AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮੁੱਖ ਮੰਤਰੀ ਮਾਨ ਅੱਜ ਕਰਨਗੇ ਪ੍ਰੈੱਸ ਕਾਨਫਰੰਸ, ਖੇਤੀਬਾੜੀ ਤੇ ਸਿੰਚਾਈ ਮੰਤਰੀ ਰਹਿਣਗੇ ਮੌਜੂਦ; ਹੋ ਸਕਦਾ ਹੈ ਕੋਈ ਐਲਾਨ

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ 16 ਮਾਰਚ ਨੂੰ ਆਪਣੀ ਸਰਕਾਰ ਦੇ 4 ਸਾਲ ਪੂਰੇ ਹੋ ਜਾਣ 'ਤੇ ਪ੍ਰੈੱਸ ਕਾਨਫਰੰਸ ਕੀਤੀ ਸੀ। ਉਨ੍ਹਾਂ ਨੇ ਇਸ ਦੌਰਾਨ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਸੀ। ਉਨ੍ਹਾਂ ਨੇ ਸਰਕਾਰ ਦੀਆਂ ਉਪਲੱਬਧੀਆਂ ਗਿਣਾਉਂਦੇ ਹੋਏ ਦਾਅਵਾ ਕੀਤਾ ਕਿ ਸਰਕਾਰ ਨੇ ਆਪਣੀਆਂ ਸਾਰੀਆਂ ਹੀ ਗਾਰੰਟੀਆਂ 4 ਸਾਲਾਂ 'ਚ ਹੀ ਪੂਰੀਆਂ ਕਰ ਦਿੱਤੀਆਂ ਹਨ।

ਮੁੱਖ ਮੰਤਰੀ ਮਾਨ ਅੱਜ ਕਰਨਗੇ ਪ੍ਰੈੱਸ ਕਾਨਫਰੰਸ, ਖੇਤੀਬਾੜੀ ਤੇ ਸਿੰਚਾਈ ਮੰਤਰੀ ਰਹਿਣਗੇ ਮੌਜੂਦ; ਹੋ ਸਕਦਾ ਹੈ ਕੋਈ ਐਲਾਨ
ਮੁੱਖ ਮੰਤਰੀ ਮਾਨ ਅੱਜ ਕਰਨਗੇ ਪ੍ਰੈੱਸ ਕਾਨਫਰੰਸ
tv9-punjabi
| Updated On: 18 Mar 2026 11:51 AM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ਵਿਖੇ ਅੱਜ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਇਸ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨਾਲ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਮੌਜੂਦ ਰਹਿਣਗੇ। ਪ੍ਰੈੱਸ ਕਾਨਫਰੰਸ ਕਿਸ ਮੁੱਦੇ ਨੂੰ ਲੈ ਕੇ ਹੋਵੇਗੀ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ। ਸੀਐਮ ਮਾਨ ਦੀ ਕੁਝ ਹੀ ਦਿਨਾਂ ‘ਚ ਹੀ ਦੂਜੀ ਪ੍ਰੈਸ ਕਾਨਫਰੰਸ ਹੈ। ਇਸ ਦੌਰਾਨ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਕੋਈ ਵੱਡਾ ਐਲਾਨ ਕਰ ਸਕਦੇ ਹਨ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ 16 ਮਾਰਚ ਨੂੰ ਆਪਣੀ ਸਰਕਾਰ ਦੇ 4 ਸਾਲ ਪੂਰੇ ਹੋ ਜਾਣ ‘ਤੇ ਪ੍ਰੈੱਸ ਕਾਨਫਰੰਸ ਕੀਤੀ ਸੀ। ਉਨ੍ਹਾਂ ਨੇ ਇਸ ਦੌਰਾਨ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਸੀ। ਉਨ੍ਹਾਂ ਨੇ ਸਰਕਾਰ ਦੀਆਂ ਉਪਲੱਬਧੀਆਂ ਗਿਣਾਉਂਦੇ ਹੋਏ ਦਾਅਵਾ ਕੀਤਾ ਕਿ ਸਰਕਾਰ ਨੇ ਆਪਣੀਆਂ ਸਾਰੀਆਂ ਹੀ ਗਾਰੰਟੀਆਂ 4 ਸਾਲਾਂ ‘ਚ ਹੀ ਪੂਰੀਆਂ ਕਰ ਦਿੱਤੀਆਂ ਤੇ ਆਉਣ ਵਾਲੀਆਂ ਸਕੀਮਾਂ ਪੰਜਾਬ ਵਾਸੀਆਂ ਦੇ ਲਈ ਬੋਨਸ ਹੋਣਗੀਆਂ। ਅੱਜ ਦੀ ਪ੍ਰੈੱਸ ਕਾਨਫਰੰਸ ਦੌਰਾਨ ਉਮੀਦ ਕੀਤੀ ਜਾ ਰਹੀ ਹੈ ਕਿ ਸੀਐਮ ਕੋਈ ਵੱਡਾ ਐਲਾਨ ਕਰ ਸਕਦੇ ਹਨ।

ਇਸ ਦੇ ਨਾਲ ਹੀ 16 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਖਿਰੀ ਦਿਨ ਸੀ। ਦੱਸ ਦੇਈਏ ਕਿ ਇਹ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦਾ ਆਖਿਰੀ ਬਜਟ ਵੀ ਸੀ। ਪੰਜਾਬ ‘ਚ ਅਗਲੇ ਸਾਲ ਯਾਨੀ ਕਿ 2027 ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਬਜਟ ਸੈਸ਼ਨ ਦੌਰਾਨ ਪੰਜਾਬ ਸਰਕਾਰ ਨੇ ਮਹਿਲਾਵਾਂ ਦੇ ਲਈ 1000 ਰੁਪਏ, ਜਦਕਿ ਐਸਸੀ ਮਹਿਲਾਵਾਂ ਦੇ ਲਈ 1500 ਪ੍ਰਤੀ ਮਹੀਨਾਂ “ਮਾਵਾਂ ਧੀਆਂ ਸਤਿਕਾਰ ਯੋਜਨਾ” ਦਾ ਐਲਾਨ ਕੀਤਾ ਸੀ। ਸਰਕਾਰ ਦਾ ਕਹਿਣਾ ਸੀ ਕਿ ਇਸ ਸਕੀਮ ਦੇ ਨਾਲ ਆਮ ਆਦਮੀ ਪਾਰਟੀ ਨੇ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ।

Follow Us
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ...
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ...
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...