਦ ਕੇਂਦਰੀ ਏਜੰਸੀਆਂ ਵੱਲੋਂ ਵਾਧੂ ਸੁਰੱਖਿਆ ਦੀ ਲੋੜ ਦੱਸੀ ਗਈ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਫੈਸਲਾ ਲਿਆ ਕਿ ਸੀਐਮ ਮਾਨ ਨੂੰ ਵਾਧੂ ਸੁਰੱਖਿਆ ਦਿੱਤੀ ਜਾਵੇ। ਕੇਂਦਰ ਨੇ ਮੁੱਖ ਮੰਤਰੀ ਮਾਨ ਨੂੰ ਸੀਆਰਪੀਐਫ ਦੇ 55 ਵਾਧੂ ਜਵਾਨਾਂ ਦੀ ਸੁਰੱਖਿਆ ਦੀ ਪੇਸ਼ਕਸ਼ ਕੀਤੀ ਸੀ। ਹਾਲਾਂਕਿ ਇਸ ਮਾਮਲੇ ‘ਚ ਸੀਐੱਮ ਮਾਨ ਨੇ ਕਿਹਾ ਸੀ ਕਿ ਸੂਬੇ ਅਤੇ ਕੇਂਦਰ ਦੀ ਦੋਹਰੀ ਸੁਰੱਖਿਆ ਕਾਰਨ ਸਮੱਸਿਆ ਆ ਸਕਦੀ ਹੈ। ਕਿਉਂਕਿ ਇਨ੍ਹਾਂ ਦੋਵਾਂ ਦੇ ਹੀ ਕਮਾਂਡ ਵੱਖਰੇ ਹੋਣਗੇ।

ਸਿੱਧੂ ਦੇ ਸੀਐੱਮ ਮਾਨ ‘ਤੇ ਤਿੱਖੇ ਹਮਲੇ

ਇਸ ਪੂਰੇ ਮਾਮਲੇ ‘ਚ ਸਿੱਧੂ ਨੇ ਸੀ.ਐਮ ਮਾਨ ਨੂੰ ਕੋਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਉਹ ਹਨ, ਜਿਨ੍ਹਾਂ ਨੇ ਸਹੁੰ ਚੁੱਕਣ ਤੋਂ ਬਾਅਦ ਸੂਬੇ ‘ਚੋਂ ਵੀ.ਆਈ.ਪੀ ਕਲਚਰ ਨੂੰ ਖਤਮ ਕਰਨ ਲਈ ਕਿਹਾ ਸੀ ਅਤੇ ਸੁਰੱਖਿਆ ਘੇਰਾ 95 ਫੀਸਦੀ ਤੱਕ ਘਟਾਉਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਹੁਣ ਪੂਰਾ ਪੰਜਾਬ ਸੀਐਮ ਮਾਨ ਦੇ ਕਦੇ ਨਾ ਖਤਮ ਹੋਣ ਵਾਲੇ ਕਾਫਲੇ ਨੂੰ ਦੇਖ ਰਿਹਾ ਹੈ। ਸਿੱਧੂ ਨੇ ਆਪਣੇ ਬਿਆਨ ‘ਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ‘ਤੇ ਵੀ ਹਮਲਾ ਬੋਲਿਆ ਹੈ।

ਸਿੱਧੂ ਨੇ ਕਿਹਾ ਕਿ ਤੁਹਾਡੇ ਬੌਸ ਨੇ ਆਪਣੇ ਘਰ ਦੀ ਮੁਰੰਮਤ ‘ਤੇ 100 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਹਨ, ਜਦਕਿ ਸੀਐਮ ਮਾਨ ਪੰਜਾਬ ਦੇ ਵਸੀਲਿਆਂ ਨੂੰ ਦਿੱਲੀ ਵਿੱਚ ਬੈਠੇ ਬੌਸ ਅਤੇ ਉਨ੍ਹਾਂ ਦੇ ਪਰਿਵਾਰ ਦੀ ਸਹੂਲਤ ਲਈ ਵਰਤ ਰਹੇ ਹਨ। ਇਸ ਦੌਰਾਨ ਉਨ੍ਹਾਂ ਸਵਾਲ ਉਠਾਇਆ ਹੈ ਕਿ ਇਹ ਰਾਜਸ਼ਾਹੀ ਹੈ ਜਾਂ ਲੋਕਤੰਤਰ?

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version