AAP ਦਾ ਜਲੰਧਰ ਪੱਛਮੀ 'ਚ ਕਮਾਲ, ਇੱਕਤਰਫ਼ਾ ਜਿੱਤ 'ਤੇ ਕੀ ਬੋਲੇ ਆਗੂ ? | CM bhagwant mann reaction on jalandhar west by poll win know full detail in punjabi Punjabi news - TV9 Punjabi

AAP ਦਾ ਜਲੰਧਰ ਪੱਛਮੀ ‘ਚ ਕਮਾਲ, ਇੱਕਤਰਫ਼ਾ ਜਿੱਤ ‘ਤੇ ਕੀ ਬੋਲੇ ਆਗੂ ?

Updated On: 

13 Jul 2024 16:30 PM

Jalandhar West Bypoll: ਜ਼ਿਮਨੀ ਚੋਣ ਦੇ ਨਤੀਜਿਆਂ ਤੋਂ ਬਾਅਦ 'ਆਪ' ਉਮੀਦਵਾਰ ਮਹਿੰਦਰ ਭਗਤ ਨੇ ਆਪਣੇ ਐਕਸ ਹੈਂਡਲ 'ਤੇ ਲਿਖਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 'ਚ ਸ਼ਾਨਦਾਰ ਜਿੱਤ ਲਈ ਤੁਹਾਨੂੰ ਸਾਰਿਆਂ ਨੂੰ ਵਧਾਈ।

AAP ਦਾ ਜਲੰਧਰ ਪੱਛਮੀ ਚ ਕਮਾਲ, ਇੱਕਤਰਫ਼ਾ ਜਿੱਤ ਤੇ ਕੀ ਬੋਲੇ ਆਗੂ ?

ਮੋਹਿੰਦਰ ਭਗਤ ਨੂੰ ਬਣਾਇਆ ਜਾ ਸਕਦਾ ਹੈ ਮੰਤਰੀ ? (AAP Twitter)

Follow Us On

Jalandhar West Bypoll: ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਇਕਤਰਫਾ ਜਿੱਤ ਹਾਸਲ ਕੀਤੀ ਹੈ। ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ 55246 ਵੋਟਾਂ ਹਾਸਲ ਕਰਕੇ ਆਪਣੇ ਨੇੜਲੇ ਵਿਰੋਧੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 37325 ਵੋਟਾਂ ਨਾਲ ਹਰਾਇਆ ਹੈ। ਪ੍ਰਤੀਸ਼ਤਤਾ ਦੀ ਗੱਲ ਕਰੀਏ ਤਾਂ ਮਹਿੰਦਰ ਭਗਤ ਨੂੰ 58.39 ਵੋਟਾਂ ਮਿਲੀਆਂ ਹਨ। ਇੰਨੀ ਵੱਡੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੇ ਸਾਰੇ ਆਗੂ ਖੁਸ਼ ਹਨ। ਇਸ ਜਿੱਤ ‘ਤੇ ਪਾਰਟੀ ਦੇ ਨੇਤਾਵਾਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਜ਼ਿਮਨੀ ਚੋਣ ਦੇ ਨਤੀਜਿਆਂ ਤੋਂ ਬਾਅਦ ‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਆਪਣੇ ਐਕਸ ਹੈਂਡਲ ‘ਤੇ ਲਿਖਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ‘ਚ ਸ਼ਾਨਦਾਰ ਜਿੱਤ ਲਈ ਤੁਹਾਨੂੰ ਸਾਰਿਆਂ ਨੂੰ ਵਧਾਈ। ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦਾ ਬਹੁਤ ਬਹੁਤ ਧੰਨਵਾਦ ਜਿੰਨਾਂ ਨੇ ਪਾਰਟੀ ਦੀ ਤਰੱਕੀ ਲਈ ਦਿਨ ਰਾਤ ਮਿਹਨਤ ਕੀਤੀ। ਉਨ੍ਹਾਂ ਦੀ ਵੱਡੀ ਜਿੱਤ ਵਿੱਚ ਮਦਦ ਕਰਨ ਲਈ ਸਾਰਿਆਂ ਦਾ ਬਹੁਤ ਧੰਨਵਾਦ।

ਮੁੱਖ ਮੰਤਰੀ ਨੇ ਜਿੱਤ ਲਈ ਲੋਕਾਂ ਦਾ ਧੰਨਵਾਦ ਵੀ ਕੀਤਾ ਹੈ। ਉਸਨੇ ਲਿਖਿਆ ਹੈ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸਭ ਨੂੰ ਬਹੁਤ ਬਹੁਤ ਵਧਾਈ ਹੈ। ਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬਹੁਤ ਖੁੱਸ਼ ਹਨ। ਉਨ੍ਹਾਂ ਅੱਗੇ ਲਿਖਿਆ ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਜਲੰਧਰ ਵੈਸਟ ਨੂੰ ਵੀ ਅਸੀਂ ਬੈਸਟ ਬਣਾਵਾਂਗੇ। ਮੋਹਿੰਦਰ ਭਗਤ ਜੀ ਨੂੰ ਜਿੱਤ ਦੀਆਂ ਬਹੁਤ-ਬਹੁਤ ਮੁਬਾਰਕਾਂ।

ਇਸ ਤੋਂ ਇਲਾਵਾ ਆਪ ਰਾਜਸਭਾ ਮੈਂਬਰ ਸੰਜੇ ਸਿੰਘ ਨੇ ਆਪਣੇ ਟਵੀਟ ਕਦਿਆਂ ਲਿਖਿਆ ਹੈ ਕਿ ਜਿੰਨੀਆਂ ਵੋਟਾਂ ਸਾਰੇ ਉਮੀਦਵਾਰਾਂ ਨੂੰ ਨਹੀਂ ਮਿਲਿਆਂ ਉਸ ਤੋਂ ਜਿਆਦਾ ਵੋਟਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਮਿਲਿਆਂ ਹਨ।

ਇਸ ਜਿੱਤ ਦੇ ਕਈ ਮਤਲਬ ਕੱਢੇ ਜਾ ਰਹੇ ਹਨ। ਜਲੰਧਰ ਦੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਮੁੜ ਹੌਂਸਲਾ ਵੱਧਦਾ ਨਜ਼ਰ ਆ ਰਿਹਾ ਹੈ।

Exit mobile version