Bhagwant Mann: 26 ਜਨਵਰੀ ਨੂੰ ਮੋਹਾਲੀ ਵਿਖੇ ਤਿਰੰਗਾ ਲਹਿਰਾਉਣਗੇ ਮੁੱਖ ਮੰਤਰੀ ਭਗਵੰਤ ਮਾਨ

Updated On: 

23 Jan 2025 13:53 PM

26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਹੋਣ ਵਾਲੇ ਸੂਬਾ ਪੱਧਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ। ਪਹਿਲਾਂ ਇਹ ਸਮਾਗਮ ਫਰੀਦਕੋਟ ਵਿਖੇ ਹੋਣਾ ਸੀ ਪਰ ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਇਹ ਸਮਾਗਮ ਮੋਹਾਲੀ ਵਿਖੇ ਹੋਵੇਗਾ। ਇਸ ਤੋਂ ਇਲਾਵਾ ਹੋਰ ਕਿਹੜੇ ਕਿਹੜੇ ਲੀਡਰ ਕਿੱਥੇ ਤਿਰੰਗਾ ਲਹਿਰਾਉਣਗੇ ਆਓ ਜਾਣਦੇ ਹਾਂ।

Bhagwant Mann: 26 ਜਨਵਰੀ ਨੂੰ ਮੋਹਾਲੀ ਵਿਖੇ ਤਿਰੰਗਾ ਲਹਿਰਾਉਣਗੇ ਮੁੱਖ ਮੰਤਰੀ ਭਗਵੰਤ ਮਾਨ

File Photo (Pic Credit: AIR)

Follow Us On

26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਹੋਣ ਵਾਲੇ ਸੂਬਾ ਪੱਧਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ। ਪਹਿਲਾਂ ਇਹ ਸਮਾਗਮ ਫਰੀਦਕੋਟ ਵਿਖੇ ਹੋਣਾ ਸੀ ਪਰ ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਇਹ ਸਮਾਗਮ ਮੋਹਾਲੀ ਵਿਖੇ ਹੋਵੇਗਾ। ਜਦੋਂ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਲੁਧਿਆਣਾ ਵਿੱਚ ਝੰਡਾ ਲਹਿਰਾਉਣਗੇ ।

ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਜਲੰਧਰ ਵਿੱਚ ਝੰਡਾ ਲਹਿਰਾਉਣਗੇ। ਇਸੇ ਤਰ੍ਹਾਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੋਹਾਲੀ ਵਿੱਚ ਝੰਡਾ ਲਹਿਰਾਉਣਗੇ। ਕੁੱਲ 19 ਜ਼ਿਲ੍ਹਿਆਂ ਵਿੱਚ ਇਸੇ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।

ਕੌਣ ਕਿੱਥੇ ਲਹਿਰਾਏਗਾ ਝੰਡਾ ?

  1. ਰੂਪਨਗਰ ਵਿੱਚ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ
  2. ਸੰਗਰੂਰ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
  3. ਬਰਨਾਲਾ ਵਿੱਚ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ
  4. ਗੁਰਦਾਸਪੁਰ ਵਿੱਚ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ
  5. ਮੋਗਾ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ
  6. ਬਠਿੰਡਾ ਵਿੱਚ ਮਾਲ ਤੇ ਮੁੜ ਵਸੇਵਾ ਅਤੇ ਆਫ਼ਤਾ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆ
  7. ਸ੍ਰੀ ਮੁਕਤਸਰ ਸਾਹਿਬ ਵਿੱਚ ਖੁਰਾਕ ਅਤੇ ਸਪਲਾਈ ਮੰਤਰੀ ਲਾਲ ਚੰਦ
  8. ਫਾਜ਼ਿਲਕਾ ਵਿੱਚ ਜੇਲ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ
  9. ਹੁਸ਼ਿਆਰਪੁਰ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ
  10. ਫਿਰੋਜ਼ਪੁਰ ਵਿੱਚ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ
  11. ਫਰੀਦਕੋਟ ਵਿੱਚ ਜਲ ਸਰੋਤ ਅਤੇ ਭੂਮੀ ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ
  12. ਅੰਮ੍ਰਿਤਸਰ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ
  13. ਮਲੇਰਕੋਟਲਾ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਰਵਜੋਤ ਸਿੰਘ
  14. ਤਰਨਤਾਰਨ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ
  15. ਨਵਾਂਸ਼ਹਿਰ ਵਿੱਚ ਰੱਖਿਆ ਸੇਵਾਵਾਂ ਭਲਾਈ ਅਜਾਦੀ ਘੁਟਾਲੀਏ ਅਤੇ ਬਾਗਵਾਨੀ ਮੰਤਰੀ ਮਹਿੰਦਰ ਭਗਤ

ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ਤੇ ਵੀ ਪ੍ਰੋਗਰਾਮ ਕਰਵਾਏ ਜਾਣਗੇ। ਗਣਤੰਤਰ ਦਿਹਾੜੇ ਮੌਕੇ ਹੋਣ ਵਾਲੇ ਸਮਾਗਮਾਂ ਨੂੰ ਦੇਖਦਿਆਂ ਪੰਜਾਬ ਪੁਲਿਸ ਨੇ ਆਪਣੇ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ 27 ਜਨਵਰੀ ਤੱਕ ਮੁਲਤਵੀ ਕਰ ਦਿੱਤਾ ਹੈ। ਡੀਜੀਪੀ ਗੌਰਵ ਯਾਦਵ ਨੇ ਇਹ ਹੁਕਮ ਜਾਰੀ ਕੀਤੇ ਹਨ। ਸੁਰੱਖਿਆ ਕਾਰਨਾਂ ਕਰਕੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਫੀਲਡ ਵਿੱਚ ਡਿਊਟੀ ਦੇਣਗੇ। ਇਹ ਸਮਾਗਮਾਂ ਅਤੇ ਵੀ. ਆਈ.ਪੀ ਮੂਵਮੈਂਟ ਕਾਰਨ ਵੀ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਵਿੱਚ ਲੋੜ ਪਵੇਗੀ।