AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

CM ਮਾਨ ਨੇ 1746 ਪੁਲਿਸ ਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਬੋਲੇ- ਨੋ ਕੈਸ਼, ਨੋ ਫਰਮਾਇਸ਼ ਨਾਲ ਦਿੱਤੀਆਂ ਨੌਕਰੀਆਂ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ 'ਮਿਸ਼ਨ ਰੋਜ਼ਗਾਰ' ਲਗਾਤਾਰ ਜਾਰੀ ਹੈ। ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 70,840 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਭਰਤੀਆਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਤੋਂ ਬਿਨਾਂ ਪਾਰਦਰਸ਼ੀ ਢੰਗ ਨਾਲ ਕੀਤੀਆਂ ਗਈਆਂ ਹਨ।

CM ਮਾਨ ਨੇ 1746 ਪੁਲਿਸ ਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਬੋਲੇ- ਨੋ ਕੈਸ਼, ਨੋ ਫਰਮਾਇਸ਼ ਨਾਲ ਦਿੱਤੀਆਂ ਨੌਕਰੀਆਂ
tv9-punjabi
| Updated On: 27 Aug 2026 14:08 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ‘ਚ ਪੰਜਾਬ ਪੁਲਿਸ ‘ਚ ਭਰਤੀ ਹੋਏ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਜਵਾਨਾਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਪੰਜਾਬ ਪੁਲਿਸ ਦੇ ਇਹ ਨੌਜਵਾਨ ਸੂਬੇ ਦੇ ਨਾਲ-ਨਾਲ ਦੇਸ਼ ਦੀ ਸੁਰੱਖਿਆ ‘ਚ ਵੀ ਅਹਿਮ ਭੂਮਿਕਾ ਨਿਭਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਲਗਾਤਾਰ ਜਾਰੀ ਹੈ। ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 70,840 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਹ ਭਰਤੀਆਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਤੋਂ ਬਿਨਾਂ ਪਾਰਦਰਸ਼ੀ ਢੰਗ ਨਾਲ ਕੀਤੀਆਂ ਗਈਆਂ ਹਨ।

ਨੋ ਕੈਸ਼, ਨੋ ਫਰਮਾਇਸ਼ ਨਾਲ ਮਿਲੀਆਂ ਨੌਕਰੀਆਂ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ‘ਚ ਨਾ ਤਾਂ ਪੈਸਾ ਲਿਆ ਗਿਆ ਹੈ ਤੇ ਨਾ ਹੀ ਕਿਸੇ ਦੀ ਸਿਫ਼ਾਰਸ਼ ਚੱਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੋ ਕੈਸ਼, ਨੋ ਫਰਮਾਇਸ਼ ਦੇ ਸਿਧਾਂਤ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇਸ਼ ‘ਚ ਆਪਣੇ ਕਰਮਚਾਰੀਆਂ ਨੂੰ ਸਭ ਤੋਂ ਵੱਧ ਤਨਖ਼ਾਹ ਦੇ ਰਹੀ ਹੈ। ਜਿੱਥੇ ਕੇਂਦਰ ਸਰਕਾਰ ਵੱਲੋਂ ਕਰੀਬ 30-32 ਹਜ਼ਾਰ ਰੁਪਏ ਤਨਖ਼ਾਹ ਦਿੱਤੀ ਜਾਂਦੀ ਹੈ, ਉੱਥੇ ਪੰਜਾਬ ਸਰਕਾਰ ਵੱਲੋਂ ਕਰੀਬ 50 ਹਜ਼ਾਰ ਰੁਪਏ ਤੱਕ ਤਨਖ਼ਾਹ ਦਿੱਤੀ ਜਾਂਦੀ ਹੈ।

ਮੁੱਖ ਮੰਤਰੀ ਨੇ ਨਵੇਂ ਪੁਲਿਸ ਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ‘ਚ ਬਹਾਦਰ ਨੌਜਵਾਨ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਜਵਾਨਾਂ ਦੀ ਜ਼ਿੰਮੇਵਾਰੀ ਸਿਰਫ਼ ਪੰਜਾਬ ਦੀ ਰਾਖੀ ਤੱਕ ਸੀਮਤ ਨਹੀਂ, ਸਗੋਂ ਦੇਸ਼ ਦੀ ਸੁਰੱਖਿਆ ‘ਚ ਵੀ ਉਨ੍ਹਾਂ ਦੀ ਅਹਿਮ ਭੂਮਿਕਾ ਰਹੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਮੀਟਿੰਗਾਂ ‘ਚ ਜਿੱਥੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਮੌਜੂਦ ਰਹਿੰਦੇ ਹਨ, ਉੱਥੇ ਵੀ ਉਹ ਜ਼ਿਕਰ ਕਰਦੇ ਹਨ ਕਿ ਪੰਜਾਬ ਪੁਲਿਸ ਪ੍ਰਦੇਸ਼ ਦੀ ਪੁਲਿਸ ਨਹੀਂ, ਸਗੋਂ ਦੇਸ਼ ਦੀ ਪੁਲਿਸ ਹੈ।

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......