CM ਦੇ ਘਰ ਕੈਬਨਿਟ ਦੀ ਮੀਟਿੰਗ, ਖੇਤੀ ਨੀਤੀ ਸਮੇਤ ਕਈ ਮੁੱਦਿਆ ‘ਤੇ ਹੋ ਰਹੀ ਚਰਚਾ
ਖੇਤੀ ਨੀਤੀ ਸਮੇਤ ਕਈ ਮੁੱਦਿਆਂ 'ਤੇ ਚਰਚਾ ਹੋਣੀ ਹੈ। ਕਿਉਂਕਿ ਅੱਜ ਹੀ ਚੰਡੀਗੜ੍ਹ ਦੇ ਸੈਕਟਰ-34 ਵਿੱਚ ਸੰਘਰਸ਼ ਵਿੱਚ ਲੱਗੇ ਕਿਸਾਨਾਂ ਨਾਲ ਮੁੱਖ ਮੰਤਰੀ ਦੀ ਮੀਟਿੰਗ ਤੈਅ ਹੈ। ਅਜਿਹੇ 'ਚ ਬੈਠਕ ਲਈ ਰਣਨੀਤੀ ਵੀ ਤਿਆਰ ਕੀਤੀ ਜਾਵੇਗੀ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿੱਚ ਪੰਚਾਇਤੀ ਚੋਣਾਂ ਵੀ ਹੋਣੀਆਂ ਹਨ।
ਪੰਜਾਬ ਵਿਧਾਨ ਸਭਾ ਦੇ ਤਿੰਨ ਦਿਨਾਂ ਮਾਨਸੂਨ ਇਜਲਾਸ ਦੀ ਸਮਾਪਤੀ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਚੱਲ ਰਹੀ। ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਈ ਹੈ।
ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਆਰਥਿਕ ਸਥਿਤੀ ਨੂੰ ਲੈ ਕੇ ਕੁਝ ਅਹਿਮ ਫੈਸਲੇ ਲੈਣਗੇ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਫੰਡ ਬੰਦ ਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਸੂਬੇ ਦੀ ਆਰਥਿਕ ਹਾਲਤ ਸੁਧਾਰਨ ਵੱਲ ਕਦਮ ਵਧਾ ਰਹੀ ਹੈ। ਆਰਥਿਕ ਸਥਿਤੀ ਨੂੰ ਸੁਧਾਰਨ ਲਈ ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ। ਕੇਂਦਰ ਸਰਕਾਰ ਨੇ ਪੰਜਾਬ ਦੇ 10,000 ਕਰੋੜ ਰੁਪਏ ਤੋਂ ਵੱਧ ਫੰਡ ਰੋਕ ਲਏ ਹਨ, ਜਿਸ ਨਾਲ ਪੰਜਾਬ ਦੀ ਆਰਥਿਕ ਹਾਲਤ ਪ੍ਰਭਾਵਿਤ ਹੋਈ ਹੈ।
ਕਿਸਾਨ ਕਰ ਰਹੇ ਹਨ ਪ੍ਰਦਰਸ਼ਨ
ਇਸ ‘ਚ ਖੇਤੀ ਨੀਤੀ ਸਮੇਤ ਕਈ ਮੁੱਦਿਆਂ ‘ਤੇ ਚਰਚਾ ਹੋਣੀ ਹੈ। ਕਿਉਂਕਿ ਅੱਜ ਹੀ ਚੰਡੀਗੜ੍ਹ ਦੇ ਸੈਕਟਰ-34 ਵਿੱਚ ਸੰਘਰਸ਼ ਵਿੱਚ ਲੱਗੇ ਕਿਸਾਨਾਂ ਨਾਲ ਮੁੱਖ ਮੰਤਰੀ ਦੀ ਮੀਟਿੰਗ ਤੈਅ ਹੈ। ਅਜਿਹੇ ‘ਚ ਬੈਠਕ ਲਈ ਰਣਨੀਤੀ ਵੀ ਤਿਆਰ ਕੀਤੀ ਜਾਵੇਗੀ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿੱਚ ਪੰਚਾਇਤੀ ਚੋਣਾਂ ਵੀ ਹੋਣੀਆਂ ਹਨ। ਅਜਿਹੇ ‘ਚ ਇਸ ਬਾਰੇ ਕੁਝ ਫੈਸਲਾ ਲਿਆ ਜਾ ਸਕਦਾ ਹੈ।
ਖੇਤੀ ਨੀਤੀ ਬਣਾਉਣ ਲਈ ਤਿਆਰ ਸਰਕਾਰ: ਮਾਨ
ਬੀਤੇ ਦਿਨ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ‘ਚ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਆਪ ਸਰਕਾਰ ਨੇ ਖੇਤੀ ਨੀਤੀ ਬਣਾਈ ਹੈ। ਜਿਸ ਨੂੰ ਜਲਦ ਹੀ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਉਹ ਇਸ ਸਬੰਧ ਵਿੱਚ ਮਾਹਰਾਂ ਨਾਲ ਗੱਲ ਕਰ ਰਹੇ ਹਨ। ਨਾਲ ਹੀ ਕਿਸਾਨਾਂ ਨੂੰ ਵੀ ਭਰੋਸੇ ਵਿੱਚ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਉਦਯੋਗਿਕ ਨੀਤੀ ਲਾਗੂ ਕਰਨ ਤੋਂ ਪਹਿਲਾਂ ਉਨ੍ਹਾਂ ਕਈ ਮੀਟਿੰਗਾਂ ਕੀਤੀਆਂ ਸਨ। ਇਸ ਨੂੰ ਵੀ ਉਸੇ ਤਰਜ਼ ਤੇ ਲਾਗੂ ਕੀਤਾ ਜਾਵੇਗਾ।ਸਾਰੀਆਂ ਗੱਲਾਂ ‘ਤੇ ਵਿਚਾਰ ਚਰਚਾ ਕਰਕੇ ਹੀ ਨੀਤੀ ਲਾਗੂ ਕੀਤੀ ਜਾਵੇਗੀ।