ਸੁਖਪਾਲ ਖਹਿਰਾ ਦੀਆਂ ਵਧੀਆਂ ਮੁਸ਼ਕਲਾਂ, CM ਦੇ OSD ਨੇ ਦਾਇਰ ਕੀਤਾ ਮਾਣਹਾਨੀ ਦਾ ਕੇਸ
Sukhpal Khaira Defamation: ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਨੇ ਖਹਿਰਾ ਖ਼ਿਲਾਫ਼ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਖਹਿਰਾ ਨੇ ਉਨ੍ਹਾਂ ਵਿਰੁੱਧ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾਏ ਹਨ। ਜਦੋਂ ਕਿ ਸੁਖਪਾਲ ਖਹਿਰਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਦੀ ਸੁਣਵਾਈ 11 ਅਗਸਤ ਨੂੰ ਹੋਵੇਗੀ।
ਸੁਖਪਾਲ ਸਿੰਘ ਖਹਿਰਾ
ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਨੇ ਖਹਿਰਾ ਖ਼ਿਲਾਫ਼ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਖਹਿਰਾ ਨੇ ਉਨ੍ਹਾਂ ਵਿਰੁੱਧ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾਏ ਹਨ। ਜਦੋਂ ਕਿ ਸੁਖਪਾਲ ਖਹਿਰਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਦੀ ਸੁਣਵਾਈ 11 ਅਗਸਤ ਨੂੰ ਹੋਵੇਗੀ।
CM ਮਾਨ ਦੇ OSD ਰਾਜਬੀਰ ਸਿੰਘ ਨੇ 5 ਦਿਨ ਪਹਿਲਾਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਸੀ। ਇਸ ‘ਚ 72 ਘੰਟਿਆਂ ਦੇ ਅੰਦਰ ਜਨਤਕ ਤੇ ਲਿਖਤੀ ਮੁਆਫ਼ੀ ਮੰਗਣ ਦੀ ਮੰਗ ਕੀਤੀ ਸੀ। ਰਾਜਬੀਰ ਸਿੰਘ ਦਾ ਕਹਿਣਾ ਹੈ ਕਿ ਖਹਿਰਾ ਨੇ ਉਨ੍ਹਾਂ ਖਿਲਾਫ਼ ਝੂਠੇ, ਬੇਬੁਨਿਆਦ ਤੇ ਮਨਘੜਤ ਇਲਜ਼ਾਮ ਲਗਾਏ ਸਨ। ਇਸ ਨਾਲ ਉਨ੍ਹਾਂ ਦੇ ਅਕਸ ਨੂੰ ਨੁਕਸਾਨ ਪਹੁੰਚਿਆ ਹੈ।
ਉਨ੍ਹਾਂ ਨੇ ਚੇਤਾਵਨੀ ਦਿੱਤੀ ਸੀ ਕਿ ਜੇਕਰ ਸੋਮਵਾਰ ਤੱਕ ਮੁਆਫ਼ੀ ਨਾ ਮੰਗੀ ਤਾਂ ਉਹ ਕਾਨੂੰਨੀ ਕਾਰਵਾਈ ਕਰ ਦੇਣਗੇ। ਇਹ ਮਾਮਲਾ ਅਜਿਹੇ ਸਮੇਂ ‘ਚ ਸਾਹਮਣੇ ਆਇਆ ਹੈ ਜਦੋਂ ਖਹਿਰਾ ਲਗਾਤਾਰ AAP ਸਰਕਾਰ ਤੇ CM ਮਾਨ ‘ਤੇ ਨਿਸ਼ਾਨੇ ਸਾਧ ਰਹੇ ਹਨ।
AAP ਵਿੱਚ ਵੀ ਰਹਿ ਚੁੱਕੇ ਹਨ ਖਹਿਰਾ
ਸੁਖਪਾਲ ਸਿੰਘ ਖਹਿਰਾ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਵਿੱਚੋਂ ਇੱਕ ਹਨ। ਉਹ ਕਾਂਗਰਸ ਦੀ ਟਿਕਟ ‘ਤੇ ਭੁਲੱਥ ਤੋਂ ਵਿਧਾਇਕ ਰਹਿ ਚੁਣੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ 2024 ਵਿੱਚ ਕਾਂਗਰਸ ਦੀ ਟਿਕਟ ‘ਤੇ ਸੰਗਰੂਰ ਤੋਂ ਲੋਕ ਸਭਾ ਚੋਣ ਲੜੀ, ਪਰ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ ਸੀ। ਉਹ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ‘ਚ ਰਹੇ ਹਨ। ਇੰਨਾ ਹੀ ਨਹੀਂ, ਉਨ੍ਹਾਂ ਨੇ 2017 ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਜਿੱਤੀ ਸੀ। ਇਸ ਤੋਂ ਬਾਅਦ ਉਹ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਵੀ ਰਹੇ ਹਨ। ਉਨ੍ਹਾਂ ਨੂੰ 2015 ਵਿੱਚ, ਪੰਜਾਬ ਪੁਲਿਸ ਨੇ ਇੱਕ ਡਰੱਗ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ। ਇਸ ਦੇ ਨਾਲ ਹੀ, ਈਡੀ ਨੇ ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਮਾਮਲਾ ਵੀ ਦਰਜ ਕੀਤਾ ਹੈ।
