ਪੰਚਾਇਤੀ ਚੋਣਾਂ ਬਾਰੇ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਜਾਣੋਂ ਮੀਟਿੰਗ ਦੀ ਹਰ ਅਪਡੇਟ | cm bhagwant mann punjab cabinet taken big decision regarding Panchayat elections know full in punjabi Punjabi news - TV9 Punjabi

Punjab Cabinet Meeting: ਪੰਚਾਇਤੀ ਚੋਣਾਂ ਬਾਰੇ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਜਾਣੋਂ ਮੀਟਿੰਗ ਦੀ ਹਰ ਅਪਡੇਟ

Updated On: 

29 Aug 2024 14:28 PM

Cabinet Meeting: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਲਿਆ ਹੈ। ਉਹਨਾਂ ਨੇ ਦੱਸਿਆ ਕਿ ਕੈਬਨਿਟ ਦੇ ਸਾਹਮਣੇ 10 ਰਿਹਾਈ ਦੇ ਮਾਮਲੇ ਆਏ ਸਨ। ਜਿਨ੍ਹਾਂ ਤੇ ਵਿਚਾਰ ਕਰਨ ਤੋਂ ਬਾਅਦ ਅੱਧੇ ਤੋਂ ਜ਼ਿਆਦਾ ਅਪੀਲਾਂ ਨੂੰ ਰੱਦ ਕਰ ਦਿੱਤਾ ਗਿਆ ਅਤੇ ਕੁੱਝ ਕੈਦੀਆਂ ਨੂੰ ਰਿਹਾਈ ਦੇਣ ਦਾ ਫੈਸਲਾ ਲਿਆ ਗਿਆ ਹੈ।

Punjab Cabinet Meeting: ਪੰਚਾਇਤੀ ਚੋਣਾਂ ਬਾਰੇ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਜਾਣੋਂ ਮੀਟਿੰਗ ਦੀ ਹਰ ਅਪਡੇਟ

ਪੰਜਾਬ ਕੈਬਨਿਟ ਦੀ ਮੀਟਿੰਗ

Follow Us On

ਵਿਧਾਨ ਸਭਾ ਦੇ ਮਾਨਸੂਨ ਇਜਲਾਸ ਤੋਂ ਪਹਿਲਾਂ ਮੁੱਖਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਅਹਿਮ ਮੀਟਿੰਗ ਕੀਤੀ ਗਈ। ਇਸ ਬੈਠਕ ਵਿੱਚ ਹਰਪਾਲ ਚੀਮਾ ਅਤੇ ਅਮਨ ਅਰੋੜਾ ਸਮੇਤ ਬਾਕੀ ਕੈਬਨਿਟ ਮੰਤਰੀ ਸ਼ਾਮਿਲ ਹੋਏ। ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਵਿੱਚ ਪੰਚਾਇਤੀ ਚੋਣਾਂ ਤੋਂ ਇਲਾਵਾ ਕਈ ਹੋਰ ਅਹਿਮ ਮੁੱਦਿਆਂ ਤੇ ਵੀ ਚਰਚਾ ਹੋਈ।

ਕੈਬਨਿਟ ਵਿੱਚ ਪਹਿਲਾ ਫੈਸਲਾ ਪੰਜਾਬ ਵਿੱਚ PCS ਦੀਆਂ ਅਸਾਮੀਆਂ ਨੂੰ ਲੈਕੇ ਹੋਇਆ। ਜਿਸ ਦੇ ਅਨੁਸਾਰ ਪਹਿਲਾਂ PCS ਅਧਿਕਾਰੀਆਂ ਦੀਆਂ 310 ਅਸਾਮੀਆਂ ਸਨ, ਜਿਨ੍ਹਾਂ ਨੂੰ ਹੁਣ ਇਹ ਵਧਾ ਕੇ 369 ਅਸਾਮੀਆਂ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਨਵੇਂ ਬਣੇ ਜ਼ਿਲ੍ਹੇ ਮਲੇਰਕੋਟਲੇ ਵਿੱਚ ਸੈਸ਼ਨ ਡਿਵੀਜ਼ਨ ਦੀ ਸਥਾਪਨਾ ਦਾ ਵੀ ਫੈਸਲਾ ਲਿਆ ਗਿਆ।

ਪੰਚਾਇਤੀ ਐਕਟ ਵਿੱਚ ਕੀਤੀ ਸੋਧ

ਪੰਜਾਬ ਕੈਬਨਿਟ ਨੇ ਪੰਚਾਇਤੀ ਰਾਜ ਐਕਟ 1994 ਦੇ ਨਿਯਮ 12 ਵਿੱਚ ਸੋਧ ਕਰਨ ਨੂੰ ਮਨਜ਼ੂਰੀ ਦੇ ਦਿੱਤੀ। ਇਸ ਫੈਸਲੇ ਤੋਂ ਬਾਅਦ ਹੁਣ ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਕੋਈ ਵੀ ਵਿਅਕਤੀ ਪੰਚ ਜਾਂ ਸਰਪੰਚ ਲਈ ਚੋਣ ਕਿਸੇ ਵੀ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ਤੇ ਨਹੀਂ ਲੜ ਸਕਦਾ।

ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਸਿਆਸੀ ਪਾਰਟੀਆਂ ਆਪਣੇ ਚੋਣ ਨਿਸ਼ਾਨ ਤੇ ਲੜ ਸਕਣਗੀਆਂ।

ਸਜ਼ਾ ਪੂਰੀ ਕਰਨ ਵਾਲੇ ਕੈਦੀਆਂ ਦੀ ਰਿਹਾਈ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਲਿਆ ਹੈ। ਉਹਨਾਂ ਨੇ ਦੱਸਿਆ ਕਿ ਕੈਬਨਿਟ ਦੇ ਸਾਹਮਣੇ 10 ਰਿਹਾਈ ਦੇ ਮਾਮਲੇ ਆਏ ਸਨ। ਜਿਨ੍ਹਾਂ ਤੇ ਵਿਚਾਰ ਕਰਨ ਤੋਂ ਬਾਅਦ ਅੱਧੇ ਤੋਂ ਜ਼ਿਆਦਾ ਅਪੀਲਾਂ ਨੂੰ ਰੱਦ ਕਰ ਦਿੱਤਾ ਗਿਆ ਅਤੇ ਕੁੱਝ ਕੈਦੀਆਂ ਨੂੰ ਰਿਹਾਈ ਦੇਣ ਦਾ ਫੈਸਲਾ ਲਿਆ ਗਿਆ ਹੈ।

ਚੀਮਾ ਨੇ ਦੱਸਿਆ ਕਿ ਜਿਨ੍ਹਾਂ ਕੈਦੀਆਂ ਦੀਆਂ ਅਪੀਲਾਂ ਸਰਕਾਰ ਵੱਲੋਂ ਖਾਰਿਜ ਕੀਤੀਆਂ ਗਈਆਂ ਹਨ। ਉਹ ਕੈਦੀ ਸੀਰੀਅਸ ਅਪਰਾਧਾਂ ਲਈ ਜੇਲ੍ਹਾਂ ਵਿੱਚ ਬੰਦ ਹਨ। ਇਸ ਕਰਕੇ ਉਹਨਾਂ ਦੀ ਅਪੀਲ ਨੂੰ ਰੱਦ ਕਰਨ ਦਾ ਫੈਸਲਾ ਲਿਆ ਹੈ।

ਜ਼ਮੀਨੀ ਪਾਣੀ ਤੇ ਸਰਕਾਰ ਦੀ ਨਜ਼ਰ

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਘੱਗਰ ਦਰਿਆ ਨੇੜੇ ਚੰਦੂ ਪਿੰਡ ਵਿੱਚ ਪੰਜਾਬ ਸਰਕਾਰ ਨੇ 20 ਏਕੜ ਜ਼ਮੀਨ ਖਰੀਦੀ ਹੈ। ਜਿੱਥੇ 40 ਫੁੱਟ ਡੂੰਘਾ ਛੱਪੜ ਪੁੱਟਿਆ ਜਾਵੇਗਾ। ਅਜਿਹਾ ਇਸ ਲਈ ਕੀਤਾ ਜਾਵੇਗਾ ਤਾਂ ਜੋ ਗਰਾਉਂਡ ਵਾਟਰ ਨੂੰ ਮੁੜ ਤੋਂ ਰੀਚਾਰਜ਼ ਕੀਤਾ ਜਾ ਸਕੇ।

Exit mobile version