AAP ਦਾ ਜਲੰਧਰ ਪੱਛਮੀ ‘ਚ ਕਮਾਲ, ਇੱਕਤਰਫ਼ਾ ਜਿੱਤ ‘ਤੇ ਕੀ ਬੋਲੇ ਆਗੂ ?
Jalandhar West Bypoll: ਜ਼ਿਮਨੀ ਚੋਣ ਦੇ ਨਤੀਜਿਆਂ ਤੋਂ ਬਾਅਦ 'ਆਪ' ਉਮੀਦਵਾਰ ਮਹਿੰਦਰ ਭਗਤ ਨੇ ਆਪਣੇ ਐਕਸ ਹੈਂਡਲ 'ਤੇ ਲਿਖਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 'ਚ ਸ਼ਾਨਦਾਰ ਜਿੱਤ ਲਈ ਤੁਹਾਨੂੰ ਸਾਰਿਆਂ ਨੂੰ ਵਧਾਈ।
Jalandhar West Bypoll: ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਇਕਤਰਫਾ ਜਿੱਤ ਹਾਸਲ ਕੀਤੀ ਹੈ। ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ 55246 ਵੋਟਾਂ ਹਾਸਲ ਕਰਕੇ ਆਪਣੇ ਨੇੜਲੇ ਵਿਰੋਧੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 37325 ਵੋਟਾਂ ਨਾਲ ਹਰਾਇਆ ਹੈ। ਪ੍ਰਤੀਸ਼ਤਤਾ ਦੀ ਗੱਲ ਕਰੀਏ ਤਾਂ ਮਹਿੰਦਰ ਭਗਤ ਨੂੰ 58.39 ਵੋਟਾਂ ਮਿਲੀਆਂ ਹਨ। ਇੰਨੀ ਵੱਡੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੇ ਸਾਰੇ ਆਗੂ ਖੁਸ਼ ਹਨ। ਇਸ ਜਿੱਤ ‘ਤੇ ਪਾਰਟੀ ਦੇ ਨੇਤਾਵਾਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਜ਼ਿਮਨੀ ਚੋਣ ਦੇ ਨਤੀਜਿਆਂ ਤੋਂ ਬਾਅਦ ‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਆਪਣੇ ਐਕਸ ਹੈਂਡਲ ‘ਤੇ ਲਿਖਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ‘ਚ ਸ਼ਾਨਦਾਰ ਜਿੱਤ ਲਈ ਤੁਹਾਨੂੰ ਸਾਰਿਆਂ ਨੂੰ ਵਧਾਈ। ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦਾ ਬਹੁਤ ਬਹੁਤ ਧੰਨਵਾਦ ਜਿੰਨਾਂ ਨੇ ਪਾਰਟੀ ਦੀ ਤਰੱਕੀ ਲਈ ਦਿਨ ਰਾਤ ਮਿਹਨਤ ਕੀਤੀ। ਉਨ੍ਹਾਂ ਦੀ ਵੱਡੀ ਜਿੱਤ ਵਿੱਚ ਮਦਦ ਕਰਨ ਲਈ ਸਾਰਿਆਂ ਦਾ ਬਹੁਤ ਧੰਨਵਾਦ।
ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਦੀ ਆਪ ਸਭ ਨੂੰ ਬਹੁਤ ਬਹੁਤ ਵਧਾਈ। ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਦਾ ਵੀ ਬਹੁਤ-ਬਹੁਤ ਧੰਨਵਾਦ। ਜਿਨ੍ਹਾਂ ਨੇ ਦਿਨ-ਰਾਤ ਇੱਕ ਕਰਕੇ ਪਾਰਟੀ ਦੇ ਪ੍ਰਚਾਰ ਲਈ ਮਿਹਨਤ ਕੀਤੀ। ਵੱਡੀ ਲੀਡ ਨਾਲ ਜਿੱਤ ਦਿਵਾਉਣ ‘ਤੇ ਆਪ ਸਭ ਦਾ ਤਹਿ ਦਿਲੋਂ ਧੰਨਵਾਦ। pic.twitter.com/ZBRC08PONW
— Mohinder Bhagat (@mohinderbhagat_) July 13, 2024
ਮੁੱਖ ਮੰਤਰੀ ਨੇ ਜਿੱਤ ਲਈ ਲੋਕਾਂ ਦਾ ਧੰਨਵਾਦ ਵੀ ਕੀਤਾ ਹੈ। ਉਸਨੇ ਲਿਖਿਆ ਹੈ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸਭ ਨੂੰ ਬਹੁਤ ਬਹੁਤ ਵਧਾਈ ਹੈ। ਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬਹੁਤ ਖੁੱਸ਼ ਹਨ। ਉਨ੍ਹਾਂ ਅੱਗੇ ਲਿਖਿਆ ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਜਲੰਧਰ ਵੈਸਟ ਨੂੰ ਵੀ ਅਸੀਂ ਬੈਸਟ ਬਣਾਵਾਂਗੇ। ਮੋਹਿੰਦਰ ਭਗਤ ਜੀ ਨੂੰ ਜਿੱਤ ਦੀਆਂ ਬਹੁਤ-ਬਹੁਤ ਮੁਬਾਰਕਾਂ।
ਇਸ ਤੋਂ ਇਲਾਵਾ ਆਪ ਰਾਜਸਭਾ ਮੈਂਬਰ ਸੰਜੇ ਸਿੰਘ ਨੇ ਆਪਣੇ ਟਵੀਟ ਕਦਿਆਂ ਲਿਖਿਆ ਹੈ ਕਿ ਜਿੰਨੀਆਂ ਵੋਟਾਂ ਸਾਰੇ ਉਮੀਦਵਾਰਾਂ ਨੂੰ ਨਹੀਂ ਮਿਲਿਆਂ ਉਸ ਤੋਂ ਜਿਆਦਾ ਵੋਟਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਮਿਲਿਆਂ ਹਨ।ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸਭ ਨੂੰ ਬਹੁਤ ਬਹੁਤ ਵਧਾਈ… ਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁੱਸ਼ ਹਨ…ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਜਲੰਧਰ ਵੈਸਟ ਨੂੰ ਵੀ ਅਸੀਂ ਬੈਸਟ
— Bhagwant Mann (@BhagwantMann) July 13, 2024ਇਹ ਵੀ ਪੜ੍ਹੋ
ਇਸ ਜਿੱਤ ਦੇ ਕਈ ਮਤਲਬ ਕੱਢੇ ਜਾ ਰਹੇ ਹਨ। ਜਲੰਧਰ ਦੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਮੁੜ ਹੌਂਸਲਾ ਵੱਧਦਾ ਨਜ਼ਰ ਆ ਰਿਹਾ ਹੈ।जालंधर सीट से @AamAadmiParty की बड़ी जीत।@BhagwantMann सरकार के कार्यों और कार्यकर्ताओं की मेहनत की जीत है।
14 प्रत्याशियों का वोट 38686 अकेले AAP प्रत्याशी महेंद्र भगत जी को 55246 लगभग 60% वोट मिला। pic.twitter.com/WflaS3owU1 — Sanjay Singh AAP (@SanjayAzadSln) July 13, 2024


