CM ਭਗਵੰਤ ਮਾਨ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਦੁਰਗਿਆਣਾ ਮੰਦਿਰ ਵਿਖੇ ਵੀ ਮੱਥਾ ਟੇਕਿਆ | Cm Bhagwant Mann Paid Obeisance at Sri Harmandir Sahib Along with Family know in Punjabi Punjabi news - TV9 Punjabi

CM ਭਗਵੰਤ ਮਾਨ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਦੁਰਗਿਆਣਾ ਮੰਦਿਰ ਵਿਖੇ ਵੀ ਮੱਥਾ ਟੇਕਿਆ

Published: 

26 Apr 2024 16:51 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ 10.50 ਵਜੇ ਆਪਣੀ ਪਤਨੀ ਅਤੇ ਨਵਜੰਮੀ ਬੇਟੀ ਨਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਰ ਵੀ ਮੱਥਾ ਟੇਕਣ ਗਏ। ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੇ ਮਹੀਨੇ ਪ੍ਰਮਾਤਮਾ ਨੇ ਉਨ੍ਹਾਂ ਨੂੰ ਬੇਟੀ ਦੀ ਬਖਸ਼ਿਸ਼ ਕੀਤੀ ਹੈ।

CM ਭਗਵੰਤ ਮਾਨ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਦੁਰਗਿਆਣਾ ਮੰਦਿਰ ਵਿਖੇ ਵੀ ਮੱਥਾ ਟੇਕਿਆ

CM ਭਗਵੰਤ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Follow Us On

ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਅਤੇ ਨਵਜੰਮੀ ਬੇਟੀ ਨਿਆਮਤ ਨਾਲ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸੀਐਮ ਮਾਨ ਸਵੇਰੇ 10.50 ਵਜੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੇ ਮਹੀਨੇ ਪ੍ਰਮਾਤਮਾ ਨੇ ਉਨ੍ਹਾਂ ਨੂੰ ਬੇਟੀ ਦੀ ਬਖਸ਼ਿਸ਼ ਕੀਤੀ ਹੈ।

ਅੱਜ ਮੈਂ ਪਹਿਲੀ ਵਾਰ ਆਪਣੀ ਧੀ ਨੂੰ ਘਰੋਂ ਕੱਢ ਕੇ ਲਿਆਇਆ ਹਾਂ, ਇਸ ਲਈ ਸਭ ਤੋਂ ਪਹਿਲਾਂ ਮੈਂ ਉਸ ਨੂੰ ਰੱਬ ਦੇ ਘਰ ਲੈ ਕੇ ਆਇਆ ਹਾਂ। ਮੈਂ ਆਪਣੇ ਪਰਿਵਾਰ, ਧੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਅਜਿਹਾ ਪ੍ਰਮਾਤਮਾ ਅੱਗੇ ਇਸ ਲਈ ਕਰਦਾ ਹਾਂ ਤਾਂ ਜੋ ਪ੍ਰਮਾਤਮਾ ਨੇ ਮੈਨੂੰ ਜੋ ਸੇਵਾ ਬਖਸ਼ੀ ਹੈ, ਉਸ ਨੂੰ ਚੰਗੀ ਤਰ੍ਹਾਂ ਪੂਰਾ ਕਰ ਸਕਾਂ।

ਇਸ ਤੋਂ ਬਾਅਦ ਮੁੱਖ ਮੰਤਰੀ ਵੀ ਆਪਣੀ ਧੀ ਅਤੇ ਪਤਨੀ ਦੇ ਨਾਲ ਸ਼੍ਰੀ ਦੁਰਗਨਾ ਤੀਰਥ ਮੱਥਾ ਟੇਕਣ ਪਹੁੰਚੇ ਅਤੇ ਠਾਕੁਰ ਜੀ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਦੁਰਗਿਆਣਾ ਮੰਦਿਰ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਅਤੇ ਸਕੱਤਰ ਅਰੁਣ ਖੰਨਾ ਵੱਲੋਂ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੀ ਮਾਤਾ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੀ ਮੌਜੂਦ ਸਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਣੇ ਭਗਵਾਨ ਵਾਲਮੀਕੀ ਤੀਰਥ ਮੱਥਾ ਟੇਕਣ ਲਈ ਪੁੱਜੇ।

ਸੀਐਮ ਮਾਨ ਦੀ ਬੇਟੀ ਨਿਆਮਤ ਕੌਰ ਮਾਨ ਦਾ ਜਨਮ 28 ਮਾਰਚ ਨੂੰ ਹੋਇਆ ਸੀ। ਭਗਵੰਤ ਸਿੰਘ ਮਾਨ ਵੀਰਵਾਰ ਨੂੰ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਰੋਡ ਸ਼ੋਅ ਕਰਨ ਪਹੁੰਚੇ ਸਨ।

ਇਹ ਵੀ ਪੜ੍ਹੋ: ਅੰਮ੍ਰਿਤਸਰ ਚ ਸੀਐਮ ਮਾਨ ਦਾ ਰੋਡ ਸ਼ੋਅ, AAP ਉਮੀਦਵਾਰ ਕੁਲਦੀਪ ਧਾਲੀਵਾਲ ਦੇ ਹੱਕ ਵਿੱਚ ਕੀਤਾ ਪ੍ਰਚਾਰ

Exit mobile version