CM ਮਾਨ ਵੱਲੋਂ ਫਾਰਮਾ ਕੰਪਨੀਆਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਦਾ ਸੱਦਾ, ਵਿਸ਼ਾਖਾਪਟਨਮ ਦੀ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਦੌਰੇ ‘ਤੇ ਹਨ ਮੁੱਖ ਮੰਤਰੀ

Updated On: 

05 Jan 2024 22:33 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਮੈਡੀਕਲ ਟੂਰਿਜ਼ਮ ਦੇ ਖੇਤਰ 'ਚ ਅੱਗੇ ਲੈ ਕੇ ਜਾਣਾ ਚਾਹੁੰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਫਾਰਮਾ ਸਿਟੀ ਸਾਡੇ ਇਲਾਕੇ ਲਈ ਵਰਦਾਨ ਸਾਬਿਤ ਹੋਵੇਗੀ। ਮੁੱਖ ਮੰਤਰੀ ਮਾਨ ਨੇ ਫਾਰਮਾ ਕੰਪਨੀਆਂ ਨੂੰ ਪੰਜਾਬ 'ਚ ਨਿਵੇਸ਼ ਕਰਨ ਲਈ ਸੱਦਾ ਦਿੱਤਾ ਹੈ। ਉਨ੍ਹਾਂ ਨੇ ਨਹਿਰੂ ਫਾਰਮਾ ਸਿਟੀ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਇਸ ਪ੍ਰੋਜੈਕਟ ਬਾਰੇ ਉਨ੍ਹਾਂ ਨਾਲ ਵਿਸਥਾਰ ਨਾਲ ਚਰਚਾ ਕੀਤੀ ।

CM ਮਾਨ ਵੱਲੋਂ ਫਾਰਮਾ ਕੰਪਨੀਆਂ ਨੂੰ ਪੰਜਾਬ ਚ ਨਿਵੇਸ਼ ਕਰਨ ਦਾ ਸੱਦਾ, ਵਿਸ਼ਾਖਾਪਟਨਮ ਦੀ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ  ਦੌਰੇ ਤੇ ਹਨ ਮੁੱਖ ਮੰਤਰੀ
Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿਖੇ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਨਹਿਰੂ ਫਾਰਮਾ ਸਿਟੀ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਇਸ ਪ੍ਰੋਜੈਕਟ ਬਾਰੇ ਉਨ੍ਹਾਂ ਨਾਲ ਵਿਸਥਾਰ ਨਾਲ ਚਰਚਾ ਕੀਤੀ ਗਈ।

ਫਾਰਮਾ ਕੰਪਨੀਆਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਮੈਡੀਕਲ ਟੂਰਿਜ਼ਮ ਦੇ ਖੇਤਰ ‘ਚ ਅੱਗੇ ਲੈ ਕੇ ਜਾਣਾ ਚਾਹੁੰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਫਾਰਮਾ ਸਿਟੀ ਸਾਡੇ ਇਲਾਕੇ ਲਈ ਵਰਦਾਨ ਸਾਬਿਤ ਹੋਵੇਗੀ। ਮੁੱਖ ਮੰਤਰੀ ਮਾਨ ਨੇ ਫਾਰਮਾ ਕੰਪਨੀਆਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਲਈ ਸੱਦਾ ਦਿੱਤਾ ਹੈ।

ਵਿਸ਼ਾਖਾਪਟਨਮ ਵਿੱਚ ਹਨ ਮੁੱਖ ਮੰਤਰੀ ਮਾਨ

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਸੀਐਮ ਭਗਵੰਤ ਮਾਨ ਚਾਰ ਦਿਨਾਂ ਤੱਕ ਵਿਪਾਸਨਾ ਲਈ ਵਿਸ਼ਾਖਾਪਟਨਮ ਵਿੱਚ ਹਨ।
ਉਹ ਸ਼ਨੀਵਾਰ ਸ਼ਾਮ ਨੂੰ ਰਾਜਧਾਨੀ ਦਿੱਲੀ ਪਰਤਣਗੇ ਅਤੇ ਅਗਲੇ ਹੀ ਦਿਨ ਮਾਨ ਦੇ ਗੁਜਰਾਤ ਦੌਰੇ ‘ਤੇ ਜਾਣ ਦੀ ਸੰਭਾਵਨਾ ਹੈ, ਜਿੱਥੇ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਰੈਲੀਆਂ ‘ਚ ਸ਼ਾਮਲ ਹੋਣਗੇ।

ਕੇਜਰੀਵਾਲ ਨੇ ਵੀ ਕੀਤੀ ਸੀ ਵਿਪਾਸਨਾ

ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਹਾਲ ਹੀ ‘ਚ ਵਿਪਾਸਨਾ ‘ਤੇ ਗਏ ਸਨ। ਉਨ੍ਹਾਂ ਨੇ ਪੰਜਾਬ ਦੇ ਹੁਸ਼ਿਆਰਪੁਰ ਵਿੱਚ 10 ਦਿਨ ਲਈ ਵਿਪਾਸਨਾ ਕੀਤੀ ਸੀ। ਕੇਜਰੀਵਾਲ ਇਸ ਤੋਂ ਪਹਿਲਾਂ ਵੀ ਵਿਪਾਸਨਾ ਲਈ ਜਾ ਚੁੱਕੇ ਹਨ।