ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ਤੇ, ਪੇਂਡੂ ਲਿੰਕ ਸੜਕਾਂ ਦਾ ਕਰਨਗੇ ਉਦਘਾਟਨ, ਬਿਕਰੌਰ ਵਿੱਚ ਰੱਖਣਗੇ ਕਾਲਜ ਦਾ ਨੀਂਹ ਪੱਥਰ

Updated On: 

18 Jan 2026 07:45 AM IST

CM Bhagwant Mann in Amritsar Today: ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਲੋਕ ਭਲਾਈ ਦੇ ਕੰਮਾਂ ਵਿੱਚ ਰੁੱਝੇ ਰਹਿੰਦੇ ਹਨ। ਉਨ੍ਹਾਂ ਨੇ ਹੁਣ ਤੱਕ ਪੰਜਾਬ ਵਿੱਚ ਕਈ ਵੱਡੇ ਪ੍ਰੋਜੈਕਟਾਂ ਦਾ ਨਿਰਮਾਮ ਕਰਵਾਇਆ ਹੈ। ਖਾਸ ਕਰਕੇ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਉਨ੍ਹਾਂ ਨੇ ਕਈ ਵੱਡੇ ਫੈਸਲੇ ਲਏ ਹਨ। ਇੱਕ ਵਾਰ ਮੁੜ ਤੋਂ ਅੰਮ੍ਰਿਤਸਰ ਦੇ ਸਰੱਹਦੀ ਪਿੰਡ ਵਿੱਚ ਕਾਲਜ ਦੀ ਉਸਾਰੀ ਹੋਣ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ਤੇ, ਪੇਂਡੂ ਲਿੰਕ ਸੜਕਾਂ ਦਾ ਕਰਨਗੇ ਉਦਘਾਟਨ, ਬਿਕਰੌਰ ਵਿੱਚ ਰੱਖਣਗੇ ਕਾਲਜ ਦਾ ਨੀਂਹ ਪੱਥਰ

ਪੁਰਾਣੀ ਤਸਵੀਰ

Follow Us On

ਮੁੱਖ ਮੰਤਰੀ ਭਗਵੰਤ ਮਾਨ ਅੱਜ (ਐਤਵਾਰ) ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਵਿੱਚ ਦਾਣਾ ਮੰਡੀ ਵਿਖੇ ਪੇਂਡੂ ਲਿੰਕ ਸੜਕਾਂ ਦਾ ਉਦਘਾਟਨ ਕਰਨਗੇ। ਇਨ੍ਹਾਂ ਪੇਂਡੂ ਲਿੰਕ ਸੜਕਾਂ ਦੇ ਖੁੱਲ੍ਹਣ ਨਾਲ ਆਲੇ-ਦੁਆਲੇ ਦੇ ਪਿੰਡਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮਿਲਣਗੀਆਂ, ਜਿਸ ਨਾਲ ਆਮ ਲੋਕਾਂ ਨੂੰ ਰਾਹਤ ਮਿਲੇਗੀ।

ਬਿਕਰੌੜ ਵਿੱਚ ਕਾਲਜ ਦਾ ਨੀਂਹ ਪੱਥਰ ਰੱਖਣਗੇ

ਕੱਲ੍ਹ (19 ਜਨਵਰੀ), ਮੁੱਖ ਮੰਤਰੀ ਪਾਕਿਸਤਾਨ ਸਰਹੱਦ ਨਾਲ ਲੱਗਦੇ ਪੰਜਾਬ ਦੇ ਸਰਹੱਦੀ ਪਿੰਡ ਬਿਕਰੌਰ ਦਾ ਦੌਰਾ ਕਰਨਗੇ। ਉਹ ਲਗਭਗ 15 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਕਾਲਜ ਦਾ ਨੀਂਹ ਪੱਥਰ ਰੱਖਣਗੇ। ਇਸ ਸਬੰਧ ਵਿੱਚ, ਅਜਨਾਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਕਾਲਜ ਦੀ ਉਸਾਰੀ ਆਜ਼ਾਦੀ ਤੋਂ ਬਾਅਦ ਇੱਕ ਮਹੱਤਵਪੂਰਨ ਮੰਗ ਰਹੀ ਹੈ, ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਇਸਨੂੰ ਪੂਰਾ ਕਰਨ ਲਈ ਤਿਆਰ ਹੈ।

ਉਨ੍ਹਾਂ ਕਿਹਾ ਕਿ ਇਸ ਕਾਲਜ ਦੀ ਉਸਾਰੀ ਸਰਹੱਦੀ ਖੇਤਰ ਵਿੱਚ ਰਹਿਣ ਵਾਲੇ ਮਿਹਨਤੀ ਪਰਿਵਾਰਾਂ ਦੇ ਬੱਚਿਆਂ ਨੂੰ ਉੱਚ ਸਿੱਖਿਆ ਦੇ ਬਿਹਤਰ ਮੌਕੇ ਪ੍ਰਦਾਨ ਕਰੇਗੀ। ਉਨ੍ਹਾਂ ਨੇ ਬਿਕਰੌਰ ਪੰਚਾਇਤ ਵੱਲੋਂ 15 ਏਕੜ ਜ਼ਮੀਨ ਦੇ ਮੁਫ਼ਤ ਦਾਨ ਨੂੰ ਸ਼ਲਾਘਾਯੋਗ ਕਦਮ ਦੱਸਿਆ। ਕਾਲਜ ਦੇ ਖੁੱਲ੍ਹਣ ਨਾਲ ਇਲਾਕੇ ਦੇ ਬੱਚਿਆਂ ਦੇ ਭਵਿੱਖ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ।