AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੰਦੋਲਨ ‘ਤੇ ਬੋਲੇ CM ਮਾਨ, ਕਿਹਾ- ਕੇਂਦਰ ਨਹੀਂ ਸੁਣ ਰਿਹਾ ਕਿਸਾਨਾਂ ਦੀ ਗੱਲ

CM Bhagwant Mann Press Conference: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਗੱਲ ਨਹੀਂ ਬਣੀ। ਉਨ੍ਹਾਂ ਕਿਹਾ ਕਿ ਉਹ ਮੀਡਿਓਕਰ ਹਨ ਅਤੇ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਤੋਂ ਹਨ। ਦੇਸ਼ ਇੱਕ ਵਾਰ ਚੋਣ ਚ ਚਲਾ ਗਿਆ, ਪਰ ਕੇਂਦਰ ਨੇ ਮੁੜ ਗੱਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ।

ਅੰਦੋਲਨ 'ਤੇ ਬੋਲੇ CM ਮਾਨ, ਕਿਹਾ- ਕੇਂਦਰ ਨਹੀਂ ਸੁਣ ਰਿਹਾ ਕਿਸਾਨਾਂ ਦੀ ਗੱਲ
ਮੁੱਖ ਮੰਤਰੀ ਭਗਵੰਤ ਮਾਨ
amanpreet-kaur
| Updated On: 02 Jan 2025 18:03 PM IST

CM Bhagwant Mann Press Conference: ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨ ਅੰਦੋਲਨ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਉਹ ਕੇਂਦਰ ਅਤੇ ਕਿਸਾਨਾਂ ਵਿਚਾਲੇ ਪੁਲ ਦਾ ਕੰਮ ਕਰਨ ਦੀ ਕੋਸ਼ੀਸ ਕਰ ਰਹੇ ਹਨ ਪਰ ਕੇਂਦਰ ਦੀ ਮੋਦੀ ਸਰਕਾਰ ਸੁਣ ਰਹੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸਾਨ ਮੋਰਚਾ ਪਿਛਲੇ ਸਾਲ ਫਰਵਰੀ ਤੋਂ ਚੱਲ ਰਿਹਾ ਹੈ। 26 ਸੈਕਟਰਾਂ ਵਿੱਚ ਕਿਸਾਨ ਮੋਰਚੇ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਗੱਲ ਨਹੀਂ ਬਣੀ। ਉਨ੍ਹਾਂ ਕਿਹਾ ਕਿ ਉਹ ਮੀਡਿਓਕਰ ਹਨ ਅਤੇ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਤੋਂ ਹਨ। ਦੇਸ਼ ਇੱਕ ਵਾਰ ਚੋਣ ਚ ਚਲਾ ਗਿਆ, ਪਰ ਕੇਂਦਰ ਨੇ ਮੁੜ ਗੱਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ।

ਕੇਂਦਰ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨ ਨੂੰ ਵਾਪਸ ਲੈਣ ਦੀ ਗੱਲ ਤਾਂ ਦੂਰ ਦੀ ਗੱਲ ਹੈ, ਪਰ ਕੇਂਦਰ ਨੇ ਹੁਣ ਮੁੜ ਉਹੀ ਕਾਨੂੰਨ ਲਿਆਉਣ ਦੀ ਗੱਲ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲਗਾਤਾਰ ਮਰਨ ਵਰਤ ‘ਤੇ ਹਨ, ਪਰ ਕੋਈ ਵੀ ਉਨ੍ਹਾਂ ਦੀ ਸੰਭਾਲ ਨਹੀਂ ਕਰ ਰਿਹਾ।

ਸੀਐਮ ਮਾਨ ਨੇ ਕਿਹਾ ਕਿ ਸਾਰਿਆਂ ਦੀ ਮੰਗ ਇੱਕੋ ਹੀ ਹੈ, ਪਰ ਮੇਰਾ ਸਵਾਲ ਹੈ ਕਿ ਕੇਂਦਰ ਆਪਣੀ ਜ਼ਿੰਮੇਵਾਰੀ ਕਿਉਂ ਨਹੀਂ ਨਿਭਾ ਰਿਹਾ। ਉਨ੍ਹਾਂ ਦੱਸਿਆ ਕਿ ਡੱਲੇਵਾਲ ਦੀ ਦੇਖਭਾਲ ਲਈ 5 ਡਾਕਟਰਾਂ ਦੀ ਟੀਮ ਉੱਥੇ ਤਾਇਨਾਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਚਾਹੁੰਦਾ ਹੈ ਕਿ ਕਿਸਾਨਾਂ ਨੂੰ ਉਥੋਂ ਹਟਾਇਆ ਜਾਵੇ, ਪਰ ਜਦੋਂ ਉਹ ਕੁਝ ਗਲਤ ਨਹੀਂ ਕਰ ਰਹੇ ਤਾਂ ਕਿਉਂ ਉਠਾਇਆ ਜਾਵੇਗਾ। ਕੇਂਦਰ ਸਰਕਾਰ ਚਾਹੇ ਕੁਝ ਵੀ ਕਰ ਸਕਦੀ ਹੈ, ਪਰ ਉਹ ਕੁਝ ਨਹੀਂ ਕਰ ਰਹੀ।

ਮੰਡੀਕਰਨ ਨੂੰ ਖ਼ਤਮ ਨਹੀਂ ਹੋਣ ਦੇਵੇਗੀ ਪੰਜਾਬ ਸਰਕਾਰ

ਉਨ੍ਹਾਂ ਕਿਹਾ ਕਿ ਭਾਜਪਾ ਹਰ ਮੁੱਦੇ ‘ਤੇ ਕਹਿ ਰਹੀ ਹੈ ਕਿ ਪੰਜਾਬ ਸਰਕਾਰ ਨਾਲ ਗੱਲ ਕਰੋ, ਪੰਜਾਬ ਸਰਕਾਰ ਇਸ ਦਾ ਹੱਲ ਕਰੇ। ਪਰ ਅਸੀਂ ਉਨ੍ਹਾਂ ਨਾਲ ਗੱਲ ਕਰ ਰਹੇ ਹਾਂ, ਮੁੱਦਾ ਕੇਂਦਰ ਦਾ ਹੈ। ਪੰਜਾਬ ਅਤੇ ਹਰਿਆਣਾ ਵਿੱਚ ਮਾਰਕੀਟਿੰਗ ਸਭ ਤੋਂ ਵਧੀਆ ਹੈ। ਇਸ ਲਈ ਅਸੀਂ ਪੰਜਾਬ ਵਿੱਚ ਮੰਡੀਕਰਨ ਨੂੰ ਕਦੇ ਵੀ ਖਤਮ ਨਹੀਂ ਕਰਾਂਗੇ।

Follow Us
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...