AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਨਵੇਂ ਸਾਲ ‘ਚ ਪੰਜਾਬ ਕੈਬਨਿਟ ਪਹਿਲੀ ਮੀਟਿੰਗ, ਬੀਤੇ ਦਿਨ ਹੀ ਦੋ ਮੰਤਰੀਆਂ ਦੇ ਵਿਭਾਗ ‘ਚ ਹੋਇਆ ਸੀ ਫੇਰਬਦਲ

Punjab Cabinet Meeting: ਇਸ ਮੀਟਿੰਗ ਦੌਰਾਨ ਸੂਬੇ ਨਾਲ ਜੁੜੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਣ ਦੇ ਨਾਲ-ਨਾਲ ਕਈ ਮਹੱਤਵਪੂਰਨ ਫੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ। ਇਸ ਬੈਠਕ 'ਚ ਲੋਕਾ ਨਾਲ ਜੁੜੇ ਮੁੱਦੇ, ਵੱਖ-ਵੱਖ ਪ੍ਰਸਤਾਵਾਂ 'ਤੇ ਵਿਚਾਰ-ਵਟਾਂਦਰਾ ਹੋ ਸਕਦਾ ਹੈ। ਹਾਲਾਂਕਿ, ਅਜੇ ਤੱਕ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।

ਨਵੇਂ ਸਾਲ 'ਚ ਪੰਜਾਬ ਕੈਬਨਿਟ ਪਹਿਲੀ ਮੀਟਿੰਗ, ਬੀਤੇ ਦਿਨ ਹੀ ਦੋ ਮੰਤਰੀਆਂ ਦੇ ਵਿਭਾਗ 'ਚ ਹੋਇਆ ਸੀ ਫੇਰਬਦਲ
ਫਾਈਲ ਫੋਟੋ (Photo Credit : @AAPPunjab)
tv9-punjabi
| Updated On: 09 Jan 2026 08:27 AM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਸੱਦੀ ਹੈ। ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ, ਯਾਨੀ ਕਿ ਅੱਜ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਦੀ ਅਗਵਾਈ ਸੀਐਮ ਮਾਨ ਕਰਨਗੇ, ਜਿਸ ਚ ਕੈਬਨਿਟ ਦੇ ਸਾਰੇ ਮੰਤਰੀ ਸ਼ਾਮਲ ਹੋਣਗੇ। ਇਹ ਮੀਟਿੰਗ ਦੁਪਹਿਰ 4 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਰਿਹਾਇਸ਼ ਤੇ ਹੋਵੇਗੀ।

ਇਸ ਮੀਟਿੰਗ ਦੌਰਾਨ ਸੂਬੇ ਨਾਲ ਜੁੜੇ ਕਈ ਅਹਿਮ ਮੁੱਦਿਆਂ ਤੇ ਚਰਚਾ ਹੋਣ ਦੇ ਨਾਲ-ਨਾਲ ਕਈ ਮਹੱਤਵਪੂਰਨ ਫੈਸਲਿਆਂ ਤੇ ਮੋਹਰ ਲੱਗ ਸਕਦੀ ਹੈ। ਇਸ ਬੈਠਕ ਚ ਲੋਕਾ ਨਾਲ ਜੁੜੇ ਮੁੱਦੇ, ਵੱਖ-ਵੱਖ ਪ੍ਰਸਤਾਵਾਂ ਤੇ ਵਿਚਾਰ-ਵਟਾਂਦਰਾ ਹੋ ਸਕਦਾ ਹੈ। ਹਾਲਾਂਕਿ, ਅਜੇ ਤੱਕ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।

ਦੋ ਮੰਤਰੀਆਂ ਦੇ ਵਿਭਾਗ ‘ਚ ਫੇਰਬਦਲ

ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਕੈਬਨਿਟ ਚ ਵੱਡਾ ਫੇਰਬਦਲ ਕੀਤਾ ਗਿਆ ਸੀ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਲੋਕਲ ਬਾਡੀ ਵਿਭਾਗ ਦਿੱਤਾ ਗਿਆ ਹੈ, ਜਦਕਿ ਡਾ. ਰਵਜੋਤ ਸਿੰਘ ਨੂੰ ਐਨਆਰਆਈ ਵਿਭਾਗ ਦੀ ਜਿੰਮੇਦਾਰੀ ਸੌਂਪੀ ਗਈ ਹੈ। ਇਹ ਵੀ ਕਹਿ ਸਕਦੇ ਹਾਂ ਕਿ ਦੋਵਾਂ ਮੰਤਰੀਆਂ ਦੇ ਵਿਭਾਗਾਂ ਦਾ ਇੰਟਰਚੇਂਜ ਕਰ ਦਿੱਤਾ ਗਿਆ ਹੈ। ਯਾਨੀ ਕਿ ਡਾ. ਰਵਜੋਤ ਕੋਲੋਂ ਲੋਕਲ ਬਾਡੀ ਵਿਭਾਗ ਲੈ ਕੇ ਸੰਜੀਵ ਅਰੋੜਾ ਨੂੰ ਦੇ ਦਿੱਤਾ ਗਿਆ ਹੈ, ਜਦਕਿ ਸੰਜੀਵ ਅਰੋੜਾ ਕੋਲੋ ਐਨਆਰਆਈ ਵਿਭਾਗ ਲੈ ਕੇ ਉਨ੍ਹਾਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਦਿੱਤਾ ਗਿਆ ਹੈ।

ਸੂਤਰਾਂ ਦੀ ਮੰਨੀਏ ਤਾਂ ਚੋਣ ਸਾਲ ਹੋਣ ਕਰਕੇ ਪੰਜਾਬ ਸਰਕਾਰ ਸੋਚ ਸਮਝ ਕੇ ਵੱਡੇ ਫੈਸਲੇ ਲੈ ਰਹੀ ਹੈ। ਸੰਜੀਵ ਅਰੋੜਾ ਨੂੰ ਲੋਕਲ ਬਾਡੀ ਵਿਭਾਗ ਦੇਣ ਦੇ ਪਿੱਛੇ ਵਜ੍ਹਾ ਇਹ ਵੀ ਮੰਨੀ ਜਾ ਰਹੀ ਹੈ ਕਿ ਉਨ੍ਹਾਂ ਦਾ ਕੱਦ ਹੋਰ ਵੱਡਾ ਹੋ ਗਿਆ ਹੈ। ਦੂਜਾ ਮਾਰਚ-ਅਪ੍ਰੈਲ ਚ ਲੋਕਲ ਬਾਡੀ ਯਾਨੀ ਨਗਰ ਕੌਂਸਲਾਂ ਦੀਆਂ ਚੋਣਾਂ ਹੋਣੀਆਂ ਹਨ। ਅਜਿਹੇ ਚ ਸੰਜੀਵ ਅਰੋੜਾ ਨੂੰ ਇਹ ਵਿਭਾਗ ਦੇਣਾ ਕਾਫੀ ਸੋਚੀ-ਸਮਝੀ ਰਣਨੀਤੀ ਹੋ ਸਕਦੀ ਹੈ। ਸੰਜੀਵ ਅਰੋੜਾ ਕੋਲ ਪਹਿਲਾਂ ਹੀ ਪਾਵਰ ਤੇ ਇੰਡਸਟਰੀ ਵਿਭਾਗ ਹਨ।

Follow Us
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?...
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ...
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?...
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ...
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ...
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ...
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...